17.1 C
Chandigarh

TODAY NOW NEWS

Thursday, March 19, 2026
Homeਪੰਜਾਬਤਰਨਤਾਰਨਡਿਪਟੀ ਕਮਿਸ਼ਨਰ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਦਾ ਕੀਤਾ ਦੌਰਾ, ਕਿਹਾ...

ਡਿਪਟੀ ਕਮਿਸ਼ਨਰ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਦਾ ਕੀਤਾ ਦੌਰਾ, ਕਿਹਾ ਮੈਨੂੰ ਆਪਣੇ ਪੁਰਾਣੇ ਦਿਨ ਯਾਦ ਆ ਗਏ ।

ਵਿਦਿਆਰਥੀਆਂ ਦੇ ਬਿਹਤਰ ਭਵਿੱਖ ਦੀ ਕੀਤੀ ਕਾਮਨਾ ।

ਤਰਨ ਤਾਰਨ (ਜਸਬੀਰ ਸਿੰਘ) : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰ ਕੁਲਵੰਤ ਸਿੰਘ ਧੂਰੀ ਵੱਲੋਂ ਕਸਬਾ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਸਥਿਤ ਜਵਾਹਰ ਨਵੋਦਿਆ ਵਿਦਿਆਲਿਆ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ । ਇਸ ਮੌਕੇ ਸਮੂਹ ਸਕੂਲ ਸਟਾਫ ਅਤੇ ਪਿੰਡ ਦੇ ਨੁਮਾਇੰਦਿਆਂ ਵੱਲੋਂ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਜੀ ਆਇਆਂ ਆਖਦਿਆਂ ਉਹਨਾਂ ਦੀ ਹਾਜ਼ਰੀ ਵਿੱਚ ਵਿਦਿਆਲਿਆ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਕੀਤੀ ਗਈ । ਜਿਸ ਵਿੱਚ ਜਵਾਹਰ ਨਵੋਦਿਆ ਵਿਦਿਆਲਿਆ ਦੇ ਪ੍ਰਿੰਸੀਪਲ ਟੀ.ਬਾਸੀ. ਰੈਡੀ ਅਤੇ ਵਾਈਸ ਪ੍ਰਿੰਸੀਪਲ ਸਵਰਨਜੀਤ ਕੌਰ ਨਿੱਜਰ ਵੱਲੋਂ ਵਿਦਿਆਲਿਆ ਦੇ ਵਿਕਾਸ ਸਬੰਧੀ ਗਤੀਵਿਧੀਆਂ ਦੀ ਚਰਚਾ ਕੀਤੀ । ਇਸ ਮੌਕੇ ਉਹਨਾਂ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਦੇ ਪਿਛਲੇ ਪੰਜ ਸਾਲਾਂ ਦੇ ਸ਼ਾਨਦਾਰ ਨਤੀਜਿਆਂ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੱਤੀ । ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਧੂਰੀ ਵੱਲੋਂ ਆਪਣੇ ਪੁਰਾਣੇ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਉਹਨਾਂ ਖੁਦ ਵੀ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਪੜ੍ਹਾਈ ਕੀਤੀ ਹੈ । ਉਹ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਮਿਹਨਤ ਕਰਨ ਦਾ ਸੰਦੇਸ਼ ਦਿੰਦੇ ਹਨ ਅਤੇ ਭਰੋਸਾ ਦਿਵਾਉਂਦੇ ਹਨ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਵੇਗੀ । ਇਸ ਦੌਰਾਨ ਨਗਰ ਗੋਇੰਦਵਾਲ ਸਾਹਿਬ ਦੇ ਨੁਮਾਇੰਦਿਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਐਸ.ਡੀ.ਐਮ ਖਡੂਰ ਸਾਹਿਬ ਰੋਹਿਤ ਗੁਪਤਾ ਅਤੇ ਡਿਪਟੀ ਡੀ.ਓ ਹਰਪਾਲ ਸਿੰਘ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਹਮੇਸ਼ਾ ਜਵਾਹਰ ਨਵੋਦਿਆ ਵਿਦਿਆਲਿਆ ਸਕੂਲ ਨਾਲ ਸਹਿਯੋਗ ਕਰਨਗੇ ਤਾਂ ਜੋ ਵਿਦਿਆਰਥੀ ਇੱਥੋਂ ਸਿੱਖਿਆ ਪ੍ਰਾਪਤ ਕਰਕੇ ਆਪਣਾ ਆਉਣ ਵਾਲਾ ਭਵਿੱਖ ਰੁਸ਼ਨਾ ਸਕਣ । ਇਸ ਮੌਕੇ ਪ੍ਰਿੰਸੀਪਲ ਟੀ.ਬਾਸੀ.ਰੈਡੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ਧੂਰੀ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਵੀ ਹਨ ਅਤੇ ਉਹ ਮਾਣ ਮਹਿਸੂਸ ਕਰਦੇ ਹਨ ਕਿ ਜਵਾਹਰ ਨਵੋਦਿਆ ਵਿਦਿਆਲਿਆ ਦਾ ਵਿਦਿਆਰਥੀ ਅੱਜ ਡਿਪਟੀ ਕਮਿਸ਼ਨਰ ਦੇ ਅਹੁਦੇ ਦੇ ਨਾਲ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਵੀ ਹਨ । ਇਸ ਮੌਕੇ ਤਹਿਸੀਲਦਾਰ ਹਿਰਦੇਪਾਲ ਸਿੰਘ, ਸੁਪਰਡੈਂਟ ਰਾਜਵਿੰਦਰ ਸਿੰਘ, ਰਮੇਸ਼ ਸ਼ਰਮਾ ਜਵਾਹਰ ਨਵੋਦਿਆ ਵਿਦਿਆਲਿਆ ਅਤੇ ਅਧਿਆਪਕ ਗੁਰਦੀਪ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ ।

Today Now News

RELATED ARTICLES
- Advertisment -

POPULAR POSTS