16.8 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਦਿੱਲੀ ਹਿੰਸਾ : ਅੰਮ੍ਰਿਤਸਰ ਤੋਂ ਗ੍ਰਿਫਤਾਰ ਹੋਏ ਤਰਨਤਾਰਨ ਦੇ ਗੁਰਜੋਤ ਸਿੰਘ ਦਾ...

ਦਿੱਲੀ ਹਿੰਸਾ : ਅੰਮ੍ਰਿਤਸਰ ਤੋਂ ਗ੍ਰਿਫਤਾਰ ਹੋਏ ਤਰਨਤਾਰਨ ਦੇ ਗੁਰਜੋਤ ਸਿੰਘ ਦਾ ਪਰਿਵਾਰ ਆਇਆ ਮੀਡੀਆ ਸਾਹਮਣੇ

ਦਿੱਲੀ ਪੁਲੀਸ ਕਰ ਰਹੀ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਕੰਮ : ਕਿਸੇ ਜਥੇਬੰਦੀ ਨੇ ਪੀੜਿਤ ਪਰਿਵਾਰ ਦੀ ਨਹੀਂ ਲਈ ਸਾਰ

ਤਰਨਤਾਰਨ (ਰਿੰਪਲ ਗੋਲਣ) : 26 ਜਨਵਰੀ ਨੂੰ ਦਿੱਲੀ ਹਿੰਸਾ ਮਾਮਲੇ ਵਿੱਚ ਨਾਮਜ਼ਦ ਗੁਰਜੋਤ ਸਿੰਘ ਪੁੱਤਰ ਜੋਗਿੰਦਰ ਸਿੰਘ ਤਲਵੰਡੀ ਸੋਭਾ ਸਿੰਘ ਜ਼ਿਲ੍ਹਾ ਤਰਨਤਾਰਨ ਤਹਿਸੀਲ ਪੱਟੀ ਜਿਸ ਤੇ ਦਿੱਲੀ ਪੁਲੀਸ ਨੇ ਇੱਕ ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ ਉਸ ਨੂੰ ਦਿੱਲੀ ਪੁਲੀਸ ਦੀ ਸਪੈਸ਼ਲ ਬ੍ਰਾਂਚ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਦਿੱਲੀ ਪੁਲੀਸ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਦਿੱਲੀ ਪੁਲੀਸ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਕੰਮ ਕਰ ਰਹੀ ਹੈ ਅਤੇ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਹੀ ਉਨ੍ਹਾਂ ਦੇ ਨੌਜਵਾਨ ਪੁੱਤਰ ਗੁਰਜੋਤ ਸਿੰਘ ਨੂੰ ਫਸਾਇਆ ਗਿਆ ਹੈ ਉਨ੍ਹਾਂ ਕਿਹਾ ਕਿ 26 ਜਨਵਰੀ ਦੀ ਘਟਨਾ ਵਿੱਚ ਉਨ੍ਹਾਂ ਦੇ ਨੌਜਵਾਨ ਪੁੱਤਰ ਦਾ ਕੋਈ ਵੀ ਦੋਸ਼ ਨਹੀਂ ਹੈ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਬੇਟਾ ਦਿੱਲੀ ਵਿਖੇ ਰੋਜ਼ੀ ਰੋਟੀ ਕਮਾਉਣ ਲਈ ਗਿਆ ਹੋਇਆ ਸੀ ਅਤੇ ਦਿੱਲੀ ਅੰਦੋਲਨ ਦੌਰਾਨ ਉਹ ਲਾਲ ਕਿਲੇ ਦੇ ਨਜ਼ਦੀਕ ਚਲਾ ਗਿਆ ਜਿਸ ਤੋਂ ਬਾਅਦ ਦਿੱਲੀ ਪੁਲਸ ਨੇ ਉਸ ਦਾ ਨਾਮ ਵੀ ਮੁਕੱਦਮੇ ਵਿਚ ਦਰਜ ਕਰ ਦਿੱਤਾ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਬੇਟਾ ਬੇਕਸੂਰ ਹੈ ਉਨ੍ਹਾਂ ਜਥੇਬੰਦੀ ਤੇ ਵੀ ਦੋਸ਼ ਲਾਉਂਦੇ ਹੋਏ ਕਿਹਾ ਕਿ ਅਜੇ ਤੱਕ ਉਨ੍ਹਾਂ ਨਾਲ ਕਿਸੇ ਵੀ ਜਥੇਬੰਦੀ ਨੇ ਰਾਬਤਾ ਕਾਇਮ ਨਹੀਂ ਕੀਤਾ ਕਿ ਉਨ੍ਹਾਂ ਦੇ ਨੌਜਵਾਨ ਬੇਟੇ ਲਈ ਅੱਗੇ ਦਾ ਕੀ ਕਰਨਾ ਚਾਹੀਦਾ ਹੈ ਉਕਤ ਗੁਰਜੋਤ ਸਿੰਘ ਦੇ ਪਰਿਵਾਰ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦਾ ਬੇਟਾ ਬੇਕਸੂਰ ਹੈ ਉਸ ਨੂੰ ਰਿਹਾਅ ਕੀਤਾ ਜਾਵੇ

