ਕੇਂਦਰ ਸਰਕਾਰ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰੇ । ਕਿਸਾਨੀ ਮਜ਼ਦੂਰੀ ਦਾ ਸਮੁੱਚਾ ਕਰਜ਼ਾ ਮੁਆਫ ਕਰੇ ।

ਤਰਨਤਾਰਨ (ਰਿੰਪਲ ਗੋਲਣ) : ਕੇਂਦਰ ਦੀ ਮੋਦੀ ਸਰਕਾਰ ਦੇ ਖੇਤੀ ਆਰਡੀਨੈਂਸਾਂ ਅਤੇ ਆਪਣੀਆਂ ਹੋਰ ਮੰਗਾ ਦੇ ਖਿਲਾਫ਼ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਦੀ ਅਗਵਾਈ ਹੇਠ ਸੈਕੜੇ ਕਾਰਕੁੰਨ ਕਿਸਾਨਾਂ ਵਲੋਂ ਆਪਣੇ ਦਿੱਤੇ ਸੱਦੇ ਤਹਿਤ ਅੱਜ ਸ਼ਹਿਰ ਭਿੱਖੀਵਿੰਡ ਦੇ ਚੌਕ ਵਿੱਚ ਧਰਨਾ ਦਿੱਤਾ ਗਿਆ । ਇਸ ਮੌਕੇ ਭਾਰਤ ਕਿਸਾਨ ਯੂਨੀਅਨ ਤੇ ਧਰਨੇ ਨੂੰ ਰੋਕਣ ਲਈ ਪੁਲਿਸ ਦੇ ਜਵਾਨ ਵੀ ਵੱਡੀ ਗਿਣਤੀ ਵਿੱਚ ਤਾਇਨਾਤ ਸਨ ਧਰਨੇ ਦੌਰਾਨ ਕਿਸਾਨਾਂ ਮਜ਼ਦੂਰਾਂ ਦੇ ਜੱਥੇ ਨੂੰ ਸੰਬੌਧਨ ਕਰਦਿਆਂ ਕਿਸਾਨ ਆਗੂ ਦਿਲਬਾਗ ਸਿੰਘ ਅਤੇ ਗੁਰਲਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਸਬੰਧੀ ਆਰਡੀਨੈਂਸ ਕਿਸਾਨ ਮਜਦੂਰ ਵਿਰੋਧੀ ਹਨ। ਇਹਨਾਂ ਆਰਡੀਨੈਂਸਾਂ ਨਾਲ ਦੇਸ਼ ਦੀ ਖੇਤੀ ਤਬਾਹ ਹੋ ਜਾਵੇਗੀ ਅਤੇ ਦੇਸ਼ ਦਾ ਅੰਨਦਾਤਾ ਕਿਸਾਨ ਤੇ ਮਿਹਨਤਕਸ਼ ਖੇਤ ਮਜ਼ਦੂਰ ਦੋ ਵਕਤ ਦੀ ਰੋਟੀ ਤੋਂ ਆਤਰ ਹੋ ਜਾਵੇਗਾ। ਦੇਸ਼ ਦੀ ਅਰਥਵਿਵਸਥਾਂ ਤਹਿਸ ਨਹਿਸ ਹੋ ਜਾਵੇਗੀ। ਮੰਡੀਕਰਣ ਨਾਲ ਜੁੜੇ ਲੱਖਾਂ ਲੋਕ ਬੇਰੁਜ਼ਗਾਰ ਹੋ ਜਾਣਗੇ। ਕਿਸਾਨ ਆਗੂ ਨੇ ਬਿਜਲੀ ਬਿੱਲ 2020 ਦਾ ਵਿਰੋਧ ਕਰਦਿਆ ਦੇਸ਼ ਦੇ ਦੋਵਾਂ ਸਦਨਾਂ ਦੇ ਸੰਸਦ ਮੈਂਬਰਾਂ ਅਤੇ ਦੇਸ਼ ਦੇ ਸਮੁੱਚੇ ਵਿਧਾਨਕਾਰਾਂ ਨੂੰ ਅਪੀਲ ਕੀਤੀ ਕਿ ਮੋਦੀ ਸਰਕਾਰ ਦੇ ਕਿਸਾਨ ਮਜ਼ਦੂਰ ਫੈਸਲਿਆ ਦੇ ਖਿਲਾਫ਼ ਅਵਾਜ ਬਲੁੰਦ ਕਰਕੇ ਜਨਤਾਂ ਵੱਲੋਂ ਦਿੱਤੀ ਗਈ ਜੁੰਮੇਵਾਰੀ ਨੂੰ ਨਿਭਾਉਣ ਉਨ੍ਹਾਂ ਕਿਹਾ ਕਿ ਜਿਹੜੀ ਵੀ ਪਾਰਟੀ ਦਾ ਸੰਸਦ ਮੈਂਬਰ ਇਸ ਬਿੱਲ ਹੱਕ ਵਿਚ ਜਾਵੇਗਾ । ਉਸਦਾ ਪਿੰਡ ਪਿੰਡ ਵਿਰੋਧ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਕਾਲੀ ਦਲ 1920 ਵਿਚ ਰਾਜਾਂ ਨੂੰ ਵਧੇਰੇ ਅਧਿਕਾਰ ਅਤੇ ਫੈਡਰਲ ਢਾਂਚੇ ਖਿਲਾਫ ਅਵਾਜ ਬੁਲੰਦ ਕਰ ਹੋਂਦ ਵਿਚ ਆਇਆ ਸੀ ਅੱਜ ਫਿਰ ਉਹੀ ਅਵਾਜ ਬੁਲੰਦ ਕਰਨ ਦੀ ਲੋੜ ਹੈ ਕਿਸਾਨ ਆਗੂ ਨੇ ਕਿਹਾ ਕਿ ਮੋਦੀ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਹਰ ਸਾਲ 2 ਕਰੋੜ ਲੋਕਾਂ ਨੂੰ ਨੌਕਰੀਆਂ ਤੇ ਹਰ ਦੇਸ਼ ਵਾਸੀ ਦੇ ਖਾਤੇ ਵਿੱਚ 15 ਲੱਖ ਰੁਪਏ ਪਾਉਣ ਦਾ ਵਾਅਦਾ ਕੀਤਾ ਸੀ। ਪਰ ਮੋਦੀ ਸਰਕਾਰ ਵਾਅਦਿਆਂ ਤੋਂ ਉਲਟ ਕਿਸਾਨ ਮਜ਼ਦੂਰ ਵਿਰੋਧੀ ਫੈਸਲੇ ਕਰ ਰਹੀ ਹੈ, ਜਿਸ ਨੂੰ ਦੇਸ਼ ਦੀ ਜਨਤਾਂ ਸਹਿਣ ਨਹੀਂ ਕਰੇਗੀ। ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰੇ । ਕਿਸਾਨੀ ਮਜ਼ਦੂਰੀ ਦਾ ਸਮੁੱਚਾ ਕਰਜ਼ਾ ਮੁਆਫ ਕਰੇ ।






