16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਡਿਪਟੀ ਕਮਿਸ਼ਨਰ ਵੱਲੋਂ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਈ ਕਾਰਡ ਬਣਵਾਉਣ ਦੇ...

ਡਿਪਟੀ ਕਮਿਸ਼ਨਰ ਵੱਲੋਂ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਈ ਕਾਰਡ ਬਣਵਾਉਣ ਦੇ ਸੌ ਫੀਸਦੀ ਟੀਚੇ ਨੂੰ ਸਮੇਂ ਸਿਰ ਪੂਰਾ ਕਰਨ ਦੀ ਹਦਾਇਤ

ਪੰਜਾਬ ਸਰਕਾਰ ਦੁਆਰਾ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦੇ ਅਧੀਨ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਦਾ ਸਾਰਥਕ ਉਪਰਾਲਾ : ਡਿਪਟੀ ਕਮਿਸ਼ਨਰ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਈ ਕਾਰਡ ਬਣਾਉਣ ਸਬੰਧੀ ਅੱਜ ਤੱਕ ਹੋਈ ਪ੍ਰਗਤੀ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਪ੍ਰਸ਼ਾਸਨਿਕ ਯਤਨਾਂ ਦੇ ਸਦਕਾ ਲਾਭਪਾਤਰੀਆਂ ਦੁਆਰਾ ਆਪਣੇ ਈ ਕਾਰਡ ਬਣਵਾਉਣ ਲਈ ਉਪਰਾਲੇ ਤੇਜ਼ ਕਰਦੇ ਹੋਏ ਸੌ ਫੀਸਦੀ ਲਾਭਪਾਤਰੀਆਂ ਨੂੰ ਇਸ ਦੇ ਦਾਇਰੇ ਅਧੀਨ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਯੋਜਨਾ ਦਾ ਲਾਭ ਉਨ੍ਹਾਂ ਸੌ ਫੀਸਦੀ ਲੋਕਾਂ ਨੂ ਜ਼ਮੀਨੀ ਪੱਧਰ ‘ਤੇ ਪਹੁੰਚਾਉਣ ਲਈ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਇਸ ਟੀਚੇ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦੇ ਅਧੀਨ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਦਾ ਸਾਰਥਕ ਉਪਰਾਲਾ ਕੀਤਾ ਗਿਆ ਹੈ ਜਿਸ ਨਾਲ ਜ਼ਿਲ੍ਹੇ ਦੇ ਲੋੜਵੰਦ ਭਵਿੱਖ ਵਿੱਚ ਵੀ ਇਨ੍ਹਾਂ ਸੁਵਿਧਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਸਰਕਾਰ ਵੱਲੋਂ ਈ ਕਾਰਡ ਬਣਾਉਣ ਦੀ ਚਲਾਈ ਵਿਸ਼ੇਸ਼ ਮੁਹਿੰਮ ਦਾ ਰਜਿਸਟਰਡ ਲਾਭਪਾਤਰੀਆਂ ਨੂੰ ਲਾਭ ਜ਼ਰੂਰ ਉਠਾਉਣਾ ਚਾਹੀਦਾ ਹੈ। ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.), ਸੇਵਾ ਕੇਂਦਰਾਂ ਅਤੇ ਮਾਰਕਿਟ ਕਮੇਟੀਆਂ ਵਿੱਚ ਈ-ਕਾਰਡ ਬਣਾਏ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਨਗਦੀ ਰਹਿਤ ਇਲਾਜ ਸੇਵਾ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਇਸ ਸਕੀਮ ਦੇ ਦਾਇਰੇ ਅਧੀਨ ਬੀ.ਪੀ.ਐਲ. ਪਰਿਵਾਰ, ਸਮਾਰਟ ਰਾਸ਼ਨ ਕਾਰਡ ਧਾਰਕ, ਕਿਸਾਨ, ਵਪਾਰੀ ਅਤੇ ਪੱਤਰਕਾਰ ਆਦਿ ਸ਼ਾਮਿਲ ਹਨ।
ਮੀਟਿੰਗ ਦੌਰਾਨ ਏ.ਡੀ.ਸੀ ਸੁਖਪ੍ਰੀਤ ਸਿੰਘ ਸਿੱਧੂ ਤੋਂ ਇਲਾਵਾ ਸਿਵਲ ਸਰਜਨ, ਡੀ.ਐਫ.ਐਸ.ਸੀ, ਮੁੱਖ ਖੇਤੀਬਾੜੀ ਅਫ਼ਸਰ, ਡਿਪਟੀ ਮੈਡੀਕਲ ਕਮਿਸ਼ਨਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS