17.4 C
Chandigarh

TODAY NOW NEWS

Friday, March 20, 2026
HomeCORONAVIRUSਕੋਰੋਨਾ ਦੇ ਪਸਾਰ ਨੂੰ ਰੋਕਣ ਲਈ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ...

ਕੋਰੋਨਾ ਦੇ ਪਸਾਰ ਨੂੰ ਰੋਕਣ ਲਈ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ ਲਗਾਤਾਰ ਸੈਂਪਲਿੰਗ

ਜਿ਼ਲ੍ਹੇ ਅੰਦਰ ਹੁਣ ਤੱਕ ਲਏ ਜਾ ਚੁੱਕੇ ਹਨ 113513 ਵਿਅਕਤੀਆਂ ਦੇ ਕੋਰੋਨਾ ਨਮੂਨੇ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਮਿਸ਼ਨ ਫ਼ਤਿਹ ਤਹਿਤ ਕੋਰੋਨਾ ਮਹਾਮਾਰੀ ਦੇ ਪਸਾਰ ਨੂੰ ਫੈਲਣ ਤੋਂ ਰੋਕਣ ਲਈ ਅਤੇ ਕੋਰੋਨਾ ਤੋਂ ਪੀੜਤ ਵਿਅਕਤੀ ਦਾ ਸਮਾਂ ਰਹਿੰਦਿਆਂ ਹੀ ਪਤਾ ਲਗਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜੰਗੀ ਪੱਧਰ *ਤੇ ਸੈਂਪਲਿੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਅੱਜ ਸਰਦੂਲਗੜ੍ਹ ਵਿਖੇ ਵੱਖ—ਵੱਖ ਟੀਮਾਂ ਵੱਲੋਂ ਪੁਲਿਸ ਮੁਲਾਜ਼ਮਾਂ ਸਮੇਤ ਹੋਰਨਾਂ ਵਿਅਕਤੀਆਂ ਦੇ ਸੈਂਪਲ ਵੀ ਇੱਕਤਰ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਮੈਡੀਕਲ ਕਮਿਸ਼ਨਰ ਅਤੇ ਜਿ਼ਲ੍ਹਾ ਇੰਚਾਰਜ ਸੈਂਪਲਿੰਗ ਟੀਮ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਜਿ਼ਲ੍ਹੇ ਦੀਆਂ ਵੱਖ—ਵੱਖ ਥਾਵਾਂ * ਤੇ ਸੈਂਪਲਿੰਗ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 113513 ਵਿਅਕਤੀਆਂ ਦੇ ਕੋਰੋਨਾ ਸੈਂਪਲ ਇੱਕਤਰ ਕੀਤੇ ਜਾ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ, ਜਿਸ ਤਹਿਤ ਹੁਣ ਤੱਕ 3739 ਵਿਅਕਤੀਆਂ ਦੇ ਇਹ ਟੀਕਾ ਲਗਾਇਆ ਜਾ ਚੁੱਕਾ ਹੈ।
ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਜਿ਼ਲ੍ਹੇ ਅੰਦਰ ਹੁਣ ਤੱਕ ਕੁੱਲ 2601 ਕੋਰੋਨਾ ਪਾਜਿ਼ਟਿਵ ਕੇਸ ਪਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 2467 ਵਿਅਕਤੀ ਤੰਦਰੁਸਤ ਹੋ ਕੇ ਆਪਣੇ—ਆਪਣੇ ਘਰਾਂ ਨੂੰ ਵਾਪਸ ਪਰਤ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਬਦਕਿਸਮਤੀ ਨਾਲ 55 ਲੋਕਾਂ ਦੀ ਕੋਰੋਨਾ ਬਿਮਾਰੀ ਨਾਲ ਮੌਤ ਵੀ ਹੋ ਚੁੱਕੀ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਦੀ ਬਿਮਾਰੀ ਤੋਂ ਬਚਣ ਲਈ ਹਰੇਕ ਵਿਅਕਤੀ ਆਪਣੇ ਮੂੰਹ *ਤੇ ਮਾਸਕ ਪਹਿਣ ਕੇ ਰੱਖੇ, ਆਪਣੇ ਹੱਥਾਂ ਨੂੰ ਵਾਰ—ਵਾਰ ਧੋਵੇ ਅਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਦਰਮਿਆਨ ਨਿਰਧਾਰਿਤ ਦੂਰੀ ਬਣਾਈ ਰੱਖੇ।

Today Now News

RELATED ARTICLES
- Advertisment -

POPULAR POSTS