16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਸਿਹਤ ਵਿਭਾਗ ਨੇ ਬੂਸਟਰ ਡੋਜ਼ ਦੀ ਕੀਤੀ ਸ਼ੁਰੂਆਤ

ਸਿਹਤ ਵਿਭਾਗ ਨੇ ਬੂਸਟਰ ਡੋਜ਼ ਦੀ ਕੀਤੀ ਸ਼ੁਰੂਆਤ

ਮਾਨਸਾ, 10 ਜਨਵਰੀ/ ਗੁਰਜੰਟ ਸਿੰਘ ਬਾਜੇਵਾਲੀਆ/ਕੋਰੋਨਾ ਦੇ ਵੱਧਦੇ ਪ੍ਰਭਾਵ ਨੂੰ ਰੋਕਣ ਲਈ ਹਰੇਕ ਵਿਅਕਤੀ ਨੂੰ ਮੁਕੰਮਲ ਟੀਕਾਕਰਨ ਕਰਵਾਉਣਾ ਅਤਿ ਜਰੂਰੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਲਗਾਏ ਕੋਵਿਡ ਟੀਕਾਕਰਨ ਕੈਂਪ ਦੌਰਾਨ ਬੂਸਟਰ ਡੋਜ਼ ਦੀ ਸ਼ੁਰੂਆਤ ਵੇਲੇ ਕੀਤਾ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾ-2022 ਲਈ ਨਿਯੁਕਤ ਕੀਤੇ ਜਾਣੇ ਵਾਲੇ ਸਟਾਫ਼ ਦੀ ਮੁਕੰਮਲ ਕੋਵਿਡ ਵੈਕਸੀਨੇਸ਼ਨ ਹੋਣੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਅੱਜ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕੋਵਿਡ ਟੀਕਾਕਰਨ ਦੀ ਦੂਜੀ ਡੋਜ਼ ਲਗਾਈ ਗਈ ਹੈ ਅਤੇ ਜਿਨ੍ਹਾਂ ਦੇ ਹਾਲੇ ਪਹਿਲੀ ਡੋਜ਼ ਵੀ ਨਹੀਂ ਲੱਗੀ ਸੀ, ਉਨ੍ਹਾਂ ਦੇ ਪਹਿਲੀ ਡੋਜ਼ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਫਰੰਟ ਲਾਈਨ ਵਰਕਰਾਂ, ਹੈਲਥ ਕੇਅਰ ਵਰਕਰਾਂ, 60 ਸਾਲ ਤੋਂ ਉਪਰ ਵਿਅਕਤੀਆਂ ਦੇ ਦੋਵੇਂ ਡੋਜ਼ਾਂ ਲੱਗ ਗਈਆਂ ਹਨ, ਉਨ੍ਹਾਂ ਨੂੰ ਬੂਸਟਰ ਡੋਜ਼ ਵੀ ਲਗਾਈ ਜਾ ਰਹੀ ਹੈ, ਜਿਸਨੂੰ ਹਰੇਕ ਯੋਗ ਵਿਕਅਤੀ ਨੂੰ ਪਹਿਲਕਦਮੀ ਨਾਲ ਲਗਾਉਣਾ ਚਾਹੀਦਾ ਹੈ, ਤਾਂ ਜੋ ਕਰੋਨਾ ਮਹਾਂਮਾਰੀ ਦਾ ਮੁਕੰਮਲ ਖਾਤਮਾ ਕੀਤਾ ਜਾ ਸਕੇ।
ਇਸ ਮੌਕੇ ਐਸ.ਐਸ.ਪੀ. ਦੀਪਕ ਪਾਰਿਕ, ਸਿਵਲ ਸਰਜਨ ਡਾ. ਹਰਜਿੰਦਰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਣਜੀਤ ਸਿੰਘ ਰਾਏ, ਸੀਨੀਅਰ ਮੈਡੀਕਲ ਅਧਿਕਾਰੀ ਮਾਨਸਾ ਡਾ. ਹਰਚੰਦ ਸਿੰਘ ਅਤੇ ਸੀਨੀਅਰ ਮੈਡੀਕਲ ਅਧਿਕਾਰੀ ਸਰਦੂਲਗੜ੍ਹ ਡਾ. ਵੇਦ ਪ੍ਰਕਾਸ਼ ਸੰਧੂ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS