16.8 C
Chandigarh

TODAY NOW NEWS

Friday, March 20, 2026
HomeBREAKING NEWSਮੁੱਖ ਮੰਤਰੀ ਨੇ ਯੂਕਰੇਨ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਕੇਂਦਰੀ...

ਮੁੱਖ ਮੰਤਰੀ ਨੇ ਯੂਕਰੇਨ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ, 25 ਫਰਵਰੀ:

    ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਸੁਬਰਾਮਣੀਅਮ ਜੈਸ਼ੰਕਰ ਨੂੰ ਜੰਗ ਤੋਂ ਪ੍ਰਭਾਵਿਤ ਮੁਲਕ ਯੂਕਰੇਨ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਤੁਰੰਤ ਲੋੜੀਂਦੇ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ।



    ਡਾ. ਜੈਸ਼ੰਕਰ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਯੂਕਰੇਨ ਵਿੱਚ ਬਹੁਤ ਸਾਰੇ ਵਿਦਿਆਰਥੀ ਅਤੇ ਹੋਰ ਪੰਜਾਬੀ ਫਸੇ ਹੋਏ ਹਨ। ਸ੍ਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੇ ਮਾਤਾ-ਪਿਤਾ ਅਤੇ ਪਰਿਵਾਰਕ ਮੈਂਬਰ ਉੱਥੇ ਪੈਦਾ ਹੋਈ ਸਥਿਤੀ ਕਰਕੇ ਆਪਣਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਇਸ ਤੋਂ ਇਲਾਵਾ ਯੂਕਰੇਨ ਵਿੱਚ ਫਸੇ ਵਿਅਕਤੀਆਂ ਨੂੰ ਢੁਕਵੀਂ ਪਨਾਹ, ਪੈਸੇ ਦੀ ਕਮੀ ਆਦਿ ਵਰਗੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਨੂੰ ਅਜਿਹੇ ਵਿਅਕਤੀਆਂ ਦੀ ਭਾਰਤ ਵਿੱਚ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਸਾਰੇ ਕੂਟਨੀਤਕ ਢੰਗ-ਤਰੀਕੇ ਤਲਾਸ਼ਣ ਸਬੰਧੀ ਯਤਨਾਂ ਨੂੰ ਹੋਰ ਤੇਜ ਕਰਨ ਦੀ ਅਪੀਲ ਕੀਤੀ।
Today Now News

RELATED ARTICLES
- Advertisment -

POPULAR POSTS