17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ...

ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ

ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ

ਚੰਡੀਗੜ੍ਹ (ਬਿਊਰੋ ਰਿਪੋਰਟ) : ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ ।

ਸ੍ਰੀ ਬਹਿਲ ਨੇ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੀ ਮੀਟਿੰਗ ਮਿਤੀ 25.03.2021 ਵਿੱਚ 2280 ਅਸਾਮੀਆਂ ਦੀ ਭਰਤੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਸੀ।

ਇਸੇ ਕੜੀ ਵਿੱਚ ਅੱਜ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ। ਇਹਨਾਂ ਅਸਾਮੀਆਂ ਲਈ ਮਿਤੀ 12 ਜੂਨ ਤੋਂ 05 ਜੁਲਾਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ।ਫੀਸ ਭਰਨ ਲਈ ਆਖਰੀ ਮਿਤੀ 07 ਜੁਲਾਈ ਰੱਖੀ ਗਈ ਹੈ।
ਸ੍ਰੀ ਬਹਿਲ ਨੇ ਦੱਸਿਆ ਕਿ ਇਹਨਾਂ ਸਾਰੀਆਂ ਭਰਤੀਆਂ ਲਈ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

Today Now News

RELATED ARTICLES
- Advertisment -

POPULAR POSTS