16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸੂਰਾਂ ਨੂੰ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲ੍ਹੇ ਛੱਡਣ ’ਤੇ ਮੁਕੰਮਲ...

ਸੂਰਾਂ ਨੂੰ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲ੍ਹੇ ਛੱਡਣ ’ਤੇ ਮੁਕੰਮਲ ਪਾਬੰਦੀ ।

ਸੂਰ ਜਿੱਥੇ ਐਕਸੀਡੈਂਟ ਦਾ ਕਾਰਨ ਬਣਦੇ ਹਨ, ਉਥੇ ਗਲੀਆਂ ਵਿੱਚ ਇਨ੍ਹਾਂ ਵੱਲੋਂ ਪੈਦਾ ਕੀਤੀ ਜਾਂਦੀ ਗੰਦਗੀ ਕਾਰਨ ਆਮ ਲੋਕਾਂ ਖਾਸ ਕਰਕੇ ਬੱਚਿਆਂ ਵਿੱਚ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਲੋਕਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਖੁਰਾਕ ਖਾਣ ਜਾਂ ਚਰਨ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲ੍ਹੇ ਛੱਡਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।

ਹੁਕਮ ਵਿੱਚ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਸ਼ਹਿਰਾਂ ਕਸਬਿਆਂ ਅਤੇ ਪਿੰਡਾਂ ਵਿੱਚ ਕੁਝ ਲੋਕਾਂ ਵੱਲੋਂ ਆਪਣੇ ਘਰਾਂ ਵਿੱਚ ਸੂਰ ਪਾਲੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਆਮ ਤੌਰ ’ਤੇ ਖੁਰਾਕ ਖਾਣ ਜਾਂ ਚਰਨ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲ੍ਹੇ ਛੱਡ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਇਹ ਸੂਰ ਜਿੱਥੇ ਐਕਸੀਡੈਂਟ ਦਾ ਕਾਰਨ ਬਣਦੇ ਹਨ, ਉਥੇ ਗਲੀਆਂ ਵਿੱਚ ਇਨ੍ਹਾਂ ਵੱਲੋਂ ਪੈਦਾ ਕੀਤੀ ਜਾਂਦੀ ਗੰਦਗੀ ਕਾਰਨ ਆਮ ਲੋਕਾਂ ਖਾਸ ਕਰਕੇ ਬੱਚਿਆਂ ਵਿੱਚ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੇ ਹਾਲਾਤ ਪੈਦਾ ਹੋਈ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਮਾਨਸਾ ਵਿੱਚ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਸੂਰਾਂ ਨੂੰ ਸਰੇ੍ਹਆਮ ਖੁਲ੍ਹੇ ਛੱਡਣ ’ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਹੈ। ਉਪਰੋਕਤ ਹੁਕਮ 30 ਨਵੰਬਰ 2020 ਤੱਕ ਲਾਗੂ ਰਹੇਗਾ।

Today Now News

RELATED ARTICLES
- Advertisment -

POPULAR POSTS