
ਪਟਿਆਲਾ, 8 ਦਸੰਬਰ -ਵਿਧਾਨ ਸਭਾ ਹਲਕਾ ਸਨੌਰ ਨੂੰ ਲੈ ਕੇ ਕਾਂਗਰਸ ਵਿਚ ਚੱਲ ਰਹੀ ਕਸ਼ਮਕਸ਼ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਸਾਬਕਾ ਖ਼ਜ਼ਾਨਾ ਮੰਤਰੀ ਲਾਲ ਸਿੰਘ ਨੂੰ ਕਾਂਗਰਸ ਪਾਰਟੀ ਵਲੋਂ ਹਲਕਾ ਸਨੌਰ ਦਾ ਇੰਚਾਰਜ ਲਗਾਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਹਲਕਾ ਸਨੌਰ ਨਾਲ ਸੰਬੰਧਿਤ ਵਿਕਾਸ ਕਾਰਜਾਂ ਦੇ ਚੈੱਕ ਲਾਲ ਸਿੰਘ ਨੂੰ ਦੇ ਦਿੱਤੇ ਹਨ ਅਤੇ ਉਹ ਇਹ ਚੈੱਕ ਆਪਣੇ ਕੈਂਪ ਆਫ਼ਿਸ ਵਿਖੇ ਵਿਸ਼ੇਸ਼ ਮੀਟਿੰਗ ਕਰਕੇ ਵੰਡ ਰਹੇ ਹਨ। ਇਸ ਨਵੀਂ ਤਬਦੀਲੀ ਤੋਂ ਸਪੱਸ਼ਟ ਹੋ ਗਿਆ ਹੈ ਕਿ 2022 ਵਿਚ ਕਾਂਗਰਸ ਪਾਰਟੀ ਅਕਾਲੀ ਦਲ ਤੋਂ ਇਹ ਸੀਟ ਖੋਹਣ ਲਈ ਲਾਲ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰ ਸਕਦੀ ਹੈ।






