ਭਾਰਤ ਵਿੱਚ ਪਿਛਲੇ 24 ਘੰਟਿਆਂ ‘ਚ 1,03,794 ਨਵੇਂ ਕੇਸ ਆਏ ਸਾਹਮਣੇ

ਨਵੀ ਦਿੱਲੀ (ਏਜੇਂਸੀ) : ਭਾਰਤ ਵਿੱਚ ਇੱਕ ਵਾਰ ਫੇਰ ਕੋਰੋਨਾ ਮਹਾਮਾਰੀ ਦੀ ਸਥਿਤੀ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ ਬੀਤੇ 24 ਘੰਟਿਆਂ ‘ਚ ਦੇਸ਼ਭਰ ਵਿਚ ਕੋਰੋਨਾ ਦੇ ਇਕ ਲੱਖ ਤੋਂ ਜ਼ਿਆਦਾ ਕੇਸ ਸਾਹਮਣੇ ਆਏ ਹਨ। ਇਹ ਕਿਸੇ ਇਕ ਦਿਨ ਵਿਚ ਕੋਰੋਨਾ ਮਰੀਜ਼ਾਂ ਦਾ ਹੁਣ ਤਕ ਦਾ ਸਭ ਤੋਂ ਵੱਡਾ ਅੰਕੜਾ ਹੈ। ਜਾਣਕਾਰੀ ਮੁਤਾਬਿਕ, ਬੀਤੇ 24 ਘੰਟਿਆਂ ‘ਚ ਦੇਸ਼ ਵਿਚ 1,03,794 ਨਵੇਂ ਕੇਸ ਆਏ ਹਨ। ਇਸ ਤੋਂ ਪਹਿਲਾਂ ਸਤੰਬਰ 2020 ‘ਚ 97,894 ਕੇਸ ਸਾਹਮਣੇ ਆਏ ਸਨ। ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ 1,25,87,921 (1.25 ਕਰੋੜ ਤੋਂ ਜ਼ਿਆਦਾ) ਪਹੁੰਚ ਗਿਆ ਹੈ। ਕੋਰੋਨਾ ਦੇ ਸਭ ਤੋਂ ਜ਼ਿਆਦਾ ਪ੍ਰਭਾਵਿਤ ਸੂਬਿਆਂ ‘ਚ ਮਹਾਰਾਸ਼ਟਰ, ਪੰਜਾਬ, ਗੁਜਰਾਤ, ਮੱਧ ਪ੍ਰਦੇਸ਼, ਕੇਰਲ ਆਦਿ ਸ਼ਾਮਲ ਹਨ।
ਇਸ ਤੋਂ ਪਹਿਲਾਂ ਐਤਵਾਰ ਨੂੰ ਕੇਂਦਰੀ ਸਿਹਤ ਮੰਤਰਾਲੇ ਦੀ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਦੇ 93,249 ਨਵੇਂ ਮਾਮਲੇ ਆਏ ਤੇ 500 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ। ਕੋਰੋਨਾ ਵਾਇਰਸ ਦੇ ਤੇਜ਼ੀ ਨਾਲ ਵੱਧਦੇ ਮਾਮਲਿਆਂ ਨਾਲ ਦੇਸ਼ ‘ਚ ਇਸ ਬੀਮਾਰੀ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਜਿਆਦਾ ਪ੍ਰਭਾਵਿਤ ਸੂਬਿਆਂ ਵਿੱਚ ਸਪੈਸ਼ਲ ਹੈਲਥ ਟੀਮਾਂ ਭੇਜੀਆਂ ਹਨ ਤਾਂ ਜੋ ਕੋਰੋਨਾ ਦੇ ਲਗਾਤਾਰ ਵੱਧ ਰਹੇ ਆਂਕੜਿਆਂ ਨੂੰ ਨੱਥ ਪਾਈ ਜਾ ਸਕੇ ।





