17.4 C
Chandigarh

TODAY NOW NEWS

Friday, March 20, 2026
HomeBREAKING NEWSਸੀਨੀਅਰ ਕਾਂਗਰਸੀ ਆਗੂ ਬਿਕਰਮਜੀਤ ਸਿੰਘ ਬਜਾਜ ਦਾ ਦਿਹਾਂਤ

ਸੀਨੀਅਰ ਕਾਂਗਰਸੀ ਆਗੂ ਬਿਕਰਮਜੀਤ ਸਿੰਘ ਬਜਾਜ ਦਾ ਦਿਹਾਂਤ

ਸ਼ਾਹਕੋਟ,11 ਮਈ – ਨਗਰ ਪੰਚਾਇਤ ਸ਼ਾਹਕੋਟ ਦੇ ਵਾਇਸ ਪ੍ਰਧਾਨ ਪਰਮਜੀਤ ਕੌਰ ਬਜਾਜ ਦੇ ਪਤੀ ਅਤੇ ਸੀਨੀਅਰ ਕਾਂਗਰਸੀ ਆਗੂ ਬਿਕਰਮਜੀਤ ਸਿੰਘ ਬਜਾਜ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦਿਹਾਂਤ ਹੋ ਗਿਆ। ਇਹ ਜਾਣਕਾਰੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਪੀ.ਏ. ਸੋਨੂੰ ਕੰਗ ਨੇ ਦਿੰਦਿਆਂ ਦੱਸਿਆ ਕਿ ਸਵੇਰੇ ਅਚਾਨਕ ਹੀ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ ਸੀ, ਜਿਨ੍ਹਾਂ ਨੂੰ ਹਸਪਤਾਲ ਲਿਜਾਉਣ ‘ਤੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਇਸ ਦੁੱਖ ਦੀ ਘੜੀ ‘ਚ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਨਗਰ ਪੰਚਾਇਤ ਦੇ ਪ੍ਰਧਾਨ ਸਤੀਸ਼ ਰਿਹਾਨ ਸਮੇਤ ਹੋਰ ਵੀ ਕਈ ਆਗੂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ।

Today Now News

RELATED ARTICLES
- Advertisment -

POPULAR POSTS