ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਸਲਾਹ

ਨਵੀਂ ਦਿੱਲੀ, (ਏਜੰਸੀ) : ਦੇਸ਼ ਦੇ ਉਤਰੀ ਸੂਬੇ ‘ਚ ਲਗਾਤਾਰ ਵੱਧਦੇ ਹਵਾ ਪ੍ਰਦੂਸ਼ਣ ਤੋਂ ਲੋਕ ਪਰੇਸ਼ਾਨ ਹਨ। ਘਰ ਤੋਂ ਬਾਹਰ ਨਿਕਲਦੇ ਹੀ ਲੋਕਾਂ ਦੀਆਂ ਅੱਖਾਂ ‘ਚ ਜਲਨ ਹੋ ਰਹੀ ਹੈ। ਵੱਧਦੇ ਹਵਾ ਪ੍ਰਦੂਸ਼ਣ ਕਾਰਨ ਲੋਕਾਂ ਦਾ ਦਮ ਘੁੱਟ ਰਿਹਾ ਹੈ। ਲਗਾਤਾਰ ਦੂਸ਼ਿਤ ਹੋ ਰਹੀ ਹਵਾ ਕਾਰਨ ਲੋਕ ਪਰੇਸ਼ਾਨ ਕਰ ਰਹੀ ਹੈ, ਘਰ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ। ਇਹੀਂ ਨਹੀਂ ਹਵਾ ਪ੍ਰਦੂਸ਼ਣ ਕਾਰਨ ਇਸ ਸਮੇਂ ਦੇਸ਼ ਦੇ ਕਈ ਸੂਬਿਆਂ ‘ਚ ਧੁੰਦ ਛਾਈ ਹੋਈ ਹੈ। ਹਰੇਕ ਦਿਨ ਦਿੱਲੀ-ਐੱਨਸੀਆਰ ਦੀ ਹਵਾ ਜ਼ਹਿਰੀਲੀ ਹੁੰਦੀ ਜਾ ਰਹੀ ਹੈ। ਏਅਰ ਕੁਆਲਿਟੀ ਇੰਡੈਕਸ ਵੀ ਗੰਭੀਰ ਸ਼੍ਰੇਣੀ ‘ਚ ਪਹੁੰਚ ਗਿਆ ਹੈ।ਹਰੇਕ ਸਾਲ ਦੀਵਾਲੀ ਆਉਣ ਤੋਂ ਪਹਿਲਾਂ ਪ੍ਰਦੂਸ਼ਣ ਦਾ ਪੱਧਰ ਵੱਧ ਜਾਂਦਾ ਹੈ। ਇਸ ਸਾਲ ਵੀ ਪ੍ਰਦੂਸ਼ਣ ‘ਚ ਕੋਈ ਵੀ ਸੁਧਾਰ ਨਜ਼ਰ ਨਹੀਂ ਆ ਰਿਹਾ ਹੈ। ਲੋਕਾਂ ਨੂੰ ਲਗਾਤਾਰ ਘਰ ‘ਤੇ ਰਹਿਣ ਦੀ ਹਿਦਾਇਤ ਦਿੱਤੀ ਜਾ ਰਹੀ ਹੈ। ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ‘ਚ ਪਰਾਲੀ ਸਾੜਣ ਨਾਲ ਲੋਕਾਂ ਦੀ ਸਿਹਤ ‘ਤੇ ਅਸਰ ਪੈ ਰਿਹਾ ਹੈ। ਦੇਸ਼ ਦੇ ਉੱਤਰੀ ਸੂਬੇ ‘ਚ ਲਗਾਤਾਰ ਲੋਕ ਘਰ ਤੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰ ਰਹੇ ਹਨ। ਤਾਂ ਆਓ ਜਾਣਦੇ ਹਾਂ ਕਿ ਇਨ੍ਹਾਂ ਸੂਬਿਆਂ ‘ਚ ਹਵਾ ਗੁਣਵੱਤਾ ਪੱਧਰ ਦੀ ਤਾਜ਼ਾ ਸਥਿਤੀ ਕੀ ਹੈ।
ਦਿੱਲੀ-ਐੱਨਸੀਆਰ ‘ਚ 470 ਤਕ ਪਹੁੰਚਿਆ
ਦਿੱਲੀ-ਐੱਨਸੀਆਰ ‘ਚ ਹਵਾ ਗੁਣਵੱਤਾ ਪੱਧਰ (Air Quality Index) 470 ਤਕ ਪਹੁੰਚ ਗਿਆ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (Central Pollution Control Board) ਦੇ ਤਾਜ਼ਾ ਅੰਕੜਿਆਂ ਮੁਤਾਬਕ ਪ੍ਰਦੂਸ਼ਣ ਨਾਲ ਹਾਲਾਤ ਜ਼ਿਆਦਾ ਗੰਭੀਰ ਹੋ ਰਹੇ ਹਨ।






