16.8 C
Chandigarh

TODAY NOW NEWS

Friday, March 20, 2026
Homeਪੰਜਾਬਜਲੰਧਰਪਿਛਲੇ ਦਿਨੀ ਸਿਵਲ ਹਸਪਤਾਲ ਜਲੰਦਰ ਤੋਂ ਚੋਰੀ ਬੱਚਾ ਬਰਾਮਦ,ਪੰਜ ਲੋਕ ਕਾਬੂ

ਪਿਛਲੇ ਦਿਨੀ ਸਿਵਲ ਹਸਪਤਾਲ ਜਲੰਦਰ ਤੋਂ ਚੋਰੀ ਬੱਚਾ ਬਰਾਮਦ,ਪੰਜ ਲੋਕ ਕਾਬੂ

ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਪੁਲਿਸ ਕਰ ਚੁੱਕੀ ਹੈ ਗ੍ਰਿਫ਼ਤਾਰ

ਜਲੰਧਰ, ਸੋਨੂ ਸਹੋਤਾ:-ਪਿਛਲੇ ਦਿਨੀਂ ਸਿਵਲ ਹਸਪਤਾਲ ਤੋਂ ਚੋਰੀ ਹੋਏ ਡੇਢ ਦਿਨ ਦੇ ਬੱਚੇ ਨੂੰ ਪੁਲਿਸ ਵੱਲ਼ੋਂ ਬਰਾਮਦ ਕੀਤੇ ਜਾਣ ਤੋਂ ਬਾਅਦ ਹੁਣ ਬੱਚੇ ਨੂੰ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਹਾਲਾਂਕਿ ਅਜੇ ਤਕ ਪੁਲਿਸ ਨੇ ਚੋਰੀ ਕਰਨ ਵਾਲਿਆਂ ਦੇ ਬਾਰੇ ਕੁਝ ਨਹੀਂ ਦੱਸਿਆ ਹੈ ਪਰ ਸ਼ੁਰੂਆਤੀ ਜਾਣਕਾਰੀ ਮੁਤਾਬਿਕ ਬੱਚਾ ਚੋਰੀ ਕਰਨ ਦੇ ਮਾਮਲੇ ‘ਚ 5 ਲੋਕ ਸ਼ਾਮਲ ਹਨ ਜਿਨ੍ਹਾਂ ‘ਚ 2 ਔਰਤਾਂ ਵੀ ਸ਼ਾਮਲ ਹਨ।ਬੱਚੇ ਦੇ ਮਾਂ-ਪਿਓ ਤੇ ਦੂਜੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਤੁਰੰਤ ਉਨ੍ਹਾਂ ਨੂੰ ਮੁਲਜ਼ਮਾਂ ਦੇ ਨਾਂ ਦੱਸੇ ਜਾਣ। ਇਸ ਨੂੰ ਲੈ ਕੇ ਉਨ੍ਹਾਂ ਨੇ ਸਿਵਲ ਹਸਪਤਾਲ ‘ਚ ਹੰਗਾਮਾ ਕੀਤਾ, ਹਾਲਾਂਕਿ ਪੁਲਿਸ ਨੇ ਭਰੋਸਾ ਦਿੱਤਾ ਕਿ ਜਲਦ ਹੀ ਇਸ ਮਾਮਲੇ ਦੀ ਪੂਰੀ ਜਾਣਕਾਰੀ ਜਾਰੀ ਕਰ ਦਿੱਤੀ ਜਾਵੇਗੀ।

Today Now News

RELATED ARTICLES
- Advertisment -

POPULAR POSTS