ਸ਼੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ, ਮਿਤੀ 27 ਨਵੰਬਰ 2020 ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਹਰ ਸਾਲ ਦੀ ਤਰ੍ਹਾਂ ਪਿੰਡ ਬਾਜੇਵਾਲਾ ਵਿਖੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਜਨਮ ਦਿਹਾੜਾ ਨਗਰ ਨਿਵਾਸੀਆਂ ਤੇ ਸਾਰੇ ਧਰਮਾਂ ਭਾਈਚਾਰੇ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰੇਮਸਾਗਰ ਵਿਖੇ ਮਿਤੀ 25.11.2020 ਨੂੰ ਸ਼੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ, ਮਿਤੀ 27 ਨਵੰਬਰ 2020 ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭੋਗ ਉਪਰੰਤ ਹੈਂਡਗ੍ਰੰਥੀ ਬਾਬਾ ਗੁਰਸੇਵਕ ਸਿੰਘ ਜੀ ਨੇ ਸ੍ਰੀ ਸਾਹਿਬ ਗੁਰੂ ਨਾਨਕ ਦੇਵ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਸੰਗਤਾਂ ਨੂੰ ਕਿਹਾ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਬੰਤ ਸਿੰਘ ਨੇ ਪੰਜ ਬੱਚਿਆਂ ਨੂੰ ਸਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪਿੰਡ ਦੇ ਸਰਪੰਚ ਪੋਹਲਜੀਤ ਸਿੰਘ, ਸਾਬਕਾ ਚੇਅਰਮੈਨ ਸੁਰਜੀਤ ਸਿੰਘ, ਅਵਤਾਰ ਸਿੰਘ,ਡਾ ਬੂਟਾ ਸਿੰਘ ਸੋਨੀ ਮਿਸਤਰੀ ਤਰਸੇਮ ਸਿੰਘ, ਮਨਦੀਪ ਸ਼ੀਂਹ,ਕਾਸਦੀਪ, ਜਗਸੀਰ, ਜਸਪਾਲ, ਸੇਵਾਦਾਰ ਗੁਰਜੰਟ ਸਿੰਘ, ਮੇਜ਼ਰ ਸਿੰਘ ਸ਼ੀਂਹ, ਜਗਜੀਤ ਸਿੰਘ ਜੱਗਾ ਸੇਵਕ ਸਿੰਘ ਆਦਿ ਹਾਜ਼ਰ ਸਨ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।






