16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਲਲੌੜੀ ਕਲਾਂ ’ਚ ਗਲੋਕੋਮਾ ਸਬੰਧੀ ਜਾਗਰੂਕਤਾ ਕੈਂਪ ਲਾਇਆ

ਲਲੌੜੀ ਕਲਾਂ ’ਚ ਗਲੋਕੋਮਾ ਸਬੰਧੀ ਜਾਗਰੂਕਤਾ ਕੈਂਪ ਲਾਇਆ

ਖੰਨਾ, 7 ਮਾਰਚ (ਪਰਮਜੀਤ ਸਿੰਘ ਧੀਮਾਨ) – ਕਮਿਊਨਿਟੀ ਹੈਲਥ ਸੈਂਟਰ ਮਾਨੂੰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵੀ ਦੱਤ ਦੀ ਅਗਵਾਈ ਹੇਠਾਂ 6 ਤੋਂ 12 ਮਾਰਚ ਤੱਕ ਮਨਾਏ ਜਾ ਰਹੇ ਗਲੋਕੋਮਾ ਹਫਤੇ ਸਬੰਧੀ ਤੰਦਰੁਸਤੀ ਲਈ ਨੇੜਲੇ ਪਿੰਡ ਲਲੌੜੀ ਕਲਾਂ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਗੁਰਦੀਪ ਸਿੰਘ ਨੇ ਕਿਹਾ ਕਿ ਭਾਰਤ ਵਿਚ ਗਲੋਕੋਮਾ ਜਿਸ ਨੂੰ ਕਾਲਾ ਮੋਤੀਆ ਵੀ ਕਿਹਾ ਜਾਂਦਾ ਹੈ, ਸਥਾਈ ਨੇਤਰਹੀਣਾਂ ਦੇ ਮੁੱਖ ਕਾਰਨਾਂ ਵਿਚੋਂ ਅਹਿਮ ਕਾਰਨ ਹੈ। ਜੇਕਰ ਇਸ ਦਾ ਸਮੇਂ ਸਿਰ ਇਲਾਜ ਨਾ ਕਰਵਾਇਆ ਜਾਵੇ ਤਾਂ ਮਰੀਜ਼ ਦੀ ਨਜ਼ਰ ਸਦਾ ਲਈ ਜਾ ਸਕਦੀ ਹੈ। ਹਾਈ ਬਲੱਡ ਪ੍ਰੈਸ਼ਰ ਮਰੀਜ਼ਾਂ, ਡਾਇਬਟੀਜ਼ ਮਰੀਜ਼ਾਂ ਤੇ ਸਟੀਰੌਇਡ ਦਵਾਈਆਂ ਦੀ ਜ਼ਿਆਦਾ ਵਰਤੋਂ ਕਾਰਨ ਵਿਅਕਤੀਆਂ ਦੇ ਕਾਲੇ ਮੋਤੀਆਂ ਨਾਲ ਪ੍ਰਭਾਵਿਤ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਅਸਧਾਰਨ ਸਿਰ ਦਰਦ, ਅੱਖਾਂ ਵਿਚ ਦਰਦ, ਨਜ਼ਰ ਦਾ ਘੱਟਣਾ ਆਦਿ ਲੱਛਣ ਦਿਖਾਈ ਦੇਣ ’ਤੇ ਨੇੜਲੇ ਹਸਪਤਾਲ ਜਾ ਕੇ ਅੱਖਾਂ ਦਾ ਪ੍ਰੈਸ਼ਰ ਚੈਕ ਕਰਵਾ ਕੇ ਡਾਕਟਰ ਦੀ ਸਲਾਹ ਨਾਲ ਇਲਾਜ ਕਰਵਾਉਣਾ ਚਾਹੀਦਾ ਹੈ, ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਵਿਅਕਤੀ ਨੂੰ ਉਮਰ ਭਰ ਲਈ ਅਪਾਹਿਜ਼ ਬਣਾ ਸਕਦੀ ਹੈ। ਇਸ ਮੌਕੇ ਕੁਲਵੰਤ ਸਿੰਘ, ਰੁਪਿੰਦਰ ਕੌਰ, ਜਸਵੀਰ ਕੌਰ, ਸ਼ਿੰਦਰ ਕੌਰ, ਸੁਖਵਿੰਦਰ ਕੌਰ ਆਦਿ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS