ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਮਹੀਨੇ ਚੱਲੀ ਇਸ ਮੁਹਿੰਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਵਿਭਾਗਾਂ ਨੂੰ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਪ੍ਰੇਰਿਤ ਕੀਤਾ ਗਿਆ ਸੀ ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਭਾਰਤ ਸਰਕਾਰ ਵੱਲੋ ਚਲਾਈ ਜਾ ਰਹੀ ਗੰਦਗੀ ਮੁਕਤ ਭਾਰਤ ਮੁਹਿੰਮ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਪਿੰਡ ਖੀਵਾ ਖੁਰਦ ਦੀ ਮਹਿਲਾ ਸਰਪੰਚ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਵੱਲੋਂ ਵਿਸ਼ੇਸ਼ ਤੌਰ ਉਤੇ ਸਨਮਾਨਿਤ ਕੀਤਾ ਗਿਆ ਹੈ । ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਡਿਪਟੀ ਕਮਿਸ਼ਨਰ ਨੇ ਮਹਿਲਾ ਸਰਪੰਚ ਸ਼੍ਰੀ ਮਤੀ ਕੁਲਵਿੰਦਰ ਕੌਰ ਨੂੰ ਪ੍ਰਸ਼ੰਸਾ ਪੱਤਰ ਸੌਂਪਿਆ ਅਤੇ ਪਿੰਡ ਦੀ ਸਾਫ਼ ਸਫ਼ਾਈ ਲਈ 20 ਹਜ਼ਾਰ ਰੁਪਏ ਦਾ ਚੈਕ ਵੀ ਸੌਂਪਿਆ ਗਿਆ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਮਹੀਨੇ ਚੱਲੀ ਇਸ ਮੁਹਿੰਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਵਿਭਾਗਾਂ ਨੂੰ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਪ੍ਰੇਰਿਤ ਕੀਤਾ ਗਿਆ ਸੀ । ਜਿਸ ਦੇ ਚਲਦਿਆਂ ਸਮੁੱਚੇ ਜਿਲ੍ਹੇ ਦੇ ਹਰ ਪਿੰਡ ਵਿੱਚ ਸਫਾਈ ਅਭਿਆਨ ਚਲਾਇਆ ਗਿਆ । ਉਨ੍ਹਾਂ ਦੱਸਿਆ ਕਿ ਲੋਕਾਂ ਨੁੰ ਸਫਾਈ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਪਿੰਡਾਂ ਵਿੱਚ ਪੋਸਟਰ ਲਗਵਾਏ ਗਏ ਅਤੇ ਪਿੰਡਾਂ ਵਿੱਚ ਕੰਧਾਂ ਉਤੇ ਲਿਖਾਈ ਕਰਵਾਈ ਗਈ । ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਤਕਰੀਬਨ ਹਰ ਪਿੰਡ ਵਿੱਚ ਰੁੱਖ ਲਗਵਾਏ ਗਏ ਅਤੇ ਸਰਕਾਰੀ ਅਤੇ ਅਰਧ ਸਰਕਾਰੀ ਇਮਾਰਤਾਂ ਨੁੰ ਸਾਫ ਕਰਕੇ ਰੰਗ ਰੋਗਨ ਵੀ ਕਰਵਾਇਆ ਗਿਆ । ਇਸ ਤੋ ਇਲਾਵਾ 6ਵੀ ਤੋ 12ਵੀ ਕਲਾਸ ਤੱਕ ਦੇ ਸਕੁੂਲੀ ਬੱਚਿਆ ਦੇ ਇਸ ਵਿਸ਼ੇ ਨਾਲ ਸਬੰਧਤ ਆਨਲਾਈਨ ਪੇਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਗਏ ।
ਡਿਪਟੀ ਕਮਿਸ਼ਨਰ ਵੱਲੋਂ ਇਸ ਮੁਹਿੰਮ ਦੌਰਾਨ ਵਧੀਆ ਕਾਰਗੁਜ਼ਾਰੀ ਲਈ ਹਰਵਿੰਦਰ ਸਿੰਘ ਹੀਰੋ ਕਲਾਂ, ਗੁਰਪ੍ਰੀਤ ਕੌਰ ਲਖਮੀਰਵਾਲਾ, ਹੇੈਪੀ ਕੌਰ ਸੇੈਦੇਵਾਲਾ, ਜ਼ੋਤੀ ਕੋੌਰ ਰੰਗੜਿਆਲ, ਪਿੰਕੀ ਕੌਰ ਮਾਖਾ ਅਤੇ ਸਿਮਰਨ ਕੌਰ ਕਲਰੀਆ ਦੀ ਵੀ ਹੌਸਲਾ ਅਫ਼ਜਾਈ ਕਰਦਿਆਂ ਸਨਮਾਨਤ ਕੀਤਾ ਗਿਆ ।






