17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕਾਂਗਰਸੀ ਸੰਸਦ ਮੈਂਬਰਾਂ ਨੇ ਯੂਕਰੇਨ ਚ ਫਸੇ ਵਿਦਿਆਰਥੀਆਂ ਦੇ ਬਚਾਅ ਲਈ ਕੇਂਦਰੀ...

ਕਾਂਗਰਸੀ ਸੰਸਦ ਮੈਂਬਰਾਂ ਨੇ ਯੂਕਰੇਨ ਚ ਫਸੇ ਵਿਦਿਆਰਥੀਆਂ ਦੇ ਬਚਾਅ ਲਈ ਕੇਂਦਰੀ ਵਿਦੇਸ਼ ਮੰਤਰੀਂ ਨਾਲ ਮੀਟਿੰਗ
ਜਲਦ ਤੋਂ ਜਲਦ ਯੁੱਧ ਚ ਫਸੇ ਭਾਰਤੀ ਵਿਦਿਆਰਥੀਆਂ ਦੀ ਹੋਵੇ ਵਤਨ ਵਾਪਸੀ : ਡਾ. ਅਮਰ ਸਿੰਘ

ਰਾਏਕੋਟ, 03 ਮਾਰਚ : ਯੂਕਰੇਨ ਚ ਛਿੜੇ ਭਿਆਨਕ ਯੁੱਧ ਵਿੱਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਜਲਦ ਵਤਨ ਵਾਪਸੀ ਲਈ ਕਾਂਗਰਸੀ ਸੰਸਦਾਂ ਦੇ ਇੱਕ ਸਮੂਹ ਨੇ ਕੇਂਦਰੀ ਵਿਦੇਸ਼ ਮੰਤਰੀਂ ਮੀਨਾਕਸ਼ੀ ਲੇਖੀ ਨਾਲ ਮੁਲਾਕਾਤ ਕਰਦਿਆਂ ਇਸਦੇ ਜਲਦ ਹੱਲ ਦੀ ਅਪੀਲ ਕੀਤੀ।
ਵਿਦੇਸ਼ ਮੰਤਰਾਲੇ ਦੇ ਦਿੱਲੀ ਸਥਿਤ ਦਫ਼ਤਰ ਵਿਖੇ ਲੋਕ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾਂ, ਸ਼੍ਰੀ ਆਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਅਤੇ ਜਲੰਧਰ ਤੋਂ ਸੰਤੋਖ ਸਿੰਘ ਚੌਧਰੀ ਆਦਿ ਉਤੇ ਅਧਾਰਿਤ ਸਮੂਹ ਨੇ ਕੇਂਦਰੀ ਵਿਦੇਸ਼ ਮੰਤਰੀਂ ਨੂੰ ਗੁਹਾਰ ਲਗਾਈ ਹੈ ਕਿ ਜਲਦ ਤੋਂ ਜਲਦ ਭਾਰਤੀ ਵਿਦਿਆਰਥੀਆਂ ਦੀ ਸਲਾਮਤੀ ਲਈ ਵੱਡੇ ਕਦਮ ਚੁੱਕੇ ਜਾਣ। ਉਨ੍ਹਾਂ ਆਪਣੇ ਮੰਗ ਪੱਤਰ ਰਾਹੀਂ ਮੰਗ ਰੱਖੀ ਕਿ ਰੋਮਾਨੀਆਂ ਅਤੇ ਪੌਲੈਂਡ ਦੇ ਬਾਰਡਰਾਂ ਉਤੇ ਜਾਣ ਲਈ ਭਾਰਤੀ ਵਿਦਿਆਰਥੀਆਂ ਦੀ ਮੱਦਦ ਕੀਤੀ ਜਾਵੇ। ਉਨ੍ਹਾਂ ਕੇਂਦਰ ਸਰਕਾਰ ਪਾਸੋਂ ਆਸ ਰੱਖਦਿਆਂ ਵਿਦਿਆਰਥੀਆਂ ਦੇ ਮੌਜੂਦਾ ਹਾਲਾਤਾਂ ਉਤੇ ਗਹਿਰੀ ਚਿੰਤਾਂ ਦਾ ਪ੍ਰਗਟਾਵਾ ਕੀਤਾ।
ਇਸਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਸਾਂਸਦ ਡਾ. ਅਮਰ ਸਿੰਘ ਨੇ ਕਿਹਾ ਕਿ ਉਹ ਪੰਜਾਬੀ ਵਿਦਿਆਰਥੀਆਂ ਸਮੇਤ ਹੋਰਨਾਂ ਭਾਰਤੀਆਂ ਲਈ ਪੂਰੀ ਤਰ੍ਹਾਂ ਚਿੰਤਿਤ ਹਨ। ਉਨ੍ਹਾਂ ਕਿਹਾ ਕਿ ਮੁਲਖ ਦੀ ਕੇਂਦਰ ਸਰਕਾਰ ਨੂੰ ਇਸ ਮੌਕੇ ਜਲਦ ਕੋਈ ਵੱਡਾ ਕਦਮ ਚੁੱਕਣਾ ਚਾਹੀਦਾ ਹੈ ਕਿ ਤਾਂ ਕਿ ਯੂਕਰੇਨ ਚ ਫਸੇ ਸਾਰੇ ਭਾਰਤੀਆਂ ਨੂੰ ਸਮਾਂ ਰਹਿੰਦੇਂ ਬਚਾਇਆ ਜਾ ਸਕੇ। ਕੇਂਦਰ ਸਰਕਾਰ ਨੂੰ ਘੇਰਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਹੁਣ ਤੱਕ ਭਾਰਤੀ ਨਾਗਰਿਕਾਂ ਦੀ ਰੱਖਿਆ ਲਈ ਚੁੱਕੇ ਕਦਮਾਂ ਤੋਂ ਉਹ ਨਾਖੁਸ਼ ਹਨ ਅਤੇ ਜਲਦ ਤੋਂ ਜਲਦ ਕੇਂਦਰ ਨੂੰ ਇਸ ਮਾਮਲੇ ਉਤੇ ਹੋਰ ਗਹਿਰਾ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਖਦਸਾ ਜਤਾਇਆ ਕਿ ਆਏ ਦਿਨ ਭਾਰਤੀ ਵਿਦਿਆਰਥੀਆਂ ਦੀ ਹੋ ਰਹੀ ਹੱਤਿਆ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਭਾਰਤ ਰਹਿ ਰਹੇ ਮਾਪਿਆਂ ਵਿੱਚ ਚਿੰਤਾਂ ਵਧਦੀ ਜਾ ਰਹੀ ਹੈ। ਡਾ. ਅਮਰ ਸਿੰਘ ਦਾ ਕਹਿਣਾ ਸੀ ਕਿ ਕੇਂਦਰੀ ਵਿਦੇਸ਼ ਮੰਤਰੀਂ ਮੀਨਾਕਸ਼ੀ ਲੇਖੀ ਵਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਭਾਰਤ ਸਰਕਾਰ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਬਹੁਤ ਜਲਦ ਯੋਗ ਉਪਰਾਲੇ ਕੀਤੇ ਜਾਣਗੇ।

Today Now News

RELATED ARTICLES
- Advertisment -

POPULAR POSTS