ਸੁਲਤਾਨਪੁਰ ਲੋਧੀ 18 ਫਰਵਰੀ (ਨਿਰਮਲ ਸਿੰਘ) ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਹਲਕਾ ਸੁਲਤਾਨਪੁਰ ਲੋਧੀ ਤੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ ਅਤੇ ਮੁੜ ਪੰਥਕ ਸੀਟ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿੱਚ ਪਾਉਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕੇ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਰਾਣਾ ਡਡਵਿੰਡੀ ਅਤੇ ਰੇਸ਼ਮ ਸਿੰਘ ਜੋਸਨ ਨੇ ਕਰਦਿਆਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਕੈਪਟਨ ਹਰਮਿੰਦਰ ਸਿੰਘ ਨੂੰ ਹਲਕੇ ਦੇ ਸਮੁੱਚੇ ਪਿੰਡਾਂ ਵਿੱਚੋਂ ਭਰਵਾਂ ਹੁੰਗਾਰਾ ਮਿਲਿਆ ਹੈ। ਹਲਕੇ ਦੇ ਸੂਝਵਾਨ ਲੋਕ ਹੁਣ ਬਦਲਾਅ ਚਾਹੁੰਦੇ ਹਨ ਜਿਸ ਦਾ ਫੈਸਲਾ 20 ਫਰਵਰੀ ਨੂੰ ਲੋਕ ਵੋਟਾਂ ਪਾ ਕੇ ਦੇਣਗੇ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦਾ ਸ਼ਾਸਨ ਆਇਆ ਹੈ ਰਾਜ ਨੇ ਤਰੱਕੀ ਅਤੇ ਬੁਲੰਦੀਆਂ ਨੂੰ ਛੂਹਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਹੀ ਇੱਕ ਅਜਿਹੀ ਸਰਕਾਰ ਹੈ ਜਿਸ ਤੋਂ ਪੰਜਾਬ ਦਾ ਹਰ ਵਰਗ ਖੁਸ਼ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਹਲਕਾ ਸੁਲਤਾਨਪੁਰ ਲੋਧੀ ਅੰਦਰ ਕੈਪਟਨ ਹਰਮਿੰਦਰ ਸਿੰਘ ਦੀ ਜਿੱਤ ਤੋਂ ਬਾਅਦ ਲੋਕਾਂ ਨੂੰ ਸੁੱਖ ਅਤੇ ਸਕੂਨ ਵਾਲਾ ਸ਼ਾਸਨ ਮਿਲੇਗਾ ਅਤੇ ਲੋਕਾਂ ਦੇ ਕੰਮ ਬਿਨਾਂ ਪੈਸੇ ਤੋਂ ਪਹਿਲ ਦੇ ਆਧਾਰ ਤੇ ਹੋਣਗੇ।
ਫ਼ਾਇਲ ਨੰਬਰ 18 ਕੇ.ਪੀ.ਟੀ ਲਾਡੀ12
ਕੈਪਸਨ ਰਣਜੀਤ ਸਿੰਘ ਰਾਣਾ ਡਡਵਿੰਡੀ, ਰੇਸ਼ਮ ਸਿੰਘ ਜੋਸਨ







