
ਤਰਨਤਾਰਨ, (ਜਸਵੀਰ ਸਿੰਘ) : ਪੱਟੀ ਸ਼ਹਿਰ ਵਿਚ ਦਿਨ-ਪ੍ਰਤੀ-ਦਿਨ ਕੋਰੋਨਾ ਦੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ ਪਰ ਲੋਕ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ ਉਡਾ ਰਹੇ ਹਨ। ਪੱਟੀ ਸ਼ਹਿਰ ਦੀ ਵਾਰਡ ਨੰ.18 ਵਿਸ਼ਾਲ ਕਾਲੋਨੀ ਪੱਟੀ ਦੇ ਇਕੋ ਪਰਿਵਾਰ ਦੇ 6 ਮੈਂਬਰ ਕੋਰੋਨਾ ਪਾਜ਼ੇਟਿਵ ਪਾਏ ਜਾਣ ਉਪਰੰਤ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸ ਪਰਿਵਾਰ ਨੇ ਬੀਤੇ ਦਿਨ ਅੰਮ੍ਰਿਤਸਰ ਵਿਖੇ ਕੋਰੋਨਾ ਟੈਸਟ ਕਰਵਾਇਆ ਸੀ, ਜਿੰਨ੍ਹਾਂ ਵਿਚ 7 ਪਰਿਵਾਰ ਦੇ ਜੀਆਂ ਵਿਚੋਂ 6 ਮੈਂਬਰ ਕੋਰੋਨਾ ਪਾਜ਼ੇਟਿਵ ਨਿਕਲੇ। ਉਨ੍ਹਾਂ ਸਾਰਿਆਂ ਨੂੰ ਕੋਰੋਨਾ ਸੈਂਟਰ ਭੇਜ ਦਿੱਤਾ ਗਿਆ ਹੈ। ਅੱਜ ਪੰਜਾਬ ਪੁਲਸ ਦੀ ਟੀਮ ਗੁਰਮੁੱਖ ਸਿੰਘ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਨਾਲ ਆਈ ਅਤੇ ਸਾਰੇ ਮੁਹੱਲਾ ਨਿਵਾਸੀਆਂ ਦੀਆਂ ਲਿਸਟਾਂ ਬਣਾਈਆਂ। ਉਨ੍ਹਾਂ ਸਾਰੇ ਮੁਹੱਲਾ ਨਿਵਾਸੀਆਂ ਨੂੰ ਸਰਕਾਰੀ ਹਸਪਤਾਲ ਜਾ ਕੇ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਅਤੇ ਲੋਕਾਂ ਨੂੰ ਹਸਪਤਾਲ ਭੇਜਣਾ ਸ਼ੁਰੂ ਕੀਤਾ।






