16.8 C
Chandigarh

TODAY NOW NEWS

Friday, March 20, 2026
HomeBREAKING NEWSਓਮ ਪ੍ਰਕਾਸ਼ ਸੋਨੀ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ

ਓਮ ਪ੍ਰਕਾਸ਼ ਸੋਨੀ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ

ਚੰਡੀਗੜ੍ਹ, 10 ਸਤੰਬਰ: chਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਕਾਂਗਰਸ ਭਵਨ ਵਿਖੇ ਸੂਬਾ ਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਹਨਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ।

ਸ੍ਰੀ ਸੋਨੀ ਅੱਜ ਸਵੇਰੇ 11 ਵਜੇ ਤੋਂ ਕਾਂਗਰਸ ਭਵਨ ਵਿਖੇ ਪਹੁੰਚੇ ਹੋਏ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲੱਗੇ ਅਤੇ ਨਾਲ ਹੀ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਫੋਨ ਕਰਕੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਤੁਰੰਤ ਹੱਲ ਕਰਨ ਦੇ ਆਦੇਸ਼ ਦਿੱਤੇ।

ਇਸ ਮੌਕੇ ਉਹਨਾਂ ਨੂੰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਮੁਲਾਕਾਤ ਕੀਤੀ ਅਤੇ ਆਪਣੀਆਂ ਕੁਝ ਮੰਗਾਂ ਤੋਂ ਜਾਣੂ ਕਰਵਾਇਆ ਅਤੇ ਸ੍ਰੀ ਸੋਨੀ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਕਰਨ ਦਾ ਭਰੋਸਾ ਦਵਾਇਆ।

ਸ੍ਰੀ ਸੋਨੀ ਨੇ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਜਿਹਨਾਂ ਜਿਹਨਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਸ਼ਿਕਾਇਤ ਦਾ ਨਿਪਟਾਰਾ ਕਰਨ ਉਪਰੰਤ ਉਹਨਾਂ ਨੂੰ ਲਿਖਤੀ ਤੌਰ ‘ਤੇ ਕੀਤੀ ਕਾਰਵਾਈ ਬਾਰੇ ਜਾਣੂ ਕਰਵਾਉਣਗੇ।

Today Now News

RELATED ARTICLES
- Advertisment -

POPULAR POSTS