ਉਨ੍ਹਾਂ ਦੱਸਿਆ ਕਿ ਇਨ੍ਹੇ ਵੱਡੇ ਇੱਕਠ ਵਿੱਚ ਕੋਵਿਡ-19 ਬਿਮਾਰੀ ਦੇ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੀ ਸਬ-ਡਵੀਜ਼ਨ ਅੰਬ ਵਿਖੇ 21 ਮਾਰਚ ਤੋਂ ਲੈ ਕੇ 31 ਮਾਰਚ 2021 ਤੱਕ ਮੈੜੀ ਹੋਲੀ ਮੇਲਾ ਲਗਾਇਆ ਜਾਣਾ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਅਤੇ ਹਰਿਆਣਾ ਦੇ ਸ਼ਰਧਾਲੂਆਂ ਵੱਲੋਂ ਡੇਰਾ ਬਾਬਾ ਬਡਭਾਗ ਸਿੰਘ ਜੀ, ਗੁਰੂਦੁਆਰਾ ਮੰਜੀ ਸਾਹਿਬ ਅਤੇ ਹੋਰ ਧਾਰਮਿਕ ਥਾਵਾਂ ’ਤੇ ਸ਼ਿਰਕਤ ਕੀਤੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹਾ ਊਨਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਰਾਘਵ ਸ਼ਰਮਾ ਵੱਲੋਂ ਭੇਜੇ ਗਏ ਪੱਤਰ ਦੇ ਮੁਤਾਬਿਕ ਇਸ ਮੇਲੇ ਦੇ ਸਮੇਂ ਦੌਰਾਨ ਕਈ ਸ਼ਰਧਾਲੂ ਮੈੜੀ ਵਿੱਚ ਹੀ ਠਹਿਰਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹੇ ਵੱਡੇ ਇੱਕਠ ਵਿੱਚ ਕੋਵਿਡ-19 ਬਿਮਾਰੀ ਦੇ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਊਨਾ (ਹਿਮਾਚਲ ਪ੍ਰਦੇਸ਼) ਦੇ ਪ੍ਰਸਾਸ਼ਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਜੋ ਵੀ ਸ਼ਰਧਾਲੂ ਇਨ੍ਹਾਂ ਧਾਰਮਿਕ ਸਥਾਨਾਂ ’ਤੇ ਆਉਂਦੇ ਹਨ ਉਹ ਆਪਣੇ ਨਾਲ ਕੋਰੋਨਾ ਨੈਗੇਟਿਵ ਹੋਣ ਦੀ ਰਿਪੋਰਟ ਜ਼ਰੂਰ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਇਹ ਰਿਪੋਰਟ ਊਨਾ ਜ਼ਿਲ੍ਹੇ ਵਿੱਚ ਪਹੁੰਚਦ ਦੇ 72 ਘੰਟੇ ਪਹਿਲਾਂ ਦੇ ਅੰਦਰ ਦੀ ਹੋਣੀ ਚਾਹੀਦੀ ਹੈ ਅਤੇ ਇਹ ਸਿਰਫ਼ ਸਰਕਾਰ ਦੁਆਰਾ ਪ੍ਰਮਾਣਿਤ ਲੈਬ ਦੁਆਰਾ ਹੀ ਕਰਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਹੈ ਕਿ ਜਿਸ ਵੀ ਸ਼ਰਧਾਲੂ ਕੋਲ ਕੋਰੋਨਾ ਦੀ ਨੈਗੇਟਿਵ ਰਿਪੋਰਟ ਨਾਲ ਨਾ ਹੋਈ ਉਹ ਮੈੜੀ ਹੋਲੀ ਮੇਲਾ 2021 ਵਿੱਚ ਨਾ ਆਵੇ, ਤਾਂ ਜੋ ਕੋਰੋਨਾ ਕਾਲ ਦੇ ਚੱਲਦਿਆਂ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ।





