ਚੰਡੀਗਡ਼੍ਹ : ਪੰਜਾਬ ਸਰਕਾਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੇਵਾਮੁਕਤੀ ਦੀ ਉਮਰ 58 ਸਾਲ ਕਰ ਚੁੱਕੀ ਹੈ, ਇਸਦੇ ਬਾਵਜੂਦ ਬਹੁਤ ਸਾਰੇ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ’ਚ ਵਡੇਰੀ ਉਮਰ ਦੇ ਅਧਿਕਾਰੀ ਤੇ ਕਰਮਚਾਰੀ ਨੌਕਰੀ ਕਰ ਰਹੇ ਹਨ।
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਸੂਬੇ ਦੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ) ਕਮ ਵਧੀਕ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਮਗਨਰੇਗਾ ਨੂੰ ਪੱਤਰ ਜਾਰੀ ਕਰਕੇ 58 ਸਾਲ ਤੋਂ ਵੱਧ ਉਮਰ ਦੇ ਕਰਮਚਾਰੀ ਜੋ ਵੱਖ-ਵੱਖ ਸਕੀਮਾਂ ਅਧੀਨ ਕੰਮ ਕਰਦੇ ਹਨ, ਦੀਆਂ ਸੇਵਾਵਾਂ ਤੁਰੰਤ ਖ਼ਤਮ ਕਰਨ ਦੇ ਹੁਕਮ ਦਿੱਤੇ ਹਨ। ਯਾਦ ਰਹੇ ਕਿ ਤਤਕਾਲੀ ਕਾਂਗਰਸ ਸਰਕਾਰ ਨੇ ਵੀ 58 ਸਾਲ ਤੋਂ ਵੱਧ ਉਮਰ ਦੇ ਕਰਮਚਾਰੀਆਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਹੁਕਮ ਦਿੱਤੇ ਸਨ। ਪਰ ਇਸਦੇ ਬਾਵਜੂਦ ਸਰਕਾਰ ਦੇ ਵੱਖ ਵੱਖ ਵਿਭਾਗਾਂ ਅਧੀਨ ਚੱਲ ਰਹੀਆਂ ਕਾਰਪੋਰੇਸ਼ਨਾਂ ਤੇ ਸਕੀਮਾਂ ਤਹਿਤ ਕਈ ਅਜਿਹੇ ਕਰਮਚਾਰੀ ਤੇ ਅਧਿਕਾਰੀ ਤਾਇਨਾਤ ਹਨ, ਜੋ 60 ਸਾਲ ਤੋਂ ਵੱਧ ਉਮਰ ਦੇ ਹਨ। ਜਾਣਕਾਰੀ ਅਨੁਸਾਰ ਪ੍ਰਾਹੁਣਚਾਰੀ ਵਿਭਾਗ, ਸ੍ਰੀ ਆਨੰਦਪੁਰ ਸਾਹਿਬ ਫਾਊਂਡੇਸ਼ਨ, ਮਗਨਰੇਗਾ ਸਮੇਤ ਕਈ ਵਿਭਾਗਾਂ ਵਿਚ ਕਈ ਅਜਿਹੇ ਅਧਿਕਾਰੀ ਤੇ ਕਰਮਚਾਰੀ ਤਾਇਨਾਤ ਹਨ, ਜਿਹਡ਼ੇ ਹਰੇਕ ਸਰਕਾਰ ਵਿਚ ਆਪਣਾ ਜੁਗਾਡ਼ ਲਗਾ ਲੈਂਦੇ ਹਨ। ਵਰਨਣਯੋਗ ਹੈ ਕਿ ਪਹਿਲਾਂ ਸੂਬਾ ਸਰਕਾਰ ਨੇ 58 ਸਾਲ ਤੋਂ ਬਾਅਦ ਅਧਿਕਾਰੀਆਂ, ਕਰਮਚਾਰੀਆਂ ਨੂੰ ਇਕ-ਇਕ ਸਾਲ ਲਈ ਦੋ ਸਾਲਾਂ ਦਾ ਵਾਧਾ ਦਿੱਤਾ ਜਾਂਦਾ ਸੀ




