17.4 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ 'ਤੇ ਚੰਡੀਗੜ੍ਹ ਨਿਗਮ ਨੇ ਲਗਾਇਆ...

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ‘ਤੇ ਚੰਡੀਗੜ੍ਹ ਨਿਗਮ ਨੇ ਲਗਾਇਆ 29 ਹਜ਼ਾਰ ਦਾ ਜੁਰਮਾਨਾ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁੱਕਰਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਰਾਜਾ ਵੜਿੰਗ ਦਾ ਤਾਜਪੋਸ਼ੀ ਸਮਾਗਮ ਪੰਜਾਬ ਕਾਂਗਰਸ ਭਵਨ ਸੈਕਟਰ-15 ਚੰਡੀਗੜ੍ਹ ਵਿਖੇ ਹੋਇਆ। ਇਸ ਦੇ ਨਾਲ ਹੀ ਰਾਜਾ ਵੜਿੰਗ ਦਾ ਇਹ ਸਹੁੰ ਚੁੱਕ ਸਮਾਗਮ ਹੁਣ ਵਿਵਾਦਾਂ ਵਿੱਚ ਆ ਗਿਆ ਹੈ। ਕਿਉਂਕਿ ਚੰਡੀਗੜ੍ਹ ਨਗਰ ਨਿਗਮ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ‘ਤੇ 29 ਹਜ਼ਾਰ ਦਾ ਜੁਰਮਾਨਾ ਲਗਾਇਆ ਹੈ।

ਦੱਸ ਦੇਈਏ ਕਿ ਚੰਡੀਗੜ੍ਹ ਨਗਰ ਨਿਗਮ ਨੇ ਇਹ ਜੁਰਮਾਨਾ ਪੰਜਾਬ ਕਾਂਗਰਸ ਪ੍ਰਧਾਨ ਦੇ ਤਾਜਪੋਸ਼ੀ ਪ੍ਰੋਗਰਾਮ ‘ਚ ਬਿਨਾਂ ਮਨਜ਼ੂਰੀ ਤੋਂ ਪੋਸਟਰ ਅਤੇ ਬੈਨਰ ਲਗਾਉਣ ‘ਤੇ ਲਗਾਇਆ ਹੈ। ਕਮਿਸ਼ਨਰ ਦੇ ਹੁਕਮਾਂ ’ਤੇ ਨਿਗਮ ਨੇ 29 ਹਜ਼ਾਰ 390 ਰੁਪਏ ਜੁਰਮਾਨਾ ਕੱਟ ਕੇ ਪੰਜਾਬ ਕਾਂਗਰਸ ਪ੍ਰਧਾਨ ਦੇ ਨਾਂ ’ਤੇ ਨੋਟਿਸ ਭੇਜਿਆ ਹੈ। ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਰਾਜਾ ਅਮਰਿੰਦਰ ਸਿੰਘ ਵੜਿਗ ਦਾ ਤਾਜਪੋਸ਼ੀ ਸਮਾਗਮ ਸ਼ੁੱਕਰਵਾਰ ਨੂੰ ਸੈਕਟਰ-15 ਸਥਿਤ ਪੰਜਾਬ ਕਾਂਗਰਸ ਵਿਖੇ ਹੋਇਆ, ਜਿਸ ਵਿਚ ਪੰਜਾਬ ਅਤੇ ਚੰਡੀਗੜ੍ਹ ਤੋਂ ਪਾਰਟੀ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਦੇ ਪੁੱਤਰ ਮਨੀਸ਼ ਬਾਂਸਲ ਨੇ ਵੀ ਸ਼ਿਰਕਤ ਕੀਤੀ।ਸ਼ੁੱਕਰਵਾਰ ਦੇ ਇਸ ਪ੍ਰੋਗਰਾਮ ਲਈ ਸੈਕਟਰ-16 ਤੋਂ ਪੀਜੀਆਈ ਨੂੰ ਜਾਣ ਵਾਲੀ ਸੜਕ ਦੇ ਵਿਚਕਾਰ ਅਤੇ ਦੋ ਚੌਰਾਹਿਆਂ ‘ਤੇ ਕਾਂਗਰਸ ਦੇ ਪੋਸਟਰ ਅਤੇ ਬੈਨਰ ਲਗਾਏ ਗਏ ਸਨ। ਜਦੋਂਕਿ ਬਿਨਾਂ ਮਨਜ਼ੂਰੀ ਤੋਂ ਸ਼ਹਿਰ ਵਿੱਚ ਇਸ਼ਤਿਹਾਰੀ ਬੋਰਡ ਲਗਾਉਣ ਦੀ ਕੋਈ ਇਜਾਜ਼ਤ ਨਹੀਂ ਹੈ।ਇਸ ਮੌਕੇ ਤਿੰਨ ਦਰਜਨ ਤੋਂ ਵੱਧ ਪੋਸਟਰ ਅਤੇ ਬੈਨਰ ਲਗਾਏ ਗਏ। ਸਵੇਰੇ ਹੀ ਕਿਸੇ ਨੇ ਕਮਿਸ਼ਨਰ ਆਨੰਦਿਤਾ ਮਿੱਤਰਾ ਨੂੰ ਮੋਬਾਈਲ ਫ਼ੋਨ ‘ਤੇ ਸ਼ਿਕਾਇਤ ਦਿੱਤੀ, ਜਿਸ ਤੋਂ ਬਾਅਦ 11 ਵਜੇ ਤੱਕ ਨਾਕਾਬੰਦੀ ਹਟਾਓ ਦਸਤੇ ਵੱਲੋਂ ਇਨ੍ਹਾਂ ਪੋਸਟਰਾਂ ਅਤੇ ਬੈਨਰਾਂ ਨੂੰ ਜ਼ਬਤ ਕਰ ਲਿਆ ਗਿਆ | ਕਾਰਵਾਈ ਕਰਨ ਲਈ ਨਗਰ ਨਿਗਮ ਦੇ ਕਬਜ਼ੇ ਹਟਾਓ ਦਸਤੇ ਦੇ ਇੰਚਾਰਜ ਸੁਨੀਲ ਦੱਤ ਵੀ ਮੌਕੇ ’ਤੇ ਪੁੱਜੇ। ਐਡਵਰਟਾਈਜ਼ਿੰਗ ਕੰਟਰੋਲ ਐਕਟ ਤਹਿਤ ਸ਼ਹਿਰ ਵਿੱਚ ਅਜਿਹੇ ਪੋਸਟਰ ਅਤੇ ਬੈਨਰ ਲਗਾਉਣ ਦੀ ਇਜਾਜ਼ਤ ਨਹੀਂ ਹੈ।

Today Now News

RELATED ARTICLES
- Advertisment -

POPULAR POSTS