ਗਸ਼ਤ ਦੌਰਾਨ ਮੁਖਬਰੀ ਮਿਲਣ ਤੇ ਸਟਾਫ ਵੱਲੋਂ ਕੀਤੀ ਗਈ ਕਾਰਵਾਈ ।

ਫਿਰੋਜ਼ਪੁਰ (ਜਗਦੀਪ ਸਿੰਘ) : ਸੀ.ਆਈ.ਏ ਸਟਾਫ਼ ਫਿਰੋਜ਼ਪੁਰ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕਰਕੇ 45 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਐੱਸ.ਐੱਸ.ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਇੰਸਪੈਕਟਰ ਬਲਵੰਤ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਫਿਰੋਜਪੁਰ, ਏ.ਐਸ.ਆਈ. ਰਜਿੰਦਰ ਪਾਲ ਵੱਲੋਂ ਸਮੇਤ ਪੁਲੀਸ ਪਾਰਟੀ ਦੌਰਾਨੇ ਗਸ਼ਤ ਮੁਖ਼ਬਰੀ ਦੀ ਇਤਲਾਹ ਮਿਲੀ ਕਿ ਕ੍ਰਿਸ਼ਨ ਸਿੰਘ ਪੁੱਤਰ ਸ਼ਿੰਦਰ ਸਿੰਘ ਵਾਸੀ ਲਾਲੂ ਵਾਲਾ ਜੋ ਕਿ ਹੈਰੋਇਨ ਦੀ ਸਮੱਗਲਿੰਗ ਕਰਨ ਦਾ ਆਦੀ ਹੈ । ਜਿਸ ਦੇ ਪਾਕਿਸਤਾਨ ਦੇ ਸਮੱਗਲਰਾਂ ਦੇ ਨਾਲ ਸਬੰਧ ਬਣੇ ਹੋਏ ਹਨ । ਜੋ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਮੰਗਵਾ ਕਿ ਫਿਰੋਜਪੁਰ ਸ਼ਹਿਰ ਦੇ ਏਰੀਏ ਵਿੱਚ ਸਪਲਾਈ ਕਰਦਾ ਹੈ । ਜਿਸ ਮਗਰੋਂ ਕ੍ਰਿਸ਼ਨ ਸਿੰਘ ਨੂੰ ਇੰਚਾਰਜ ਸੀ.ਆਈ.ਏ. ਵੱਲੋਂ ਗ੍ਰਿਫਤਾਰ ਕਰਕੇ ਉਸਦੀ ਨਿਸ਼ਾਨਦੇਹੀ ਤੇ ਕੰਡਿਆਲੀ ਤਾਰ ਤੋਂ ਪਾਰ ਜ਼ੀਰੋ ਲਾਈਨ ਦੇ ਨੇੜਿਓ 9 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਦੀ ਕੌਮਾਤਰੀ ਬਾਜ਼ਾਰ ਵਿੱਚ ਕੀਮਤ 45 ਕਰੋੜ ਰੁਪਏ ਬਣਦੀ ਹੈ।





