17.1 C
Chandigarh

TODAY NOW NEWS

Friday, March 20, 2026
HomeBREAKING NEWSਵਿਜੀਲੈਂਸ ਨੇ ਜੇ.ਈ. ਤੇ ਪ੍ਰਾਈਵੇਟ ਵਿਅਕਤੀ ਨੂੰ 90,000 ਰੁਪਏ ਦੀ ਰਿਸ਼ਵਤ ਲੈਂਦਿਆਂ...

ਵਿਜੀਲੈਂਸ ਨੇ ਜੇ.ਈ. ਤੇ ਪ੍ਰਾਈਵੇਟ ਵਿਅਕਤੀ ਨੂੰ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 21 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦੇ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਪ੍ਰਾਈਵੇਟ ਵਿਅਕਤੀ ਨੂੰ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਏ.ਐਸ.ਨਗਰ ਜਿਲ੍ਹੇ ਦੇ ਪਿੰਡ ਹੰਡੇਸਰਾ ਵਿਖੇ ਪੀ.ਐਸ.ਪੀ.ਸੀ.ਐਲ. ਦੇ ਦਫਤਰ ਵਿੱਚ ਤਾਇਨਾਤ ਜੇ.ਈ ਮਲਕੀਤ ਸਿੰਘ ਅਤੇ ਪਿੰਡ ਖੇਲਣ ਵਿਖੇ ਬਿਜਲੀ ਦੀ ਦੁਕਾਨ ਦੇ ਮਾਲਕ ਪ੍ਰਦੀਪ ਕੁਮਾਰ ਉਰਫ਼ ਮਿੰਟੂ ਨੂੰ ਵਿਜੀਲੈਂਸ ਟੀਮ ਨੇ ਸ਼ਿਕਾਇਤਕਰਤਾ ਕੁਸ਼ਲ ਪਾਲ ਵਾਸੀ ਪਿੰਡ ਖੇਲਣ, ਤਹਿਸੀਲ ਡੇਰਾਬੱਸੀ, ਐਸ.ਏ.ਐਸ.ਨਗਰ ਤੋਂ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 
ਆਪਣੇ ਪਿੰਡ ਖੇਲਣ ਵਿੱਚ ਆਟਾ ਚੱਕੀ ਚਲਾ ਰਹੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਪਿਛਲੇ ਦਿਨੀ ਸਵੇਰ ਵੇਲੇ ਜੇ.ਈ. ਉਸ ਦੀ ਆਟਾ ਚੱਕੀ ‘ਤੇ ਆਇਆ ਅਤੇ ਉਸ ਨੇ ਬਿਜਲੀ ਚੋਰੀ ਦਾ ਝੂਠਾ ਕੇਸ ਦਰਜ ਨਾ ਕਰਨ ਬਦਲੇ ਤਿੰਨ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।
ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪਹਿਲਾਂ ਹੀ ਸਹਿ-ਦੋਸ਼ੀ ਦੁਕਾਨ ਮਾਲਕ ਮਿੰਟੂ ਰਾਹੀਂ ਮੁਲਜ਼ਮ ਨੂੰ ਦੋ ਲੱਖ ਰੁਪਏ (ਇੱਕ-ਇੱਕ ਲੱਖ ਰੁਪਏ ਦੋ ਕਿਸ਼ਤਾਂ ਵਿੱਚ) ਬਤੌਰ ਰਿਸ਼ਵਤ ਦੇ ਚੁੱਕਾ ਹੈ। ਉਸ ਦੀ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਏਆਈਜੀ ਅਸ਼ੀਸ਼ ਕਪੂਰ ਦੀ ਨਿਗਰਾਨੀ ਹੇਠ ਡੀਐਸਪੀ ਅਜੇ ਕੁਮਾਰ ਦੀ ਅਗਵਾਈ ਵਿੱਚ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਜੇਈ ਨੂੰ ਪ੍ਰਾਈਵੇਟ ਵਿਅਕਤੀ ਸਮੇਤ ਮੌਕੇ ’ਤੇ ਹੀ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦੀਆਂ ਵੱਖ ਵੱਖ ਧਾਰਾਵਾਂ ਹੇਠ ਵਿਜੀਲੈਂਸ ਬਿਓਰੋ ਦੇ ਥਾਣਾ ਐਸ.ਏ.ਐਸ.ਨਗਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ

Today Now News

RELATED ARTICLES
- Advertisment -

POPULAR POSTS