ਚੰਡੀਗੜ੍ਹ: ਆਮ ਆਦਮੀ ਪਾਰਟੀ (Aam Aadmi Party) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਾਂਗਰਸ ਆਗੂ ਅਤੇ ਰਾਹੁਲ ਗਾਂਧੀ ਦੇ ਕਰੀਬੀ ਰਣਦੀਪ ਸੁਰਜੇਵਾਲਾ ਦੇ ਪੰਜਾਬ ‘ਚ ਮੁੱਖ ਮੰਤਰੀ ਦੇ ਅਹੁਦੇ ਲਈ ਤਿੰਨ ਚਿਹਰੇ ਸੁਨੀਲ ਜਾਖੜ, ਨਵਜੋਤ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਦੇ ਬਿਆਨ ‘ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਜਿਹੜੀ ਪਾਰਟੀ ਇੰਨੇ ਦਿਨ੍ਹਾਂ ‘ਚ ਮੁੱਖ ਮੰਤਰੀ ਦੇ ਚਿਹਰੇ ‘ਤੇ ਕੋਈ ਫੈਸਲਾ ਨਹੀਂ ਲੈ ਸਕੀ, ਉਹ ਪੰਜਾਬ ਨੂੰ ਸਥਿਰ ਸਰਕਾਰ ਦੇਣ ਦਾ ਦਾਅਵਾ ਕਿਵੇਂ ਕਰ ਸਕਦੀ ਹੈ। ਸੁਰਜੇਵਾਲਾ ਦੇ ਇਸ ਬਿਆਨ ਨਾਲ ਕਾਂਗਰਸ ਦੀ ਨੀਅਤ ਦੀ ਪੋਲ ਖੁਲ੍ਹ ਚੁੱਕੀ ਹੈ।

ਚੰਨੀ ਨੂੰ ‘ਯੂਜ਼ ਐਂਡ ਥ੍ਰੋ’ ਦੀ ਆਪਣੀ ਨੀਤੀ ਤਹਿਤ ‘ਨਾਈਟ ਵਾਚਮੈਨ’ ਦੀ ਤਰ੍ਹਾਂ ਕੀਤਾ ਇਸਤੇਮਾਲਐਤਵਾਰ ਨੂੰ ਇੱਕ ਡਿਜੀਟਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੱਢਾ ਨੇ ਕਿਹਾ ਕਿ ਕਾਂਗਰਸ ਨੇ ਮੁੱਖ ਮੰਤਰੀ ਚੰਨੀ ਨੂੰ ‘ਯੂਜ਼ ਐਂਡ ਥ੍ਰੋ’ ਦੀ ਆਪਣੀ ਨੀਤੀ ਤਹਿਤ ‘ਨਾਈਟ ਵਾਚਮੈਨ’ (ਚੌਕੀਦਾਰ) ਦੀ ਤਰ੍ਹਾਂ ਇਸਤੇਮਾਲ ਕੀਤਾ ਹੈ। ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦਲਿਤ ਸਮਾਜ ਤੋਂ ਹਨ, ਇਸ ਲਈ ਕਾਂਗਰਸ ਨੇ ਚੰਨੀ ਨੂੰ ਦਲਿਤ ਵੋਟ ਲਈ ਵਰਤਿਆ ਹੈ। ਕਾਂਗਰਸ ਦੀ ਨੀਅਤ ਦਲਿਤਾਂ ਦਾ ਵਿਕਾਸ ਨਹੀਂ ਸਗੋਂ ਉਨ੍ਹਾਂ ਦੀਆਂ ਵੋਟਾਂ ਲੈਣ ਦੀ ਹੈ। ਇਹ ਦਲਿਤ ਸਮਾਜ ਨਾਲ ਸਿੱਧੇ ਤੌਰ ‘ਤੇ ਧੋਖਾ ਹੈ।ਆਪਸੀ ਫੁੱਟ ਕਾਰਨ ਕਾਂਗਰਸ ਪਾਰਟੀ ਅੰਦਰੋਂ ਹੋ ਚੁੱਕੀ ਹੈ ਖੋਖਲੀਚੱਢਾ ਨੇ ਕਿਹਾ ਕਿ ਆਪਸੀ ਫੁੱਟ ਕਾਰਨ ਕਾਂਗਰਸ ਪਾਰਟੀ ਅੰਦਰੋਂ ਖੋਖਲੀ ਹੋ ਚੁੱਕੀ ਹੈ। ਸਾਰੇ ਕਾਂਗਰਸੀ ਆਗੂ ਕੁਰਸੀ ਲਈ ਆਪਸ ਵਿੱਚ ਲੜ ਰਹੇ ਹਨ, ਜਿਸ ਦਾ ਖ਼ਮਿਆਜ਼ਾ ਪਿਛਲੇ 5 ਸਾਲਾਂ ਤੋਂ ਪੰਜਾਬ ਦੇ ਲੋਕ ਨੂੰ ਭੁਗਤਣਾ ਪੈ ਰਿਹਾ ਹੈ। ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਨੀਲ ਜਾਖੜ ਅਤੇ ਨਵਜੋਤ ਸਿੰਘ ਸਿੱਧੂ ਦੀ ਆਪਸ ਵਿੱਚ ਹੀ ਨਹੀਂ ਬਣਦੀ ਤਾਂ ਇਹ ਸਰਕਾਰ ਕਿਵੇਂ ਚਲਾਉਣਗੇ। ਕਾਂਗਰਸ ਦੇ ਆਪਸੀ ਕਲੇਸ਼ ਨੇ ਪਾਰਟੀ ਨੂੰ ‘ਮੈਡ ਫਾਈਟ ਹਾਊਸ’ ਬਣਾ ਦਿੱਤਾ ਹੈ।




