17.4 C
Chandigarh

TODAY NOW NEWS

Friday, March 20, 2026
HomeBREAKING NEWSਜਨਮ ਦਿਨ ਮੌਕੇ ਸਾਈਬਰ ਸੈੱਲ ਦੇ ਇੰਸਪੈਕਟਰ ਬਲਦੇਵ ਸਿੰਘ ਦੀ ਮੌਤ

ਜਨਮ ਦਿਨ ਮੌਕੇ ਸਾਈਬਰ ਸੈੱਲ ਦੇ ਇੰਸਪੈਕਟਰ ਬਲਦੇਵ ਸਿੰਘ ਦੀ ਮੌਤ

ਮੋਗਾ, (ਹਰਪਾਲ ਸਹਾਰਨ) : ਸਾਈਬਰ ਸੈੱਲ ਦੇ ਇੰਚਾਰਜ ਇੰਸਪੈਕਟਰ ਬਲਦੇਵ ਸਿੰਘ ਬੰਟੀ ਦੀ ਐਤਵਾਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ। ਜਿਸ ਦਿਨ ਇੰਸਪੈਕਟਰ ਬਲਦੇਵ ਸਿੰਘ ਦੀ ਮੌਤ ਹੋਈ, ਉਸ ਦਿਨ ਉਨ੍ਹਾਂ ਦਾ ਜਨਮ ਦਿਨ ਵੀ ਸੀ। ਮਿਲੀ ਜਾਣਕਾਰੀ ਮੁਤਾਬਕ ਇੰਸਪੈਕਟਰ ਬਲਦੇਵ ਸਿੰਘ ਬੰਟੀ ਇਥੇ ਅਡਾਨੀ ਅਨਾਜ ਭੰਡਾਰ ਅੱਗੇ ਕਿਸਾਨ ਜਥੇਬੰਦੀਆਂ ਦੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਲਈ ਸੁਰੱਖਿਆ ਵਜੋਂ ਤਾਇਨਾਤ ਸਨ। ਐਤਵਾਰ ਨੂੰ ਹੀ ਉਨ੍ਹਾਂ ਦਾ ਜਨਮ ਦਿਨ ਸੀ। ਉਹ ਮੂਲ ਰੂਪ ਵਿਚ ਕਪੂਰਥਲਾ ਦੇ ਰਹਿਣ ਵਾਲੇ ਸਨ ਅਤੇ ਇਥੇ ਸਾਈਬਰ ਸੈੱਲ ਦੇ ਇੰਚਾਰਜ ਸਨ। ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਕਾਰਨ ਕਰੀਬ ਮਹੀਨਾ ਪਹਿਲਾਂ ਇੰਸਪੈਕਟਰ ਬਲਦੇਵ ਸਿੰਘ ਦਾ ਪੁਲਸ ਲਾਈਨ ਵਿਖੇ ਤਬਾਦਲਾ ਹੋਇਆ ਸੀ ਤੇ ਉਨ੍ਹਾਂ ਨੂੰ ਅਡਾਨੀ ਅਨਾਜ ਭੰਡਾਰ ਅੱਗੇ ਤਾਇਨਾਤ ਕੀਤਾ ਗਿਆ ਸੀ।

Today Now News

RELATED ARTICLES
- Advertisment -

POPULAR POSTS