ਮਾਨਸਾ, 11 ਜੂਨ ਵਿਸ਼ਵ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਦੇ ਮਾਮਲੇ ‘ਚ ਪਿਛਲੀ ਦਿਨੀਂ ਗ੍ਰਿਫ਼ਤਾਰ ਕੀਤੇ ਸੰਦੀਪ ਕੇਕੜਾ, ਮਨਪ੍ਰੀਤ ਸਿੰਘ ਮੰਨਾ, ਮਨਪ੍ਰੀਤ ਸਿੰਘ ਭਾਊ, ਸਾਰਜ ਮਿੰਟੂ, ਪ੍ਰਭਦੀਪ ਪੱਬੀ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਇਨ੍ਹਾਂ ਨੂੰ ਅੱਜ ਇੱਥੇ ਚੀਫ਼ ਜੁਡੀਸ਼ੀਅਲ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਮਾਨਯੋਗ ਅਦਾਲਤ ਨੇ ਉਪਰੋਕਤ ਪੰਜਾਂ ਨੂੰ 14 ਦਿਨ ਲਈ ਜ਼ਿਲ੍ਹਾ ਜੇਲ੍ਹ ਮਾਨਸਾ ‘ਚ ਭੇਜ ਦਿੱਤਾ ਹੈ ਜਦਕਿ ਫ਼ਰੀਦਕੋਟ ਜੇਲ੍ਹ ਚੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦੇ ਮੋਨੂੰ ਡਾਗਰ, ਪਵਨ ਅਤੇ ਨਸੀਬ ਖਾਨ ਦਾ 15 ਜੂਨ ਤੱਕ ਪੁਲਿਸ ਰਿਮਾਂਡ ਦਿੱਤਾ ਗਿਆ ਹੈ।






