17.4 C
Chandigarh

TODAY NOW NEWS

Friday, March 20, 2026
HomeBREAKING NEWSਮੁੱਖ ਮੰਤਰੀ ਵੱਲੋਂ ਸਾਬਕਾ ਡੀ.ਜੀ.ਪੀ. ਮੁਹੰਮਦ ਇਜ਼ਹਾਰ ਆਲਮ ਦੇ ਦੇਹਾਂਤ 'ਤੇ ਦੁੱਖ...

ਮੁੱਖ ਮੰਤਰੀ ਵੱਲੋਂ ਸਾਬਕਾ ਡੀ.ਜੀ.ਪੀ. ਮੁਹੰਮਦ ਇਜ਼ਹਾਰ ਆਲਮ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਮੁਹੰਮਦ ਇਜ਼ਹਾਰ ਆਲਮ ਅੱਜ ਸਵੇਰੇ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਚੱਲ ਵਸੇ

ਚੰਡੀਗੜ੍ਹ (ਬਿਊਰੋ ਰਿਪੋਰਟ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਡੀ.ਜੀ.ਪੀ. ਮੁਹੰਮਦ ਇਜ਼ਹਾਰ ਆਲਮ (72) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸਵੇਰੇ ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ, ਤਿੰਨ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।

ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ, ”ਮੈਨੂੰ ਮੁਹੰਮਦ ਇਜ਼ਹਾਰ ਆਲਮ ਦੀ ਮੌਤ ਬਾਰੇ ਜਾਣ ਕੇ ਦੁੱਖ ਹੋਇਆ ਹੈ ਜਿਨ੍ਹਾਂ ਨੇ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਵਜੋਂ ਸੇਵਾ ਨਿਭਾਈ।”

ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਉਨ੍ਹਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Today Now News

RELATED ARTICLES
- Advertisment -

POPULAR POSTS