
ਲੁਧਿਆਣਾ : ਲੁਧਿਆਣਾ ਪਹੁੰਚੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਆਟੋ ਚਾਲਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸੋਮਵਾਰ ਨੂੰ ਇੱਥੇ ਕਾਂਗਰਸ ਦੀ ਰੈਲੀ ‘ਚ ਸ਼ਾਮਲ ਹੋਣ ਲਈ ਲੁਧਿਆਣਾ ਪੁੱਜੇ ਮੁੱਖ ਮੰਤਰੀ ਚੰਨੀ ਗਿੱਲ ਰੋਡ ‘ਤੇ ਰੁਕੇ, ਜਿੱਥੇ ਆਟੋ ਰਿਕਸ਼ਾ ਯੂਨੀਅਨ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਗਿਣਵਾਈਆਂ।
ਉਨ੍ਹਾਂ ਨੇ ਮੁੱਖ ਤੌਰ ‘ਤੇ ਚਲਾਨ ਕੱਟਣ ਦਾ ਮੁੱਦਾ ਚੁੱਕਿਆ, ਜਿਸ ਤਹਿਤ ਭਾਰੀ ਜੁਰਮਾਨੇ ਦੇਣ ਲਈ ਉਨ੍ਹਾਂ ਨੂੰ ਕਰਜ਼ਾ ਚੁੱਕਣਾ ਪੈ ਰਿਹਾ ਹੈ ਅਤੇ ਕਰਜ਼ੇ ਦੀ ਵਾਪਸੀ ਲਈ ਆਟੋ ਵੇਚਣ ਦੀ ਨੌਬਤ ਤੱਕ ਆ ਜਾਂਦੀ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਚੰਨੀ ਨੇ ਹੁਣ ਤੱਕ ਦੇ ਸਾਰੇ ਚਲਾਨਾਂ ਦੇ ਜੁਰਮਾਨੇ ਮੁਆਫ਼ ਕਰਨ ਦਾ ਐਲਾਨ ਕੀਤਾ।



