17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਕੁਝ ਇਲਾਕੇ ਕੰਟੇਨਮੈਂਟ ਜ਼ੋਨ ਕੀਤੇ ਘੋਸਿ਼ਤ

ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਕੁਝ ਇਲਾਕੇ ਕੰਟੇਨਮੈਂਟ ਜ਼ੋਨ ਕੀਤੇ ਘੋਸਿ਼ਤ

ਇਸ ਨੂੰ ਲਾਗੂ ਕਰਵਾਉਣ ਲਈ 5 ਮੈਂਬਰੀ ਰੈਪਿਡ ਰਿਸਪੌਂਸ ਟੀਮ ਦਾ ਗਠਨ ਕੀਤਾ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਅਤੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਆਫ਼ਤ ਪ੍ਰਬੰਧਨ ਐਕਟ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਗਲੀ ਨੰਬਰ 2 ਡੀ.ਏ.ਵੀ. ਸਕੂਲ ਵਾਲੀ ਗਲੀ (ਮਕਾਨ ਨੰਬਰ 116), ਡੀ.ਏ.ਵੀ. ਸਕੂਲ ਦੇ ਨਾਲ ਵਾਲੀ ਗਲੀ (ਮਕਾਨ ਨੰਬਰ 128) ਅਤੇ ਸੇਮੀ ਪੱਤਰਕਾਰ ਵਾਲੀ ਗਲੀ ਨੇੜੇ ਡੀ.ਏ.ਵੀ. ਸਕੂਲ ਵਾਰਡ ਨੰਬਰ 21 ਮਾਨਸਾ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਇਲਾਕੇ ਦੇ ਨਾਲ ਲੱਗਦੇ ਇਲਾਕੇ ਨੂੰ ਬਫ਼ਰ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨੂੰ ਲਾਗੂ ਕਰਵਾਉਣ ਲਈ 5 ਮੈਂਬਰੀ ਰੈਪਿਡ ਰਿਸਪੌਂਸ ਟੀਮ ਦਾ ਗਠਨ ਕੀਤਾ ਗਿਆ ਹੈ, ਜਿੰਨ੍ਹਾਂ ਵਿਚ ਤਹਿਸੀਲਦਾਰ ਮਾਨਸਾ ਸ਼੍ਰੀ ਹਰਬੰਸ ਸਿੰਘ, ਡੀ.ਐਸ.ਪੀ. (ਐਸ.ਡੀ.) ਮਾਨਸਾ ਸ਼੍ਰੀ ਗੁਰਮੀਤ ਸਿੰਘ ਬਰਾੜ, ਐਸ.ਐਮ.ਓ. ਮਾਨਸਾ ਡਾ. ਹਰਚੰਦ ਸਿੰਘ, ਐਸ.ਐਚ.ਓ. ਸਿਟੀ 1 ਮਾਨਸਾ ਐਸ.ਆਈ. ਸ਼੍ਰੀ ਅੰਗਰੇਜ ਸਿੰਘ ਅਤੇ ਨਾਇਬ ਤਹਿਸੀਲਦਾਰ ਮਾਨਸਾ ਸ਼੍ਰੀ ਬਲਵਿੰਦਰ ਸਿੰਘ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਹ 5 ਮੈਂਬਰੀ ਕਮੇਟੀ ਕੰਟੇਨਮੈਂਟ ਜੋਨ ਵਿੱਚ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਹਰ ਤਰ੍ਹਾਂ ਦੇ ਉਪਰਾਲੇ ਕਰੇਗੀ ਤਾਂ ਜੋ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵੱਲੋਂ ਮੈਡੀਕਲ ਸੇਵਾਵਾਂ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਕਰਨ, ਇਸ ਜ਼ੋਨ ਵਿੱਚ ਕੰਮ ਕਰਦੇ ਵਿਅਕਤੀਆਂ ਨੂੰ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਫੀਲਡ ਸਟਾਫ ਦੇ ਰਹਿਣ—ਸਹਿਣ ਅਤੇ ਖਾਣ—ਪੀਣ ਦੇ ਪ੍ਰਬੰਧ ਦਾ ਖਿ਼ਆਲ ਰੱਖਿਆ ਜਾਵੇਗਾ।

Today Now News

RELATED ARTICLES
- Advertisment -

POPULAR POSTS