16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ ਸਟਾਫ਼ ਦੇ ਲਏ ਕੋਰੋਨਾ ਸੈਂਪਲ

ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ ਸਟਾਫ਼ ਦੇ ਲਏ ਕੋਰੋਨਾ ਸੈਂਪਲ

ਵੈਕਸੀਨ ਆਉਣ ਤੱਕ ਸਿਹਤ ਸਾਵਧਾਨੀਆਂ ਦੀ ਵਰਤੋਂ ਕਰਕੇ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕਦਾ ਹੈ : ਡਾ. ਰਣਜੀਤ ਰਾਏ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਕੋਰੋਨਾ ਨਾਲ ਪੀੜਤ ਵਿਅਕਤੀਆਂ ਦਾ ਸਮੇਂ ਸਿਰ ਪਤਾ ਲਗਾਉਣ ਲਈ ਜ਼ਿਲ੍ਹੇ ਅੰਦਰ ਕੋਰੋਨਾ ਦੀ ਚੱਲ ਰਹੀ ਸੈਂਪÇਲੰਗ ਦੀ ਲੜੀ ਤਹਿਤ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਬੁਢਲਾਡਾ ਦੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ਼ ਦੀ ਕੋਰੋਨਾ ਜਾਂਚ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਮੈਡੀਕਲ ਕਮਿਸ਼ਨਰ-ਕਮ-ਜ਼ਿਲ੍ਹਾ ਇੰਚਾਰਜ ਸੈਂਪÇਲੰਗ ਟੀਮ ਡਾ. ਰਣਜੀਤ ਰਾਏ ਨੇ ਦੱਸਿਆ ਕਿ ਇਸ ਮੌਕੇ 155 ਵਿਅਕਤੀਆਂ ਦੇ ਕੋਰੋਨਾ ਸੈਂਪਲ ਇਕੱਤਰ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸੈਂਪÇਲੰਗ ਦੌਰਾਨ ਸਕੂਲ ਪ੍ਰਬੰਧਕਾਂ ਵੱਲੋਂ ਭਰਪੂਰ ਸਹਿਯੋਗ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਟਾਫ਼ ਨੂੰ ਦੱਸਿਆ ਗਿਆ ਕਿ ਜਦੋਂ ਤੱਕ ਕੋਰੋਨਾ ਦਾ ਵੈਕਸੀਨ ਨਹੀਂ ਆ ਜਾਂਦਾ, ਉਦੋਂ ਤੱਕ ਸਿਹਤ ਸਾਵਧਾਨੀਆਂ ਦੀ ਵਰਤੋਂ ਕਰਕੇ ਅਸੀਂ ਇਸ ਵਾਇਰਸ ਦਾ ਮੁਕਾਬਲਾ ਕਰ ਸਕਦੇ ਹਾਂ। ਉਨ੍ਹਾਂ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਮਾਸਕ ਲਗਾ ਕੇ ਰੱਖਣਾ ਚਾਹੀਦਾ ਹੈ, ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਨਿਰਧਾਰਿਤ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਅਤੇ ਆਪਣੇ ਹੱਥਾਂ ਨੂੰ ਬਾਰ-ਬਾਰ ਸਾਬਣ ਜਾਂ ਸੈਨੇਟਾਇਜ਼ਰ ਨਾਲ ਸਾਫ਼ ਰੱਖਣਾ ਚਾਹੀਦਾ ਹੈ।
ਇਸ ਮੌਕੇ ਪ੍ਰਿੰਸੀਪਲ ਡੀ.ਏ.ਵੀ. ਸਕੂਲ ਬੁਢਲਾਡਾ ਮਨਦੀਪ ਕੌਰ ਨੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕੀਤਾ।

Today Now News

RELATED ARTICLES
- Advertisment -

POPULAR POSTS