
ਮੌੜ ਮੰਡੀ, 23 ਜਨਵਰੀ ਹਰਮਿੰਦਰ ਸਿੰਘ ਅਵਿਨਾਸ਼ / ਸੰਜੀਵ ਕੁਮਾਰ ਨੌਟੀ
ਅੱਜ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਗਮੀਤ ਸਿੰਘ ਬਰਾੜ ਦੀ ਚੋਣ ਮੁਹਿੰਮ ਨੂੰ ਉਸ ਵਖ਼ਤ ਭਾਰੀ ਬਲ ਮਿਲਿਆ ਜਦੋਂ ਪਿੰਡ ਰਾਮਨਗਰ ’ਚ ਆਮ ਆਦਮੀ ਪਾਰਟੀ ਦੇ ਆਗੂ ਜਗਦੀਸ਼ ਸਿੰਘ ਭੁੱਲਰ, ਅਵਤਾਰ ਸਿੰਘ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਸਰਪੰਚ ਸੁਖਵਿੰਦਰ ਕੌਰ, ਹਰਪ੍ਰੀਤ ਸਿੰਘ, ਕਰਨੈਲ ਸਿੰਘ ਭੁੱਲਰ, ਰਾਮ ਸਿੰਘ, ਜਗਸੀਰ ਸਿੰਘ, ਕੁਲਦੀਪ ਸਿੰਘ ਅਤੇ ਬਲਵਿੰਦਰ ਸਿੰਘ ਆਪਣੇ ਸਾਥੀਆਂ ਸਮੇਂਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ। ਇਸ ਮੌਕੇ ਜਗਮੀਤ ਸਿੰਘ ਬਰਾੜ ਨੇ ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਨੂੰ ਵਿਸ਼ਵਾਸ਼ ਦਿਵਾਉਂਦੇ ਹੋਏ ਕਿਹਾ ਕਿ ਉਹਨਾਂ ਦਾ ਪਾਰਟੀ ਅੰਦਰ ਪੂਰਾ ਮਾਨ ਸਨਮਾਨ ਹੋਵੇਗਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਸ. ਬਰਾੜ ਨੂੰ ਲੱਡੂਆਂ ਨਾਲ ਵੀ ਤੋਲਿਆ ਗਿਆ। ਜਗਮੀਤ ਸਿੰਘ ਬਰਾੜ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਅੰਦਰ ਭਾਰੀ ਬਹੁਮਤ ਨਾਲ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਾਂਝੀ ਸਰਕਾਰ ਬਣਨ ਜਾ ਰਹੀ ਹੈ। ਜਿੱਥੇ ਦੁਆਰਾ ਫਿਰ ਸੂਬੇ ਭਰ ’ਚ ਵਿਕਾਸ ਕਾਰਜਾਂ ਦੀ ਮੁਹਿੰਮ ਸ਼ੁਰੂ ਹੋਵੇਗੀ, ਉੱਥੇ ਨੌਜਵਾਨਾਂ ਲਈ ਰੁਜਗਾਰ ਦੇ ਨਵੇਂ ਸਾਧਨ ਪੈਦਾ ਹੋਣਗੇ। ਉਨ੍ਹਾਂ ਕਾਂਗਰਸ ਸਰਕਾਰ ’ਤੇ ਵਰ੍ਹਦੇ ਹੋਏ ਕਿਹਾ ਕਿ ਪੰਜਾਬ ਵਾਸੀਆਂ ਲਈ ਜੋ ਸਕੀਮਾਂ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਦੌਰਾਨ ਸ਼ੁਰੂ ਕੀਤੀਆਂ ਸਨ, ਪ੍ਰੰਤੂ ਉਹ ਸਕੀਮਾਂ ਵੀ ਕਾਂਗਰਸ ਸਰਕਾਰ ਨੇ ਆਪਣੇ ਰਾਜ ਭਾਗ ਦੌਰਾਨ ਲੋਕਾਂ ਤੋਂ ਖੋਹ ਲਈਆਂ ਹਨ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ 20 ਫਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ, ਤਾਂ ਜੋ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ। ਇਸ ਮੌਕੇ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੇਨ ਕੰਵਲਜੀਤ ਸਿੰਘ ਬੰਟੀ, ਹਰਭਜਨ ਸਿੰਘ ਮਾਈਸਰਖਾਨਾ, ਰਾਜਦੀਪ ਸਿੰਘ ਨੰਬਰਦਾਰ, ਅੰਮ੍ਰਿਤਪਾਲ ਸਿੰਘ ਹਨੀ ਸਾਬਕਾ ਸਰਪੰਚ, ਇਸਤਰੀ ਵਿੰਗ ਦੇ ਸਰਕਲ ਪ੍ਰਧਾਨ ਰੁਪਿੰਦਰ ਕੌਰ ਬਰਾੜ, ਗਿਆਨ ਸਿੰਘ ਸਾਬਕਾ ਪ੍ਰਧਾਨ, ਦਵਿੰਦਰ ਸਿੰਘ, ਪ੍ਰੀਤ ਭੁੱਲਰ ਤੋਂ ਇਲਾਵਾ ਭਾਰੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।
ਫੋਟੋ ਕੈਪਸ਼ਨ :ਜਗਮੀਤ ਸਿੰਘ ਬਰਾੜ ਦੀ ਅਗਵਾਈ ’ਚ ਸ਼ਾਮਲ ਹੁੰਦੇ ਹੋਏ ਆਪ ਅਤੇ ਕਾਂਗਰਸੀ ਵਰਕਰ


