16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਐੱਸਐੱਸਪੀ ਅਮਨੀਤ ਕੌਂਡਲ ਦਾ ਵੱਡਾ ਐਕਸ਼ਨ, ਆਪਣੇ ਰੀਡਰ ਇੰਸਪੈਕਟਰ ਨੂੰ ਕੀਤਾ ਮੁਅੱਤਲ,...

ਐੱਸਐੱਸਪੀ ਅਮਨੀਤ ਕੌਂਡਲ ਦਾ ਵੱਡਾ ਐਕਸ਼ਨ, ਆਪਣੇ ਰੀਡਰ ਇੰਸਪੈਕਟਰ ਨੂੰ ਕੀਤਾ ਮੁਅੱਤਲ, ਜਾਣੋ ਵਜ੍ਹਾ

ਬਠਿੰਡਾ : ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਐੱਸਐੱਸਪੀ ਅਮਨੀਤ ਕੌਂਡਲ (SSP Amneet Kondal) ਨੇ ਆਪਣੇ ਹੀ ਰੀਡਰ ਇੰਸਪੈਕਟਰ ਗੁਰਮੇਲ ਸਿੰਘ (Reader Inspector Gurmail Singh) ਨੂੰ ਮੁਅੱਤਲ ਕਰ ਦਿੱਤਾ ਹੈ। ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨੇ ਸਬ ਇੰਸਪੈਕਟਰ ਗੁਰਮੇਲ ਸਿੰਘ ਨੂੰ ਮੁਅੱਤਲ ਕਰਨ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਹ ਆਪਣੇ ਅਹੁਦੇ ਦੀ ਦੁਰਵਰਤੋਂ ਕਰ ਰਿਹਾ ਸੀ। ਰੀਡਰ ਨੇ ਜ਼ਿਲ੍ਹੇ ਦੇ ਥਾਣਿਆਂ ‘ਚ ਤਾਇਨਾਤ ਮੁਖੀਆਂ ਨੂੰ ਕਈ ਅਜਿਹੇ ਨਿਰਦੇਸ਼ ਜਾਰੀ ਕਰ ਦਿੱਤੇ ਜਿਨ੍ਹਾਂ ਦਾ ਐੱਸਐੱਸਪੀ ਨੂੰ ਪਤਾ ਹੀ ਨਹੀਂ ਸੀ। ਇਸ ਤੋਂ ਇਲਾਵਾ ਉਹ ਪੁਲਿਸ ਅਧਿਕਾਰੀਆਂ ਦਾ ਗ਼ਲਤ ਪ੍ਰਯੋਗ ਕਰ ਰਿਹਾ ਸੀ। ਇੰਸਪੈਕਟਰ ਨੇ ਕਈ ਅਜਿਹੇ ਫ਼ੈਸਲੇ ਕੀਤੇ ਜਿਨ੍ਹਾਂ ਵਿੱਚ ਗ਼ਲਤੀਆਂ ਪਾਈਆਂ ਗਈਆਂ ਜਿਸ ਤੋਂ ਬਾਅਦ ਉਸ ਨੂੰ ਮੁਅੱਤਲ ਕੀਤਾ ਗਿਆ ਹੈ।

Today Now News

RELATED ARTICLES
- Advertisment -

POPULAR POSTS