17.1 C
Chandigarh

TODAY NOW NEWS

Friday, March 20, 2026
HomeBREAKING NEWSਸਾਵਧਾਨ ! ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਤੇ ਨਾਜਇਜ਼ ਕਬਜ਼ੇ ਕਰਨ ਵਾਲਿਆ ਨੂੰ...

ਸਾਵਧਾਨ ! ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਤੇ ਨਾਜਇਜ਼ ਕਬਜ਼ੇ ਕਰਨ ਵਾਲਿਆ ਨੂੰ ਸੀਐਮ ਮਾਨ ਵੱਲੋਂ ਅਲਟੀਮੇਟਮ

ਚੰਡੀਗੜ੍ਹ: ਸੂਬੇ ਅੰਦਰ ਬਹੁਤ ਸਾਰੇ ਸਿਆਸੀ ਤੇ ਆਮ ਲੋਕਾਂ ਨੇ ਪੰਚਾਇਤੀ ਜ਼ਮੀਨਾਂ ’ਤੇ ਕਬਜੇ ਕੀਤੇ ਹੋਏ ਹਨ, ਜਿਹਨਾਂ ਨੂੰ ਮਾਨ ਸਰਕਾਰ ਵੱਲੋਂ ਛੁਡਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਕਈ ਵਾਰ ਬੇਨਤੀ ਕੀਤੀ ਜਾ ਚੁੱਕੀ ਹੈ ਕਿ ਜਿਸ ਵੀ ਵਿਅਕਤੀ ਨੇ ਸਰਕਾਰੀ ਜਮੀਨ ’ਤੇ ਕਬਜਾ ਕੀਤਾ ਹੋਇਆ ਹੈ ਉਹ ਆਪਣੇ ਆਪ ਛੱਡ ਦਵੇ ਨਹੀਂ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਕੜੀ ਤਹਿਤ ਬਹੁਤ ਸਾਰੇ ਲੋਕਾਂ ਨੇ ਤਾਂ ਕਬਜੇ ਛੱਡ ਦਿੱਤੇ ਹਨ, ਪਰ ਕੁਝ ਲੋਕ ਅਜੇ ਵੀ ਕਬਜੇ ਨਹੀਂ ਛੱਡ ਰਹੇ ਹਨ, ਇਸ ਹੀ ਤਹਿਤ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ।ਐਕਸ਼ਨ ’ਚ ਹਨ ਪੰਚਾਇਤ ਮੰਤਰੀ: ਦੱਸ ਦਈਏ ਕਿ ਪੰਚਾਇਤ ਮੰਤਰੀ ਵੱਲੋਂ ਲਗਾਤਾਰ ਨਾਜਾਇਜ਼ ਕਬਜੇ ਛੁਡਵਾਏ ਜਾ ਰਹੇ ਹਨ ਤੇ ਪੰਚਾਇਤ ਮੰਤਰੀ ਨੇ ਕਿਹਾ ਸੀ ਕਿ ਬਹੁਤੀਆਂ ਜ਼ਮੀਨਾਂ ਖੇਤੀਬਾੜੀ ਵਾਲੀਆਂ ਹਨ, ਜੋਕਿ ਖਾਲੀ ਕਰਵਾ ਕੇ ਖੁੱਲੀ ਬੋਲੀ ਤੇ ਪਾਰਦਰਸ਼ੀ ਢੰਗ ਨਾਲ ਠੇਕੇ ‘ਤੇ ਦਿੱਤੀਆਂ ਜਾਣਗੀਆਂ।

ਜਦਕਿ ਅੰਮ੍ਰਿਤਸਰ, ਲੁਧਿਆਣਾ ਤੇ ਇੱਕ ਦੋ ਹੋਰ ਸ਼ਹਿਰਾਂ ‘ਚ ਸਨਅਤੀ ਖੇਤਰ ਦੀਆਂ ਵੀ ਜ਼ਮੀਨਾਂ ਹਨ, ਜਿਨ੍ਹਾਂ ‘ਤੇ ਸਨਅਤਾਂ ਲਾਈਆਂ ਜਾਣਗੀਆਂ। ਕੁਲਦੀਪ ਧਾਲੀਵਾਲ ਨੇ ਨਜਾਇਜ਼ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਉਹ ਖ਼ੁਦ ਹੀ ਅਜਿਹੇ ਕਬਜ਼ੇ ਛੱਡ ਦੇਣ ਪਰੰਤੂ ਅਜਿਹਾ ਨਾ ਹੋਣ ‘ਤੇ ਪੰਜਾਬ ਸਰਕਾਰ ਸਖ਼ਤ ਕਾਨੂੰਨੀ ਕਾਰਵਾਈ ਵੀ ਕਰੇਗੀ। ਉਨ੍ਹਾਂ ਨੇ ਹੋਰ ਕਿਹਾ ਕਿ ਜਿਹੜੀਆਂ ਜ਼ਮੀਨਾਂ ਦੇ ਕੇਸ ਅਦਾਲਤਾਂ ‘ਚ ਚੱਲਦੇ ਹਨ, ਉਸ ਲਈ ਸੀਨੀਅਰ ਵਕੀਲਾਂ ਦੀਆਂ ਸੇਵਾਵਾਂ ਲੈਕੇ ਕੇਸ ਜਿੱਤੇ ਜਾਣਗੇ।

Today Now News

RELATED ARTICLES
- Advertisment -

POPULAR POSTS