17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਡਿਪਟੀ ਕਮਿਸ਼ਨਰ ਵੱਲੋਂ ਨਾਗਰਿਕਾਂ ਨੂੰ ਕੋਰੋਨਾ ਸਬੰਧੀ ਸ਼ਰਾਰਤੀ ਅਨਸਰਾਂ ਵੱਲੋਂ ਫੈਲਾਈਆਂ ਜਾ...

ਡਿਪਟੀ ਕਮਿਸ਼ਨਰ ਵੱਲੋਂ ਨਾਗਰਿਕਾਂ ਨੂੰ ਕੋਰੋਨਾ ਸਬੰਧੀ ਸ਼ਰਾਰਤੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ।

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ।

ਮਾਨਸਾ (ਗੁਰਜੰਟ ਬਾਜੇਵਾਲੀਆ) : ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਮਾਨਸਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਸਬੰਧੀ ਸ਼ਰਾਰਤੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਪੁਲਿਸ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਤੋਂ ਬਚਾਅ ਲਈ ਸਿਹਤ ਸਲਾਹਾਂ ਦੀ ਪਾਲਣਾ ਕਰਨ ਦੀ ਲੋੜ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਵਿਡ ਦੇ ਪਾਸਾਰ ਨੂੰ ਜ਼ਿਲ੍ਹਾ ਮਾਨਸਾ ਵਿੱਚ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਲੋਕਾਂ ਨੂੰ ਕੋਰੋਨਾ ਦੀ ਜਾਂਚ ਲਈ ਵੱਧ ਤੋਂ ਵੱਧ ਟੈਸਟ ਕਰਵਾਉਣ ਸਬੰਧੀ ਜਾਣਕਾਰੀ ਦਿੱਤੀ ਜਾਵੇ ਅਤੇ ਸਰਕਾਰੀ ਹਸਪਤਾਲਾਂ ਵਿੱਚ ਓ ਪੀ ਡੀ ਸੇਵਾਵਾਂ ਹਾਸਲ ਕਰਨ ਲਈ ਆਉਣ ਵਾਲੇ ਲੋਕਾਂ ਨੂੰ ਵੀ ਟੈਸਟਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਸਵੈ ਇੱਛਾ ਨਾਲ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਜਦੋਂ ਵੀ ਉਹ ਮਹਿਸੂਸ ਕਰਦੇ ਹਨ ਕਿ ਕੋਈ ਕੋਵਿਡ ਵਰਗੇ ਲੱਛਣ ਹੋਣ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ।

ਉਨ੍ਹਾਂ ਹਦਾਇਤ ਕੀਤੀ ਕਿ ਵਸਨੀਕਾਂ ਦੀ ਭਲਾਈ ਲਈ ਰੋਜ਼ਾਨਾ ਲਏ ਗਏ ਨਮੂਨਿਆਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਣ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐਸ ਡੀ ਐਮ ਸ਼ਿਖਾ ਭਗਤ, ਐਸ ਡੀ ਐਮ ਸਾਗਰ ਸੇਤੀਆ, ਸਹਾਇਕ ਕਮਿਸ਼ਨਰ ਸਰਬਜੀਤ ਕੌਰ, ਸਿਵਲ ਸਰਜਨ ਡਾ ਜੀ ਬੀ ਸਿੰਘ, ਡਾ. ਰਣਜੀਤ ਸਿੰਘ ਰਾਏ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS