16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜ਼ੀਰਾ ਵਿੱਚ ਮੁਫ਼ਤ ਸਿਲਾਈ...

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜ਼ੀਰਾ ਵਿੱਚ ਮੁਫ਼ਤ ਸਿਲਾਈ ਸੈਂਟਰ ਦੇ ਪਹਿਲੇ ਬੈਚ ਦੀ ਹੋਈ ਸ਼ੁਰੂਆਤ

ਜੀਰਾ,1 ਅਪ੍ਰੈਲ (ਹਰਜਿੰਦਰ ਸਿੰਘ ਕਤਨਾ)-ਮਾਨਵਤਾ ਦੀ ਭਲਾਈ ਲਈ ਕੰਮ ਕਰ ਰਹੀ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜਿਲ੍ਹਾ ਫਿਰੋਜ਼ਪੁਰ ਅੰਦਰ ਚਲਾਏ ਜਾ ਰਹੇ ਮਾਨਵਤਾ ਦੀ ਭਲਾਈ ਵਾਸਤੇ ਕਾਰਜਾਂ ਦੀ ਲੜੀ ਅੱਗੇ ਤੋਰਦੇ ਹੋਏ ਅੱਜ ਸੰਸਥਾ ਵਲੋਂ ਜ਼ੀਰਾ ਦੇ ਗੁਰੂਦੁਆਰਾ ਨਾਨਕ ਨਗਰੀ ਵਿੱਚ ਮੁਫ਼ਤ ਸਿਲਾਈ ਸੈਂਟਰ ਵਿੱਚ ਪਹਿਲੇ ਬੈਚ ਦੀ ਸ਼ੁਰੂਆਤ ਕੀਤੀ ਗਈ। ਇਸ ਦਾ ਉਦਘਾਟਨ ਉਘੇ ਸਮਾਜ ਸੇਵੀ ਨਛੱਤਰ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਇਸਤਰੀ ਵਿੰਗ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਰਣਜੀਤ ਸਿੰਘ ਰਾਏ ਪ੍ਰਧਾਨ ਜੀਰਾ ਨੇ ਪੱਤਰਕਾਰਾਂ ਨੂੰ ਦੱਸਿਆ ਸੰਸਥਾ ਦੇ ਮੁੱਖੀ ਡਾ ਐਸ ਪੀ ਸਿੰਘ ਓਬਰਾਏ,ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ,ਸੰਸਥਾ ਦੇ ਸਿੱਖਿਆ ਨਿਰਦੇਸ਼ਕ ਸ੍ਰੀ ਮਤੀ ਇੰਦਰਜੀਤ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਪ੍ਰਧਾਨ ਹਰਜਿਦਰ ਸਿੰਘ ਕਤਨਾ ਦੀ ਅਗਵਾਈ ਵਿੱਚ ਇਸ ਸੈਂਟਰ ਦਾ ਪਹਿਲਾਂ ਸੈਸ਼ਨ ਸ਼ੁਰੂ ਕੀਤਾ ਗਿਆ। ਇਸ ਸੈਸ਼ਨ ਵਿਚ 36 ਲੜਕੀਆਂ ਨੇ ਦਾਖਲਾ ਲਿਆ ਹੈ। ਸਿਖਿਆਰਥੀਆਂ ਤੋਂ ਕੋਈ ਵੀ ਫੀਸ ਨਹੀਂ ਲਈ ਜਾਂਦੀ ਤੇ 6 ਮਹੀਨੇ ਦੇ ਕੋਰਸ ਤੋਂ ਬਾਅਦ ਉਹਨਾਂ ਨੂੰ ਮਾਨਤਾ ਪ੍ਰਾਪਤ ਸਰਟੀਫਿਕੇਟ ਵੀ ਜਾਰੀ ਕੀਤੇ ਜਾਣਗੇ। ਸੰਸਥਾ ਵਲੋਂ ਚਲਾਏ ਜਾ ਰਹੇ ਸਿਖਲਾਈ ਸੈਂਟਰਾਂ ਵਿੱਚ ਸਾਡੇ ਨੌਜਵਾਨ ਲੜਕੇ -ਲੜਕੀਆਂ ਆਪਣੇ ਪੈਰਾਂ ਤੇ ਖੜੇ ਹੋ ਰਹੇ ਹਨ। ਇਸ ਮੌਕੇ ਬਲ਼ਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ,ਗੁਰਪ੍ਰੀਤ ਸਿੰਘ ਗੋਰਾ,ਜਸਪ੍ਰੀਤ ਕੋਰ ਯੂ ਐਸ ਏ ,ਦਵਿੰਦਰ ਸਿੰਘ ਛਾਬੜਾ ਪ੍ਰਧਾਨ ਮੱਖੂ,ਬਲਵਿੰਦਰ ਕੋਰ ਲੋਹਕੇ ,ਜਗਸੀਰ ਸਿੰਘ ਜੀਰਾ,ਵਿਜੇ ਕੁਮਾਰ ਬਹਿਲ ਪ੍ਰਧਾਨ ਅਤੇ ਪਰਮਜੀਤ ਕੋਰ ਟੀਚਰ ਸਮੇਤ ਹੋਰ ਮੈਂਬਰ ਵੀ ਮੋਜੂਦ ਸਨ।

ਕੈਪਸ਼ਨ –ਜ਼ੀਰਾ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਿਲਾਈ ਸੈਂਟਰ ਦਾ ਪੰਜਵਾਂ ਬੈਚ ਸ਼ੁਰੂ ਕਰਨ ਸਮੇਂ ਜਿਲ੍ਹਾ ਪ੍ਰਧਾਨ ਇਸਤਰੀ ਵਿੰਗ ਅਮਰਜੀਤ ਕੌਰ ਛਾਬੜਾ ਅਤੇ ਹੋਰ ਅਹੁਦੇਦਾਰ।

Today Now News

RELATED ARTICLES
- Advertisment -

POPULAR POSTS