17.1 C
Chandigarh

TODAY NOW NEWS

Friday, March 20, 2026
HomeBREAKING NEWSਭਗਵੰਤ ਮਾਨ ਨੇ ਕੇਜਰੀਵਾਲ ਦੇ ਕਹਿਣ ’ਤੇ ਹਰਿਆਣਾ ਵਿਚ ਸਿਆਸੀ ਲਾਹਾ ਲੈਣ...

ਭਗਵੰਤ ਮਾਨ ਨੇ ਕੇਜਰੀਵਾਲ ਦੇ ਕਹਿਣ ’ਤੇ ਹਰਿਆਣਾ ਵਿਚ ਸਿਆਸੀ ਲਾਹਾ ਲੈਣ ਵਾਸਤੇ ਚੰਡੀਗੜ੍ਹ ਬਾਰੇ ਪੰਜਾਬ ਦੇ ਹੱਕ ਵੇਚੇ : ਅਕਾਲੀ ਦਲ

ਡਾ. ਦਲਜੀਤ ਸਿੰਘ ਚੀਮਾ ਨੇ ਰਾਘਵ ਚੱਢਾ ਨੁੰ ਸਲਾਹਕਾਰ ਬੋਰਡ ਦਾ ਚੇਅਰਮੈਨ ਲਾਉਣ ਦੀ ਕੀਤੀ ਨਿਖੇਧੀ, ਕਿਹਾ ਕਿ ਮੁੱਖ ਮੰਤਰੀ ਦਾ ਦਫਤਰ ਖਤਮ ਕਰ ਦਿੱਤਾ ਗਿਐ
ਚੰਡੀਗੜ੍ਹ, 11 ਜੁਲਾਈ : ਸ਼੍ਰੋਮਣੀ ਅਕਾਲੀ ਦਲ ਲੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਤੇ ਇਸਦਾ ਹੱਕ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਕਹਿਣ ’ਤੇ ਛੱਡ ਦਿੱਤਾ ਹੈ ਤਾਂ ਜੋ ਹਰਿਆਣਾ ਵਿਚ ਸੌੜੇ ਸਿਆਸੀ ਲਾਹੇ ਲਏ ਜਾ ਸਕਣ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਸਿਰਫ ਰਬੜ ਦੀ ਮੋਹਰ ਵਾਂਗ ਕੰਮ ਕੀਤਾ ਤੇ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਨੁੰ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਨਵੀਂ ਵਿਧਾਨ ਸਭਾ ਤੇ ਹਾਈ ਕੋਰਟ ਵਾਸਤੇ ਥਾਂ ਮੰਗ ਕੇ ਖੋਰਾ ਲਾਇਆ ਜਦੋਂ ਕਿ ਇਹ ਦੋਵੇਂ ਸੰਸਥਾਵਾਂ ਪਹਿਲਾਂ ਤੋਂ ਮੌਜੂਦ ਹਨ।
ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਉਸਦੀ ਪਹਿਰੇਦਾਰੀ ਕਰਨ ਵਿਚ ਨਾਕਾਮ ਮਰਹੇ ਹਨ ਜਿਸਦੀ ਪਹਿਰੇਦਾਰੀ ਔਖੀ ਹੈ ਤੇ ਇਸੇ ਕਾਰਨ ਉਹ ਇਹ ਜਵਾਬ ਨਹੀਂ ਦੇ ਸਕੇ ਕਿ ਉਹਨਾਂ ਨੇ ਚੰਡੀਗੜ੍ਹ ’ਤੇ ਪੰਜਾਬ ਦਾ ਹੱਕ ਹਰਿਆਣਾ ਅੱਗੇ ਸਰੰਡਰ ਕਿਉਂ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਤਾਂ ਕੁਦਰਤੀ ਹੈ ਕਿ ਸ੍ਰੀ ਭਗਵੰਤ ਮਾਨ ਚੰਡੀਗੜ੍ਹ ਨੂੰ ਸਰੰਡਰ ਕਰਨ ਦੀ ਅਰਵਿੰਦ ਕੇਜਰੀਵਾਲ ਦੀ ਯੋਜਨਾ ਦਾ ਧਿਰ ਬਣਿਆ ਹੈ ਤਾਂ ਜੋ ਆਪ ਨੁੰ ਹਰਿਆਦਾ ਵਿਚ ਸਿਆਸੀ ਲਾਹ ਮਿਲ ਸਕੇ।
