ਪੰਜਾਬ ਦੇ ਟਕਸਾਲੀ ਆਗੂ ਤੇ ਸਾਬਕਾ ਸੰਸਦ ਮੈਂਬਰ ਵੀ ਰਹੇ ਮੇਜਰ ਸਿੰਘ ਉਬੋਕੇ

ਜਲੰਧਰ (ਬਿਊਰੋ) : ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਾਬਕਾ ਸੰਸਦ ਮੇਜਰ ਸਿੰਘ ਉਬੋਕੇ ਦਾ ਮੰਗਲਵਾਰ ਸਵੇਰੇ ਦੇਹਾਂਤ ਹੋ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਅਦ ਪ੍ਰਧਾਨ ਸੁਖਬੀਰ ਸਿੰਘ ਬਾਦਲ, ਅਕਾਲੀ ਦਲ ਟਕਸਾਲੀ ਪ੍ਰਧਾਨ ਰੰਜੀਤ ਸਿੰਘ ਬ੍ਰਹਿਮਪੁਰਾ, ਅਕਾਲੀ ਦਲ ਡੇਮੈਕ੍ਰੇਟਿਕ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਸਮੇਤ ਕਈ ਹੋਰ ਆਗੂਆਂ ਨੇ ਉਨ੍ਹਾਂ ਦੇ ਦੇਹਾਂਤ ‘ਤੇ ਸੋਗ ਪ੍ਰਗਟਾਇਆ ਹੈ।
ਪੱਟੀ ਦੇ ਪਿੰਡ ਉਬੋਕੇ ਨਿਵਾਸੀ ਮੇਜਰ ਸਿੰਘ ਨੇ ਸ਼੍ਰੋਅਦ ਦੇ ਸਰਕਲ ਜੱਥੇਦਾਰ ਦੇ ਤੌਰ ‘ਤੇ ਆਪਣਾ ਸਿਆਸੀ ਕਰੀਅਰ ਸ਼ੁਰੂ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਐੱਸਜੀਪੀਸੀ ਦੇ ਮੈਂਬਰ ਦੀ ਚੋਣ ਲੜ ਕੇ ਜਿੱਤ ਪ੍ਰਾਪਤ ਕੀਤੀ। ਉਹ ਦੋ ਵਾਰ ਵਿਧਾਇਕ ਵੀ ਚੁਣੇ ਗਏ ਤੇ ਸੁਰਜੀਤ ਸਿੰਘ ਬਰਨਾਲਾ ਸਰਕਾਰ ‘ਚ ਮਾਲੀਆ ਮੰਤਰੀ ਰਹੇ । ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਸਿਆਸੀ ਮਤਭੇਦਾਂ ਦੇ ਚੱਲਦਿਆਂ ਉਨ੍ਹਾਂ ਨੇ ਸ਼੍ਰੋਅਦ ਦੀ ਸਰਗਰਮ ਸਿਆਸਤ ਤੋਂ ਕਿਨਾਰਾ ਕਰ ਲਿਆ।






