16.8 C
Chandigarh

TODAY NOW NEWS

Friday, March 20, 2026
HomeBREAKING NEWSਮੁੱਖ ਮੰਤਰੀ ਚੰਨੀ ਨੇ ਹੜਤਾਲੀ ਨਰਸਾਂ ਨੂੰ ਉਨ੍ਹਾਂ ਦੀਆਂ ਮੰਗਾਂ ਦੇ ਜਲਦੀ...

ਮੁੱਖ ਮੰਤਰੀ ਚੰਨੀ ਨੇ ਹੜਤਾਲੀ ਨਰਸਾਂ ਨੂੰ ਉਨ੍ਹਾਂ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਦਿੱਤਾ ਭਰੋਸਾ

ਚੰਡੀਗੜ, 21 ਦਸੰਬਰ : ਸੂਬੇ ਭਰ ਵਿੱਚ ਹੜਤਾਲ ’ਤੇ ਬੈਠੀਆਂ ਨਰਸਾਂ ਦੇ ਸਾਰੇ ਲੰਬਿਤ ਮਸਲਿਆਂ ਨੂੰ ਹੱਲ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਇਨ੍ਹਾਂ ਮੁੱਦਿਆਂ ਨੂੰ ਡੂੰਘਾਈ ਨਾਲ ਵਿਚਾਰਦਿਆਂ 10 ਦਿਨਾਂ ਦੇ ਅੰਦਰ-ਅੰਦਰ ਇੰਨ੍ਹਾਂ ਦੇ ਸੰਤੁਸ਼ਟੀਜਨਕ ਸਕਾਰਾਤਮਕ ਹੱਲ ਲਈ ਨਿਰਦੇਸ਼ ਦਿੱਤੇ।
ਪੰਜਾਬ ਐਂਡ ਯੂ.ਟੀ. ਨਰਸਿੰਗ ਜੁਆਇੰਟ ਐਕਸ਼ਨ ਕਮੇਟੀ ਦੇ ਵਫ਼ਦ ਨੇ ਇੱਥੇ ਮੁੱਖ ਮੰਤਰੀ ਚੰਨੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।
ਵਫ਼ਦ ਨੂੰ ਉਨ੍ਹਾਂ ਦੀਆਂ ਹੱਕੀ ਮੰਗਾਂ ਦੇ ਜਲਦ ਹੱਲ ਲਈ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਅੰਦੋਲਨ ਦਾ ਰਾਹ ਛੱਡਣ ਦੀ ਅਪੀਲ ਕੀਤੀ ਕਿਉਂਕਿ ਉਨ੍ਹਾਂ ਦੀ ਸਰਕਾਰ ਦੇ ਦਰਵਾਜ਼ੇ ਆਪਸੀ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀ ਸੂਬਾ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਤੰਦਰੁਸਤੀ ਸੂਬਾ ਸਰਕਾਰ ਲਈ ਸਭ ਤੋਂ ਮਹੱਤਵਪੂਰਨ ਹੈ।
ਨਰਸਾਂ ਦੇ ਵਫ਼ਦ ਜਿਸ ਵਿੱਚ ਪਰਮਜੀਤ ਕੌਰ ਸੰਧੂ, ਮਨਜੀਤ ਕੌਰ ਧਾਲੀਵਾਲ, ਸ਼ਮਿੰਦਰ ਕੌਰ ਘੁੰਮਣ, ਸਤਵੰਤ ਕੌਰ, ਜਸਵਿੰਦਰ ਕੌਰ ਅਤੇ ਦਵਿੰਦਰ ਸੰਧੂ (ਸਾਰੇ ਕਨਵੀਨਰ) ਸ਼ਾਮਲ ਸਨ, ਨੇ ਉਨ੍ਹਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਸੁਣਨ ਲਈ ਮੁੱਖ ਮੰਤਰੀ ਚੰਨੀ ਦਾ ਧੰਨਵਾਦ ਕੀਤਾ।

Today Now News

RELATED ARTICLES
- Advertisment -

POPULAR POSTS