ਉਧਰ ਇਸ ਸਬੰਧੀ ਪਿੰਡ ਦੇ ਸਰਪੰਚ ਰਾਜਬੀਰ ਸਿੰਘ ਦਾ ਕਹਿਣਾ ਹੈ ਕਿ ਗੁਰਜੋਤ ਸਿੰਘ ਬਿਲਕੁਲ ਬੇਕਸੂਰ ਹੈ ਉਸ ਨੂੰ ਦਿੱਲੀ ਪੁਲਸ ਨੇ ਕੇਂਦਰ ਦੇ ਇਸ਼ਾਰੇ ਤੇ ਦਿੱਲੀ ਹਿੰਸਾ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ ਉਨ੍ਹਾਂ ਕਿਹਾ ਕਿ ਸਾਰਾ ਪਿੰਡ ਤਲਵੰਡੀ ਸੋਭਾ ਸਿੰਘ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਦੇ ਨੌਜਵਾਨ ਪੁੱਤਰ ਨੂੰ ਜੇਲ੍ਹ ਵਿੱਚੋਂ ਬਾਹਰ ਕਢਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ ਉਨ੍ਹਾਂ ਕਿਹਾ ਕਿ ਦਿੱਲੀ ਦੀ ਮੋਦੀ ਸਰਕਾਰ ਜਦ ਤਕ ਇਹ ਖੇਤੀ ਕਾਨੂੰਨ ਰੱਦ ਨਹੀਂ ਕਰ ਦੇਂਦੀ ਓਨੀ ਦੇਰ ਤਕ ਕਿਸਾਨ ਚੁੱਪ ਨਹੀਂ ਬੈਠਣਗੇ ਉਨ੍ਹਾਂ ਕਿਹਾ ਕਿ ਦਿੱਲੀ ਦੀ ਮੋਦੀ ਸਰਕਾਰ ਪਹਿਲਾਂ ਤਾਂ ਕਿਸਾਨਾਂ ਅਤੇ ਦਿੱਲੀ ਸਿੰਧੂ ਬਾਰਡਰ ਤੇ ਅੱਤਿਆਚਾਰ ਕਰਦੀ ਰਹੀ ਹੁਣ ਉਨ੍ਹਾਂ ਨੂੰ ਡਰਾਉਣ ਵਾਸਤੇ ਉਨ੍ਹਾਂ ਦੇ ਨੌਜਵਾਨ ਮੁੰਡਿਆਂ ਤੇ ਪਰਚੇ ਦਰਜ ਕਰ ਰਹੀ ਹੈ ਜੋ ਕਿ ਕਾਫੀ ਨਿੰਦਣਯੋਗ ਹੈ

Today Now News

RELATED ARTICLES
- Advertisment -

POPULAR POSTS