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੁਣ ਪੰਜਾਬ ਦੇ ਦਰਿਆਈ ਪਾਣੀ ਸਤਲੁਜ ਯਮੁਨਾ Çਲੰਕ ਨਹਿਰ ਰਾਹੀਂ ਦੇਣ ਦਾ ਰਾਹ ਰਾਘਵ ਚੱਢਾ ਦੀ ਸਲਾਹਕਾਰ ਬੋਰਡ ਦੇ ਮੁਖੀ ਵਜੋਂ ਨਿਯੁਕਤੀ ਨਾਲ ਪੱਧਰਾ ਹੋ ਗਿਆ ਹੈ। ਉਹਨਾਂ ਕਿਹਾ ਕਿ ਰਾਘਵ ਚੱਢਾ ਨੁੰ ਪੰਜਾਬ ਦਾ ਅਸਿੱਧੇ ਤੌਰ ’ਤੇ ਮੁੱਖ ਮੰਤਰੀ ਲਗਾ ਦਿੱਤਾ ਗਿਆ ਹੈ ਜੋ ਹੁਣ ਉਹ ਸਾਰੇ ਫੈਸਲੇ ਲੈ ਸਕੇਗਾ ਜੋ ਮੁੱਖ ਮੰਤਰੀ ਦੇ ਅਧਿਕਾਰ ਖੇਤਰ ਵਿਚ ਆਉਂਦੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਇਸ ਸਲਾਹਕਾਰ ਬੋਰਡ ਬਣਾਉਣ ਦੀ ਨਿਯੁਕਤੀ ਕਰਦਾ ਹੈ ਜਿਸ ਕਾਰਨ ਮੁੱਖ ਮੰਤਰੀ ਦਾ ਅਹੁਦਾ ਸਿਰਫ ਰਬੜ ਦੀ ਮੋਹਰ ਬਣ ਜਾਵੇਗਾ।
ਡਾ. ਚੀਮਾ ਨੇ ਜੋਰ ਦੇ ਕੇ ਕਿਹਾ ਕਿ ਮੌਜੂਦਾ ਘਟਨਾਕ੍ਰਮ ਉਸੇ ਤਰੀਕੇ ਵਾਪਸ ਰਿਹਾ ਹੈ ਜਿਵੇਂ ਅਕਾਲੀ ਦਲ ਨੇ ਪਹਿਲਾਂ ਹੀ ਦੱਸ ਦਿੱਤਾ ਸੀ। ਉਹਨਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਨੁੰ ਸ਼ਕਤੀਵਿਹੂਣਾ ਕਰ ਦਿੱਤਾ ਗਿਆ ਹੈ ਤੇ ਸਾਰੀਆਂ ਤਾਕਤਾਂ ਹੁਣ ਸ੍ਰੀ ਕੇਜਰੀਵਾਲ ਦੇ ਹੱਥ ਵਿਚ ਕੇਂਦਰਿਤ ਹੋ ਗਈਆਂ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀ ਵੀ ਖਤਰੇ ਵਿਚ ਆ ਗਏ ਹਨ। ਉਹਨਾਂ ਕਿਹਾ ਕਿ ਸਾਰੇ ਪੰਜਾਬੀ ਐਸ ਵਾਈ ਐਲ ਦੇ ਮਾਮਲੇ ’ਤੇ ਸ੍ਰੀ ਕੇਜਰੀਵਾਲ ਦੇ ਸਟੈਂਡ ਤੋਂ ਵਾਕਫ ਹਨ। ਉਹਨਾਂ ਕਿਹਾ ਕਿ ਪੰਜਾਬ ਦੀ ਰਾਜਧਾਨ ਚੰਡੀਗੜ੍ਹ ਨੁੰ ਵੇਚਣ ਤੋਂ ਬਾਅਦ ਅਸੀਂ ਵੇਖਾਂਗੇ ਕਿ ਕਿਵੇਂ ਐਸ ਵਾਈ ਐਲ ਮੁੱਦਾ ਵੇਚਿਆ ਜਾਵੇਗਾ।
ਅਕਾਲੀ ਆਗੂ ਨੇ ਆਪ ਦੇ ਵਿਧਾਇਕਾਂ ਨੂੰ ਆਖਿਆ ਕਿਾ ਉਹ ਪੰਜਾਬ ਵਿਰੋਧੀ ਸਾਜ਼ਿਸ਼ ਕਿਵੇਂ ਲਾਗੂ ਕੀਤੀ ਜਾ ਰਹੀ ਹੈ, ਇਸਨੁੰ ਸਮਝਣ ਦੀ ਕੋਸ਼ਿਸ਼ ਕਰਨ। ਉਹਨਾਂ ਕਿਹਾ ਕਿ ਤੁਹਾਨੂੰ ਚੰਡੀਗੜ੍ਹ ’ਤੇ ਦਾਅਵੇ ਨੂੰ ਸਰੰਡਰ ਕਰਨ ਅਤੇ ਸਲਾਹਕਾਰ ਬੋਰਡ ਜਿਸਦੀ ਸਥਾਪਿਤ ਮੁੱਖ ਮੰਤਰੀ ਦੇ ਅਹੁਦੇ ਦਾ ਅਪਮਾਨ ਕਰੇਗੀ, ਬਾਰੇ ਆਪਣਾ ਮੂੰਹ ਖੋਲ੍ਹਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਤੁਹਾਡੇ ’ਤੇ ਬਹੁਤ ਵੱਡਾ ਵਿਸ਼ਵਾਸ ਪ੍ਰਗਟ ਕੀਤਾ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਆਪ ਦੇ 92 ਵਿਧਾਇਕ ਚੁਣੇ ਗਏ। ਉਹਨਾਂ ਕਿਹਾ ਕਿ ਪਾਰਟੀ ਲੀਹਾਂ ਤੋਂ ਉਪਰ ਉਠ ਕੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਕਰਨਾ ਤੁਹਾਡਾ ਫਰਜ਼ ਹੈ ਨਹੀਂ ਤਾਂ ਪੰਜਾਬੀ ਤੁਹਾਨੁੰ ਕਦੇ ਵੀ ਮੁਆਫ ਨਹੀਂ ਕਰਨਗੇ।

Today Now News

RELATED ARTICLES
- Advertisment -

POPULAR POSTS