17.1 C
Chandigarh

TODAY NOW NEWS

Friday, March 20, 2026
HomeBREAKING NEWSਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਭੁਪਿੰਦਰ ਸਿੰਘ ਬਜਰੂੜ ਨੂੰ ਹਿਮਾਚਲ ਪ੍ਰਦੇਸ਼ ਦਾ...

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਭੁਪਿੰਦਰ ਸਿੰਘ ਬਜਰੂੜ ਨੂੰ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਨਿਯੁਕਤ ਕੀਤਾ

ਚੰਡੀਗੜ੍ਹ, 21 ਅਪ੍ਰੈਲ 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਬਜਰੂੜ ਨੂੰ ਹਿਮਾਚਲ ਪ੍ਰਦੇਸ਼ ਦਾ ਪਾਰਟੀ ਇੰਚਾਰਜ ਨਿਯੁਕਤ ਕੀਤਾ ਹੈ। ਹਿਮਾਚਲ ਪ੍ਰੇਦਸ਼ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੇ ਭੁਪਿੰਦਰ ਸਿੰਘ ਬਜਰੂੜ ਨੂੰ ਇਹ ਜਿ਼ੰਮੇਵਾਰੀ ਸੌਂਪੀ ਹੈ।
ਇਸ ਦੌਰਾਨ ਪਾਰਟੀ ਵੱਲੋਂ ਸੌਂਪੀ ਗਈ ਇਸ ਨਵੀਂ ਜਿ਼ੰਮੇਵਾਰੀ ਲਈ ਨਵ-ਨਿਯੁਕਤ ਪ੍ਰਦੇਸ਼ ਇੰਚਾਰਜ ਭੁਪਿੰਦਰ ਸਿੰਘ ਬਜਰੂੜ ਨੇ ਸ: ਸੁਖਦੇਵ ਸਿੰਘ ਢੀਂਡਸਾ ਦਾ ਧੰਨਵਾਦ ਕਰਦਿਆਂ ਹਿਮਾਚਲ ਵਿੱਚ ਪਾਰਟੀ ਨੂੰ ਮਜਬੂਤ ਕਰਨ ਲਈ ਹਰ ਸੰਭਵ ਕੋਸਿ਼ਸ਼ ਕਰਨ ਦੀ ਗੱਲ ਆਖੀ। ਇਸ ਤੋਂ ਪਹਿਲਾ ਭੁਪਿੰਦਰ ਸਿੰਘ ਬਜਰੂੜ ਪਾਰਟੀ ਵਿੱਚ ਰੋਪੜ ਦੇ ਜਿ਼ਲ੍ਹਾ ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਇਸ ਮੌਕੇ ਸ: ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਪਾਰਟੀ ਦੇ ਬੁਲਾਰੇ ਦਵਿੰਦਰ ਸਿੰਘ ਸੋਢੀ, ਜਿ਼ਲ੍ਹਾ ਪ੍ਰਧਾਨ ਪਟਿਆਲਾ ਰਣਧੀਰ ਸਿੰਘ ਰੱਖੜਾ ਅਤੇ ਓਐੱਸਡੀ ਜਸਵਿੰਦਰ ਸਿੰਘ ਵੀ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS