16.8 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ 584 ਖਪਤਕਾਰਾਂ ਨੂੰ ਬਿਜਲੀ ਚੋਰੀ ਤੇ...

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ 584 ਖਪਤਕਾਰਾਂ ਨੂੰ ਬਿਜਲੀ ਚੋਰੀ ਤੇ ਬੇਨਿਯਮੀਆਂ ਲਈ 88.18 ਲੱਖ ਰੁਪਏ ਜੁਰਮਾਨਾ ਕੀਤਾ

ਪਟਿਆਲਾ 16 ਮਈ, 2022 ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਪੰਜਾਬ ਵਿੱਚ ਬਿਜਲੀ ਚੋਰੀ ਵਿਰੁੱਧ ਜ਼ੋਰਦਾਰ ਮੁਹਿੰਮ ਉਲੀਕੀ ਹੋਈ ਹੈ।ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇਕ ਬੁਲਾਰੇ ਨੇ ਦੱਸਿਆਂ ਕਿ 13 ਅਤੇ 14 ਮਈ ਨੂੰ ਇਨਫੋਰਸਮੈਂਟ ਵਿੰਗ ਦੇ ਕਈ ਦਸਤਿਆਂ ਵੱਲੋ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਬਿਜਲੀ ਖਪਤਕਾਰਾਂ ਦੇ ਕੁਨੈਕਸ਼ਨ ਚੈਕ ਕੀਤੇ।ਇਨ੍ਹਾਂ ਵਿੱਚ ਇਨਫੋਰਸਮੈਂਟ ਵਿੰਗ ਵੱਲੋ ਵੱਧ ਲੋਸ਼ਜ਼ ਵਾਲੇ ਫੀਡਰਾਂ ਨਾਲ ਸਬੰਧਤ 3035 ਨੰਬਰ ਬਿਜਲੀ ਕੁਨੈਕਸ਼ਨ ਚੈਕ ਕੀਤੇ ਗਏ।ਜਿਨ੍ਹਾਂ ਵਿੱਚੋ 120 ਖਪਤਕਾਰ ਚੋਰੀ ਕਰਦੇ ਅਤੇ 464 ਨੰਬਰ ਖਪਤਕਾਰ ਕਈ ਪ੍ਰਕਾਰ ਦੀਆਂ ਉਣਤਾਈਆਂ ਅਤੇ ਬੇਨਿਯਮੀਆਂ ਕਰਦੇ ਫੜੇ ਗਏ।ਇਨਾਂ ਕੇਸਾਂ ਵਿੱਚ ਖਪਤਕਾਰਾਂ ਨੂੰ ਬਿਜਲੀ ਐਕਟ 2003 ਅਧੀਨ ਕੁਲ 88.18 ਲੱਖ ਰੁਪਏ ਜੁਰਮਾਨਾ ਕੀਤਾ ਗਿਆ

                      ਬੁਲਾਰੇ ਨੇ ਦੱਸਿਆਂ ਕਿ ਚੈਕਿੰਗ ਦੌਰਾਨ ਓਦੋਕੇ ਸਬ-ਡਵੀਜ਼ਨ (ਅੰਮ੍ਰਿਤਸਰ) ਅਧੀਨ ਇੱਕ ਨੰਬਰ ਡੇਰਾ ( ਸਰਹਾਲਾ ਨੇੜੇ ਜੈਨਤੀਪੁਰ ) ਚੈਕ ਕਰਕੇ ਪਾਇਆ ਗਿਆ ਕਿ ਡੇਰੇ ਦਾ ਸਾਰਾ 29.278 ਕਿਲੌਵਾਟ ਲੋਡ ਡੇਰੇ ਦੇ ਬਾਹਰ ਲੱਗੇ 25 ਕੇ.ਵੀ.ਏ. ਟਰਾਂਸਫਾਰਮਰ ਤੋਂ ਇੱਕ ਕੇਬਲ ਪਾ ਕੇ ਮੀਟਰ ਨੂੰ ਬਾਈਪਾਸ ਕਰਕੇ ਸਿਧੀ ਕੁੰਡੀ ਰਾਹੀਂ  ਚਲਾਇਆ ਜਾ ਰਿਹਾ ਸੀ। ਇਸ ਖਪਤਕਾਰ ਨੂੰ ਬਿਜਲੀ ਚੋਰੀ ਦੇ ਜੁਰਮਾਨੇ ਵਜੋਂ 4.34 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ।

