
ਮੋਗਾ (ਹੈੱਪੀ ਢੰਡ)। ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋ ਤਿਹਾਈ ਬਹੁਮਤ ਹਾਸਲ ਕਰਕੇ ਲਗਤਾਰ ਤੀਜੀ ਵਾਰ ਸੁਨਹਿਰੀ ਅੱਖਰਾਂ ਵਿੱਚ ਜਿੱਤ ਦਰਜ ਕਰਕੇ ਇਤਿਹਾਸ ਸਿਰਜਿਆ ਹੈ! ਇਸ ਇਤਿਹਾਸਕ ਜਿੱਤ ਨੇ ਸ਼ੋਮਣੀ ਅਕਾਲੀ ਦਲ ਨੂੰ ਢਾਹ ਲਾਉਣ ਵਾਲੇ ਪੰਥ ਵਿਰੋਧੀ ਤਾਕਤਾਂ ਦਾ ਮੂੰਹ ਬੰਦ ਕਰ ਦਿੱਤਾ ਹੈ! ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਸੀ.ਆਗੂ ਵਪਾਰ ਮੰਡਲ ਪੰਜਾਬ ਦੇ ਵਾਇਸ ਪ੍ਰਧਾਨ ਸੁਖਚੈਨ ਸਿੰਘ ਰਾਮੂੰਵਾਲੀਆ ਨੇ ਕਰਦਿਆਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਵੱਡਮੁੱਲੇ ਪੰਥਕ ਕਾਰਜਾਂ,ਮੁਨੱਖੀ ਭਲਾਈ ਸੇਵਾਵਾਂ ਅਤੇ ਸਿੱਖ ਵਿਰਸਾਤ ਨੂੰ ਸੰਭਾਲਣ ਲਈ ਕੀਤੇ ਉਦਮਾਂ ਨੂੰ ਦੇਖਦਿਆਂ ਗੁਰੂ ਨਾਨਕ ਲੇਵਾ ਸੰਗਤਾਂ ਨੇ ਪੰਥ ਵਿਰੋਧੀ ਦਾ ਮੂੰਹ ਬੰਦ ਕੇ ਇਤਿਹਾਸਕ ਜਿੱਤ ਦਿਵਾਈ ਹੈ! ਉਨ੍ਹਾਂ ਨੇ ਕਿਹਾ ਕਿ ਸਾਢੇ ਤਿੰਨ ਲੱਖ ਵੋਟਰਾਂ ਨੇ ਆਪਣੇ ਲੋਕਤੰਤਰੀ ਅਧਿਕਾਰਾਂ ਦੀ ਵਰਤੋਂ ਕਰਕੇ ਸ਼ੋਮਣੀ ਅਕਾਲੀ ਦਲ ਦੇ ਹੱਕ ਵਿੱਚ ਫਤਵਾ ਦੇ ਕੇ ਇਤਿਹਾਸਕ ਜਿੱਤ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ! ਇਸ ਮੌਕੇ ਉਨ੍ਹਾਂ ਦੇ ਨਾਲ ਸੀ.ਮੀਤ ਪ੍ਰਧਾਨ ਗੁਰਮੀਤ ਸਿੰਘ ਢਿੱਲੋਂ, ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਗਗਨਦੀਪ ਸਦਿਉੜਾ, ਵਪਾਰ ਮੰਡਲ ਸ਼ਹਿਰੀ ਮੀਤ ਪ੍ਰਧਾਨ ਹਨੀ ਮੰਗਾ,ਵਾਰਡ ਪ੍ਰਧਾਨ ਨੀਟਾ ਕੁਮਾਰ , ਮੀਤ ਪ੍ਰਧਾਨ ਐਸ.ਸੀ.ਵਿੰਗ ਰਾਜ ਕੁਮਾਰ ਸੈਟੀ ਆਦਿ ਹਾਜ਼ਰ ਸਨ!






