16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮੁੱਖ ਮੰਤਰੀ ਵੱਲੋਂ ਲੁਧਿਆਣਾ ਵਿਖੇ ਬਾਬਾ ਸਾਹਿਬ ਅੰਬੇਡਕਰ ਦੇ ਨਾਂ ‘ਤੇ ਅਤਿ...

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿਖੇ ਬਾਬਾ ਸਾਹਿਬ ਅੰਬੇਡਕਰ ਦੇ ਨਾਂ ‘ਤੇ ਅਤਿ ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ

ਲੁਧਿਆਣਾ, 17 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੁਧਿਆਣਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ.ਅੰਬੇਦਕਰ ਦੇ ਨਾਂ ‘ਤੇ ਅਤਿ ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ ਕੀਤਾ ਹੈ।
ਅੱਜ ਇੱਥੇ ਅੰਬੇਡਕਰ ਭਵਨ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਜਿਲੇ ਦੇ ਵੱਕਾਰੀ ਅੰਬੇਡਕਰ ਭਵਨ ਵਿਖੇ ਚੱਲ ਰਹੇ ਕਾਰਜਾਂ ਨੂੰ ਨੇਪਰੇ ਚਾੜਨ ਲਈ ਨਗਰ ਨਿਗਮ ਲੁਧਿਆਣਾ ਨੂੰ 4.14 ਕਰੋੜ ਰੁਪਏ ਦਾ ਚੈੱਕ ਸੌਂਪਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਟਰੌਮਾ ਸੈਂਟਰ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਸੱਚੀ ਸਰਧਾਂਜਲੀ ਹੋਵੇਗਾ ਅਤੇ ਇਹ ਸੈਂਟਰ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਅੰਬੇਡਕਰ ਭਵਨ ‘ਤੇ ਹੁਣ ਤੱਕ 10 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਜਿਸ ਵਿੱਚੋਂ 4 ਕਰੋੜ ਰੁਪਏ ਗਲਾਡਾ ਵੱਲੋਂ, 1.65 ਕਰੋੜ ਰੁਪਏ ਲੁਧਿਆਣਾ ਇੰਪਰੂਵਮੈਂਟ ਟਰੱਸਟ ਵੱਲੋਂ ਅਤੇ ਬਾਕੀ ਨਗਰ ਨਿਗਮ ਲੁਧਿਆਣਾ ਵੱਲੋਂ ਖਰਚ ਕੀਤੇ ਗਏ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਵਾਹਨਾਂ ਲਈ ਬੇਸਮੈਂਟ ਪਾਰਕਿੰਗ ਸਮੇਤ 500 ਲੋਕਾਂ ਦੀ ਸਮਰੱਥਾ ਵਾਲਾ ਗਰਾਊਂਡ ਫਲੋਰ ਹਾਲ ਪਹਿਲਾਂ ਹੀ ਮੁਕੰਮਲ ਕੀਤਾ ਜਾ ਚੁੱਕਾ ਹੈ। ਉਹਨਾਂ ਅੱਗੇ ਕਿਹਾ ਕਿ ਇਨਡੋਰ ਦੀ ਪਹਿਲੀ ਮੰਜਿਲ ਦੀ ਉਸਾਰੀ ਦਾ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ ਅਤੇ ਇਹ ਅਤਿ ਆਧੁਨਿਕ ਹਾਲ ਪੂਰੀ ਤਰਾਂ ਸਾਊਂਡ ਪਰੂਫ ਹੋਵੇਗਾ।
ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵੱਲੋਂ ਦਰਸਾਏ ਸਮਾਨਤਾ ਅਤੇ ਆਜਾਦੀ ਦੇ ਸਿਧਾਂਤਾਂ ਦੀ ਪਾਲਣਾ ਕਰਕੇ ਇੱਕ ਆਦਰਸ ਸਮਾਜ ਸਿਰਜਣ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਡਾ. ਅੰਬੇਡਕਰ ਨੂੰ ਇੱਕ ਮਹਾਨ ਵਿਦਵਾਨ, ਨਿਆਂ ਸਾਸਤਰੀ, ਅਰਥ ਸਾਸਤਰੀ, ਸਮਾਜ ਸੁਧਾਰਕ ਅਤੇ ਇੱਕ ਰਾਜਨੇਤਾ ਦੱਸਦਿਆਂ ਉਹਨਾਂ ਕਿਹਾ ਕਿ ਡਾ. ਅੰਬੇਡਕਰ ਸਮੁੱਚੇ ਵਿਸਵ ਇਤਿਹਾਸ ਵਿੱਚ ਸਭ ਤੋਂ ਉੱਚੀਆਂ ਸਖਸੀਅਤਾਂ ਵਿੱਚੋਂ ਇੱਕ ਸਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਵੇਂ ਡਾ. ਅੰਬੇਡਕਰ ਇੱਕ ਨਿਮਾਣੇ ਪਰਿਵਾਰ ਨਾਲ ਸਬੰਧਤ ਸਨ ਪਰ ਸਮਾਜ ਪ੍ਰਤੀ ਉਨਾਂ ਦੇ ਬੇਮਿਸਾਲ ਯੋਗਦਾਨ ਨੇ ਉਨਾਂ ਨੂੰ ਵਿਸਵ ਆਗੂਆ ਦੀ ਲੀਗ ਵਿੱਚ ਖੜਾ ਕਰ ਦਿੱਤਾ ਹੈ।
ਰੇਹੜੀ/ਫੜੀ ਵਾਲਿਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਨਾਂ ਮਿਹਨਤਕਸਾਂ ਨੂੰ ਪੁਲਿਸ ਜਾਂ ਪ੍ਰਸਾਸਨ ਵੱਲੋਂ ਬੇਲੋੜਾ ਪ੍ਰੇਸਾਨ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਨਾਂ ਰੇਹੜੀ-ਫੜੀ ਵਾਲਿਆਂ ਨੂੰ ਨਿਡਰ ਹੋ ਕੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਹੁਣ ਤੋਂ ਮੁੱਖ ਮੰਤਰੀ ਉਨਾਂ ਦੀ ਭਲਾਈ ਲਈ ਵਚਨਬੱਧ ਹਨ। ਮੁੱਖ ਮੰਤਰੀ ਚੰਨੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਅੱਜ ਨਗਰ ਨਿਗਮ ਲੁਧਿਆਣਾ ਵੱਲੋਂ 2480 ਸਫ਼ਾਈ ਕਰਮਚਾਰੀਆਂ/ਸੀਵਰੇਜ ਮੈਨਾਂ ਅਤੇ ਹੋਰ ਸਟਾਫ ਦੀਆਂ ਸੇਵਾਵਾਂ ਨੂੰ ਸਥਾਨਕ ਇਕਾਈਆਂ ਵਿੱਚ ਰੈਗੂਲਰ ਕਰਨ ਲਈ ਪੱਤਰ ਸੌਂਪਿਆ ਜਾਵੇਗਾ।
ਮੁੱਖ ਮੰਤਰੀ ਵੱਲੋਂ ਚੰਦ ਸਿਨੇਮਾ ਰੋਡ ‘ਤੇ 10 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਅਤੇ ਜੱਸੀਆਂ ਰੋਡ ‘ਤੇ 6 ਕਰੋੜ ਰੁਪਏ ਦੀ ਲਾਗਤ ਨਾਲ ਅੰਡਰ ਬਿ੍ਰਜ ਬਣਾਉਣ ਤੋਂ ਇਲਾਵਾ 7 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਉੱਤਰੀ ਹਲਕੇ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਵਿਧਾਇਕ ਸ੍ਰੀ ਰਾਕੇਸ ਪਾਂਡੇ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸਣ ਆਸੂ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸਨ ਦੇ ਚੇਅਰਮੈਨ ਅਤੇ ਵਿਧਾਇਕ ਸ੍ਰੀ ਕੁਲਦੀਪ ਸਿੰਘ ਵੈਦ, ਵਿਧਾਇਕ ਸ੍ਰੀ ਸੁਰਿੰਦਰ ਡਾਵਰ ਅਤੇ ਮੇਅਰ ਸ੍ਰੀ ਬਲਕਾਰ ਸਿੰਘ, ਸਰਪੰਚ ਗੁਰਦੀਪ ਸਿੰਘ ਚੱਕ ਸਰਵਣ ਨਾਥ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS