17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਦਿੱਲੀ ਸੰਘਰਸ਼ : 6 ਮਹੀਨੇ ਹੋਣ ਤੇ 26 ਮਈ ਬਲੈਕ ਡੇਅ ਦੇ...

ਦਿੱਲੀ ਸੰਘਰਸ਼ : 6 ਮਹੀਨੇ ਹੋਣ ਤੇ 26 ਮਈ ਬਲੈਕ ਡੇਅ ਦੇ ਹੱਕ ਚ ਨਾਭਾ ਬਾਰ ਐਸੋਸੀਏਸ਼ਨ ਵੱਲੋਂ ਹਾਅ ਦਾ ਨਾਅਰਾ

“ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਸਾਰੇ ਦੇਸ਼ ਵਿੱਚ ਕੱਲ੍ਹ ਬਲੈਕ ਡੇਅ ਦੇ ਤੌਰ ਤੇ ਮਨਾਇਆ ਜਾਏਗਾ” : ਗਿਆਨ ਸਿੰਘ ਮੂੰਗੋ

ਨਾਭਾ (ਸੁਖਚੈਨ ਲੁਭਾਨਾ) : ਦਿੱਲੀ ਦੀਆਂ ਬਰੂਹਾਂ ਤੇ ਕਿਸਾਨਾਂ ਨੂੰ 6 ਮਹੀਨੇ ਦਾ ਸਮਾਂ ਹੋ ਗਿਆ ਹੈ ਅਤੇ 26 ਮਈ ਨੂੰ 6 ਮਹੀਨੇ ਪੂਰੇ ਹੋਣ ਤੇ ਦੇਸ਼ ਭਰ ਵਿੱਚ ਬਲੈਕ ਡੇਅ ਦੇ ਤੌਰ ਤੇ ਮਨਾਇਆ ਜਾਵੇਗਾ ਅਤੇ ਇਸ ਦਾ ਐਲਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤਾ ਗਿਆ ਹੈ ਅਤੇ ਸਾਰੇ ਹੀ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ-ਆਪਣੇ ਘਰਾਂ ਦੇ ਉੱਪਰ ਕਾਲੇ ਝੰਡੇ ਲਗਾਉਣ।ਕਿਸਾਨਾ ਦੇ ਹੱਕ ਵਿੱਚ ਨਾਭਾ ਬਾਰ ਐਸੋਸੀਏਸ਼ਨ ਵੱਲੋਂ ਵੀ ਹਾਅ ਦਾ ਨਾਅਰਾ ਮਾਰਿਆ ਗਿਆ ਹੈ। ਨਾਭਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗਿਆਨ ਸਿੰਘ ਮੂੰਗੋ ਨੇ ਕਿਹਾ ਕਿ ਅਸੀਂ ਵੀ ਕਿਸਾਨਾਂ ਦੇ ਨਾਲ ਹਾਂ ਕਿਉਂਕਿ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਸਾਰੇ ਦੇਸ਼ ਵਿੱਚ ਕੱਲ੍ਹ ਬਲੈਕ ਡੇਅ ਦੇ ਤੌਰ ਤੇ ਮਨਾਇਆ ਜਾਏਗਾ। ਜਿਸ ਵਿੱਚ ਵਕੀਲ ਭਾਈਚਾਰਾ ਵੀ ਕੱਲ੍ਹ ਨੂੰ ਕਾਲੇ ਕੱਪੜੇ ਪਾ ਕੇ ਅਤੇ ਕਾਲੀਆਂ ਪੱਗਾਂ ਬਨਕੇ ਰੋਸ ਪ੍ਰਦਰਸ਼ਨ ਕਰਨ ਲਈ ਕਰਨਗੇ।

ਇਸ ਮੌਕੇ ਤੇ ਨਾਭਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗਿਆਨ ਸਿੰਘ ਮੂੰਗੋ ਅਤੇ ਐਡਵੋਕੇਟ ਲਖਵਿੰਦਰ ਸਿੰਘ ਨੇ ਕਿਹਾ ਕਿ ਕਾਲੇ ਕਾਨੂੰਨ ਦੇਸ਼ ਨੂੰ ਬਰਬਾਦ ਕਰ ਦੇਣਗੇ। ਜਿਸ ਦੇ ਰੋਸ ਵਜੋਂ ਅਸੀਂ ਸਾਰੀ ਬਾਰ ਐਸੋਸੀਏਸ਼ਨ ਵੱਲੋਂ ਕੱਲ੍ਹ ਨੂੰ ਬਲੈਕ ਡੇਅ ਦੇ ਤੌਰ ਤੇ ਕਾਲੀਆਂ ਪੱਗਾਂ ਕਾਲੇ ਕੋਟ ਪਹਿਨ ਕੇ ਕੋਰਟ ਵਿੱਚ ਆਵਾਂਗੇ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਹੀ ਪੰਜਾਬ ਦੇ ਵਕੀਲ ਭਾਈਚਾਰੇ ਨੂੰ ਅਪੀਲ ਕਰਦੇ ਹਾਂ, ਕਿ ਉਹ ਵੀ ਕੱਲ੍ਹ ਨੂੰ ਕਿਸਾਨਾਂ ਦੇ ਹੱਕ ਵਿੱਚ ਨਿਤਰਨ। ਉਨ੍ਹਾਂ ਕਿਹਾ ਕਿ ਲਗਾਤਾਰ ਗਿਆਰਾਂ ਮੀਟਿੰਗਾਂ ਕੇਂਦਰ ਸਰਕਾਰ ਨਾਲ ਕਿਸਾਨਾਂ ਦੀਆਂ ਹੋਈਆਂ ਹਨ ਉਹ ਬੇਸਿੱਟਾ ਰਹੀਆਂ ਅਤੇ ਹੁਣ ਜੋ ਕੇਂਦਰ ਸਰਕਾਰ ਨੂੰ ਕਿਸਾਨਾਂ ਵੱਲੋਂ ਚਿੱਠੀ ਲਿਖੀ ਗਈ ਹੈ ਉਸ ਤੇ ਗੌਰ ਕਰਕੇ ਫੌਰੀ ਤੌਰ ਤੇ ਕਾਲੇ ਕਾਨੂੰਨ ਰੱਦ ਕਰਨ।

Today Now News

RELATED ARTICLES
- Advertisment -

POPULAR POSTS