17.1 C
Chandigarh

TODAY NOW NEWS

Friday, March 20, 2026
HomeWEIRD NEWSਦਿੱਲੀ ਮੋਰਚੇ ਤੋਂ ਪਰਤੇ ਕਿਸਾਨ ਆਗੂ ਦੀ ਮੌਤ

ਦਿੱਲੀ ਮੋਰਚੇ ਤੋਂ ਪਰਤੇ ਕਿਸਾਨ ਆਗੂ ਦੀ ਮੌਤ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਮਾਨਸਾ ਨੇ ਗਹਿਰਾ ਦੁੱਖ ਪ੍ਰਗਟ ਕੀਤਾ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਮਾਨਸਾ ਦੇ ਸਰਗਰਮ ਆਗੂ ਸ੍ਰ. ਗੁਰਜੰਟ ਸਿੰਘ ਅਲੀਸ਼ੇਰ ਦੀ ਬੀਤੇ ਦਿਨ ਅਚਾਨਕ ਮੌਤ ਹੋ ਗਈ। ਗੁਰਜੰਟ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਦਿੱਲੀ ਮੋਰਚੇ ਵਿੱਚ ਡਟਿਆ ਹੋਇਆ ਸੀ ਤੇ ਕੁੱਝ ਦਿਨ ਪਹਿਲਾਂ ਹੀ ਮੋਰਚੇ ਤੋਂ ਵਾਪਿਸ ਆਇਆ ਸੀ। ਮੋਰਚੇ ਵਿੱਚ ਰਹਿੰਦੇ ਸਮੇਂ ਹੀ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ ਅਤੇ ਬੀਤੇ ਕੱਲ੍ਹ ਜਦੋਂ ਜੱਥੇਬੰਦੀ ਦੇ ਸਾਥੀ ਸਾਧੂ ਸਿੰਘ ਬੁਰਜ ਢਿੱਲਵਾਂ ਉਨ੍ਹਾਂ ਨੂੰ ਇਲਾਜ ਲਈ ਬਠਿੰਡਾ ਲੈ ਕੇ ਗਏ ਸਨ ਤਾਂ ਉੱਥੇ ਟੈਸਟ ਵਗੈਰਾ ਕਰਵਾਉਂਦਿਆਂ ਉਨ੍ਹਾਂ ਦੀ ਅਚਾਨਕ ਹੀ ਮੌਤ ਹੋ ਗਈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਮਾਨਸਾ ਨੇ ਉਹਨਾਂ ਦੇ ਅਕਾਲ ਚਲਾਣੇ ਤੇ ਗਹਿਰਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦੇ ਸਸਕਾਰ ਸਮੇਂ ਭਜਨ ਸਿੰਘ ਘੁੰਮਣ, ਸਾਧੂ ਸਿੰਘ, ਨਾਜਰ ਸਿੰਘ, ਗੁਲੂ ਸਿੰਘ, ਮਿਸ਼ਰਾ ਸਿੰਘ, ਬੱਲਾ ਸਿੰਘ ਸਮੇਤ ਬਹੁਤ ਸਾਰੇ ਵਰਕਰ ਹਾਜ਼ਰ ਸਨ। ਜਿਲ੍ਹਾਂ ਮਾਨਸਾ ਦੇ ਆਗੂ ਦਰਸ਼ਨ ਸਿੰਘ ਟਾਹਲੀਆਂ, ਕੁਲਵਿੰਦਰ ਸਿੰਘ, ਜਗਦੇਵ ਸਿੰਘ, ਜਗਤਾਰ ਸਿੰਘ, ਅਵਤਾਰ ਸਿੰਘ ਨੇ ਉਹਨਾਂ ਦੀ ਮੌਤ ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ ਕਿਉਂਕਿ ਜੱਥੇਬੰਦੀ ਨੇ ਇੱਕ ਸਰਗਰਮ ਸਾਥੀ ਗੁਆ ਲਿਆ ਹੈ। ਸਰਕਾਰ ਤੋਂ ਸਾਥੀ ਦੇ ਪਰਿਵਾਰ ਨੂੰ ਯੋਗ ਮਦਦ ਕਰਨ ਦੀ ਜ਼ੋਰਦਾਰ ਅਪੀਲ ਕੀਤੀ ਹੈ।

Today Now News

RELATED ARTICLES
- Advertisment -

POPULAR POSTS