            ਬੁਲਾਰੇ ਨੇ ਦੱਸਿਆਂ ਕਿ ਡੇਰਾ ਬਾਬਾ ਲਾਲ ਸਿੰਘ ਭਾਈ ਰੂਪਾ ( ਰਾਮਪੁਰਾ ਫੂਲ) ਨੂੰ ਚੈਕ ਕਰਕੇ ਪਾਇਆ ਗਿਆ ਕਿ ਡੇਰੇ  ਵੱਲੋਂ ਸੜਕ ਤੇ ਲੱਗੇ ਟ/ਫ ਤੋਂ ਕੇਬਲ ਰਾਹੀਂ ਸਿਧੀ ਕੁੰਡੀ ਪਾਕੇ ਬਿਜਲੀ ਚੋਰੀ ਕੀਤੀ ਜਾ ਰਹੀ ਸੀ । ਜਿਸ ਦਾ ਲੋਡ ਇੱਕ ਟੰਨ ਦੇ ਏ.ਸੀ. ਸਮੇਤ 3 ਕਿਲੌਵਾਟ ਬਣਦਾ ਹੈ। ਮੌਕੇ ਤੇ ਵਿਡੀਓਗ੍ਰਾਫੀ ਕੀਤੀ ਗਈ। ਕੇਬਲ ਉਤਾਰ ਲਈ ਗਈ ਹੈ ਅਤੇ ਮੌਕੇ ਤੇ ਐਫ.ਆਈ.ਆਰ. 633 ਮਿਤੀ 13-05-2022 ਰਾਹੀਂ ਦਰਜ ਹੋ ਗਈ ਹੈ।

         ਬੁਲਾਰੇ ਨੇ ਦੱਸਿਆਂ ਕਿ ਜਮਾਲਪੁਰ , ਲੁਧਿਆਣਾ ਇਲਾਕੇ ਵਿੱਚ ਇੱਕ ਧਾਰਮਿਕ ਸਥਾਨ ਨੂੰ ਚੈਕ ਕਰਨ ਤੇ ਪਾਇਆ ਗਿਆ ਕਿ ਖਪਤਕਾਰ 40 ਕਿਲੌਵਾਟ ਦਾ ਲੋਡ , ਜਿਸ ਵਿੱਚ 10 ਏ.ਸੀ.ਲੱਗੇ ਸਨ ਨੂੰ 25 ਮੈਮ.ਮੈਮ. ਦੀ ਕੇਬਲ ਨਾਲ ਸਿਧੀ ਕੁੰਡੀ ਪਾ ਕੇ ਬਿਜਲੀ ਚੋਰੀ ਕਰਦਾ ਪਾਇਆ ਗਿਆ। ਕੇਬਲ ਨੂੰ ਕਬਜੇ ਚ ਲਿਆ ਗਿਆ ਅਤੇ ਬਿਜਲੀ ਐਕਟ 2003 ਦੇ ਅਧੀਨ 9.43 ਲੱਖ ਜੁਰਮਾਨਾ ਅਤੇ 70,000/-ੑਰੁਪਏ ਦੀ ਕੰਪਾਉਂਡਿੰਗ ਫੀਸ ਵੀ ਪਾਈ ਗਈ। ਇਸ ਤੋਂ ਇਲਾਵਾ ਗਿੱਲ ਰੋਡ, ਥਾਣੇ ਵਿਖੇ  ਚੱਲ ਰਹੇ 20 ਕਿਲੌਵਾਟ ਦੇ ਲੋਡ ਨੂੰ ਬਾਹਰੋਂ ਜਾਂਦੀ ਤਾਰ ਨੂੰ ਟੈਪ ਕਰਕੇ ਕੀਤੀ ਜਾ ਰਹੀ ਬਿਜਲੀ ਚੋਰੀ ਤੇ  ਬਿਜਲੀ ਐਕਟ 2003 ਦੇ ਅਧੀਨ 8 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ।

ਬੁਲਾਰੇ ਨੇ ਦੱਸਿਆਂ ਕਿ ਪੀ.ਏ.ਪੀ. ਕੁੰਪਲੈਕਸ ਜਲੰਧਰ ਦੀ ਕਲੋਨੀ ਵਿੱਚ 124 ਘਰਾਂ ਦੇ ਕੁਨੈਕਸ਼ਨ ਚੈਕ ਕੀਤੇ ਗਏ ਜਿਸ ਵਿਚੋਂ 23 ਘਰ ਬਿਜਲੀ ਚੋਰੀ ਕਰਦੇ ਪਾਏ ਗਏ ਅਤੇ ਬਿਜਲੀ ਐਕਟ 2003 ਦੇ ਅਧੀਨ 6.23 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ।

ਪਬਲਿਕ ਰਿਲੇਸ਼ਨਜ਼ ਆਫਿਸ/ਪੀਐਸਪੀਸੀਐਲ ਦੁਆਰਾ ਜਾਰੀ ਪ੍ਰੈਸ ਨੋਟ

ਪ੍ਰੈਸ ਨੋਟ 13 ਮਿਤੀ 16, ਮਈ, 2022

Today Now News

RELATED ARTICLES
- Advertisment -

POPULAR POSTS