16.8 C
Chandigarh

TODAY NOW NEWS

Friday, March 20, 2026
HomeBREAKING NEWSਬੇਅਦਬੀ ਮਾਮਲੇ ਸਬੰਧੀ ਡੇਰਾ ਪ੍ਰੇਮੀ ਤੇ ਸੌਦਾ ਸਾਧ ਅੱਜ ਹੋਣਗੇ ਅਦਾਲਤ ਵਿੱਚ...

ਬੇਅਦਬੀ ਮਾਮਲੇ ਸਬੰਧੀ ਡੇਰਾ ਪ੍ਰੇਮੀ ਤੇ ਸੌਦਾ ਸਾਧ ਅੱਜ ਹੋਣਗੇ ਅਦਾਲਤ ਵਿੱਚ ਪੇਸ਼

ਫ਼ਰੀਦਕੋਟ : ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਨਾਮਜ਼ਦ ਡੇਰਾ ਪ੍ਰੇਮੀਆਂ ਅਤੇ ਡੇਰਾ ਸਿਰਸਾ ਮੁਖੀ ਦੀ ਫਰੀਦਕੋਟ ਅਦਾਲਤ ਵਿੱਚ ਅੱਜ ਪੇਸ਼ੀ ਹੋਵੇਗੀ। ਦੱਸਣਯੋਗ ਹੈ ਕਿ ਡੇਰਾ ਮੁਖੀ ਵੀਡੀਓ ਕਾਨਫਰੰਸਿੰਗ ਰਾਹੀਂ ਫਰੀਦਕੋਟ ਅਦਾਲਤ ਵਿਚ ਪੇਸ਼ ਹੋਣਗੇ। ਇਸ ਨਾਲ ਹੀ ਕਰੀਬ 6 ਨਾਮਜਦ ਪ੍ਰੇਮੀ ਵੀ ਫਰੀਦਕੋਟ ਅਦਾਲਤ ਵਿਚ ਪੇਸ਼ ਹੋਣਗੇ। ਜ਼ਿਕਰਯੋਗ ਹੈ ਕਿ ਬੇਅਦਬੀ ਮਾਮਲੇ ਵਿੱਚ ਗਠਿਤ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਵੱਲੋਂ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਚਲਾਨ ਪੇਸ਼ ਕਰ ਕੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ, ਜੋ ਜੇਲ੍ਹ ਵਿੱਚ ਬੰਦ ਹੈ ਅਤੇ ਡੇਰਾ ਨੈਸ਼ਨਲ ਕਮੇਟੀ ਦੇ ਤਿੰਨ ਹੋਰ ਮੈਂਬਰਾਂ ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਨੂੰ ਨਾਮਜ਼ਦ ਕਰ ਲਿਆ ਗਿਆ ਸੀ। ਇਹਨਾਂ ਸਾਰਿਆਂ ਦਾ ਸਬੰਧ ਡੇਰਾ ਸਿਰਸਾ ਨਾਲ ਹੈ ਅਤੇ ਇਹਨਾਂ ਉੱਤੇ ਐੱਫਆਈਆਰ 63 ਵਿੱਚ ਨਾਮਜ਼ਦ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ‘ਸਿਟ’ ਮੁਖੀ ਡੀਆਈਜੀ ਰਣਬੀਰ ਸਿੰਘ ਨੇ ਦੱਸਿਆ ਸੀ ਕਿ ਉਹਨਾਂ ਨੇ ਸਪੱਸ਼ਟ ਤਿੰਨ ਵਾਰੰਟ ਹਾਸਲ ਕਰ ਲਏ ਹਨ, ਜਦਕਿ ਸੌਧਾ ਸਾਧ ਨੂੰ ਸੁਨਾਰੀਆ ਜੇਲ੍ਹ ਵਿੱਚੋਂ ਕਾਨੂੰਨ ਅਨੁਸਾਰ ਪ੍ਰੋਡਕਸ਼ਨ ਵਾਰੰਟ ਉੱਤੇ ਲਿਆਂਦਾ ਜਾਵੇਗਾ। ਉਹਨਾਂ ਦੱਸਿਆ ਕਿ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ 5 ਕਥਿਤ ਦੋਸ਼ੀਆਂ ਨੇ ਮੰਨਿਆ ਸੀ ਕਿ ਪਵਿੱਤਰ ਗੁਰੂ ਗ੍ਰੰਥ ਸਾਹਿਬ ਜੀ ਨੂੰ ਚੋਰੀ ਕਰਨ ਸਬੰਧੀ ਉਹਨਾਂ ਨੂੰ ਡੇਰੇ ਦੇ ਉੱਚ ਆਗੂਆਂ ਦੇ ਫੋਨ ਆਉਂਦੇ ਰਹਿੰਦੇ ਸੀ। ਦੋਸ਼ੀਆਂ ਤੋਂ ਪੁੱਛਗਿੱਛ ਕਰਨ ਉੱਤੇ ਹੋਰ ਵੀ ਕਈ ਖ਼ੁਾਲਸੇ ਅਤੇ ਕਈ ਵਿਅਕਤੀਆਂ ਦੇ ਨਾਮ ਸਾਹਮਣੇ ਆਉਣ ਆਏ ਸੀ। ਡੀਆਈਦੀ ਨੇ ਜਾਣਕਾਰੀ ਦਿੰਦਿਆ ਦੱਸਿਆ ਸੀ ਕਿ ਬੀਤੀ 22 ਅਪ੍ਰੈਲ 2020 ਨੂੰ ਸਪੈਸ਼ਲ ਟੀਮ ਨੂੰ ਜ਼ਿੰਮੇਵਾਰੀ ਸੌਂਪੀ ਗਈ ਸੀ, ਜਿਸ ਤੋਂ ਬਾਅਦ ਉਹਨਾਂ ਨੇ ਪੂਰੀ ਇਮਾਨਦਾਰੀ ਨਾਲ ਰਿਪੋਰਟ ਪੇਸ਼ ਕੀਤੀ ਸੀ।

Today Now News

RELATED ARTICLES
- Advertisment -

POPULAR POSTS