17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਜ਼ਿਲਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ ਕਮੇਟੀ ਦੀ...

ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਜ਼ਿਲਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ

ਆਮ ਲੋਕਾਂ ਨੂੰ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਦਾ ਯਕੀਨੀ ਬਣੇ: ਵਿਕਾਸ ਕਾਰਜ ਸਮਾਂ ਬੱਧ ਤਰੀਕੇ ਨਾਲ ਨੇਪਰੇ ਚਾੜਨ ਦੇ ਨਿਰਦੇਸ਼

ਬਰਨਾਲਾ (ਕਰਨਪਰੀਤ ਧੰਦਰਾਲ) : ਸੰਸਦ ਮੈਂਬਰ ਸ. ਭਗਵੰਤ ਮਾਨ ਵੱਲੋਂ ਜ਼ਿਲਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਦੇ ਮੀਟਿੰਗ ਹਾਲ ਵਿਖੇ ਬੋਲਦਿਆਂ ਕਿਹਾ ਕਿ ਆਮ ਲੋਕਾਂ ਦੀ ਭਲਾਈ ਲਈ ਵੱਖ ਵੱਖ ਵਿਭਾਗਾਂ ਅਧੀਨ ਆਉਂਦੀਆਂ ਕੇਂਦਰੀ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋੜਵੰਦ ਤੇ ਯੋਗ ਲੋਕਾਂ ਤਕ ਪਹੁੰਚਦਾ ਯਕੀਨੀ ਬਣਾਇਆ ਜਾਵੇ ਅਤੇ ਇਹਨਾਂ ਸਕੀਮ ਅਧੀਨ ਵਿਕਾਸ ਕਾਰਜ ਸਮਾਂ ਬੱਧ ਤਰੀਕੇ ਨਾਲ ਨੇਪਰੇ ਚਾੜ ਜਾਣ।
ਮੀਟਿੰਗ ਦੌਰਾਨ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਵੱਖ ਵੱਖ ਖੇਤਰਾਂ ਵਿਚ ਕਰਵਾਏ ਜਾ ਰਹੇ ਕੰਮਾਂ ਅਤੇ ਕੰਮਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ, ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਸਾਰੇ ਖੇਤਰਾਂ ਵਿਚ ਵਿਕਾਸ ਦੇ ਕੰਮਾਂ ਨੂੰ ਤਰਜੀਹ ਦਿਤੀ ਜਾ ਰਹੀ ਹੈ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਸਕੀਮ ਤਹਿਤ ਜ਼ਿਲਾ ਬਰਨਾਲਾ ਦੀਆਂ ਵੱਖ ਵੱਖ ਸੜਕਾਂ ਦਾ ਕੰਮ ਨੇਮਾਂ ਅਨਸਾਰ ਜਾਰੀ । ਇਸੇ ਤਰਾਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਹਰ ਇਕ ਪਿੰਡ ਤੱਕ ਸਾਫ ਪੀਣ ਵਾਲਾ ਪਾਣੀ ਮੁਹਈਆ ਕਰਵਾੳਣ ਲਈ ਵੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਾਂਝੇ ਪਖਾਨੇ ਵੀ ਬਣਾਏ ਜਾ ਰਹੇ ਹਨ।
ਇਸੇ ਤਰਾਂ ਅਧਿਕਾਰੀਆਂ ਨੇ ਸਿਖਿਆ ਵਿਭਾਗ, ਖੇਡ ਵਿਭਾਗ ਸਣੇ ਹੋਰ ਵਿਭਾਗਾਂ ਅਧੀਨ ਕੀਤੇ ਜਾ ਰਹੇ ਕੰਮਾਂ ਤੋਂ ਇਲਾਵਾ ਪੈਨਸ਼ਨਾਂ, ਸਵਛ ਭਾਰਤ ਮਿਸ਼ਨ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲੋਕਾਂ ਨੂੰ ਦਿੱਤੇ ਜਾ ਰਹੇ ਲਾਭ ਦੀ ਰਿਪੋਰਟ ਪੇਸ਼ ਕੀਤੀ।
ਇਸ ਮੌਕੇ ਸੰਸਦ ਮੈਂਬਰਾਂ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ੳਹ ਆਪਣਾ ਕੰਮ ਇਮਾਨਦਾਰੀ, ਤਨਦੇਹੀ ਤੇ ਸਮਾਂ ਬੱਧ ਤਰੀਕੇ ਨਾਲ ਨੇਪਰੇ ਚਾੜਨ। ਓਹਨਾ ਕਿਹਾ ਕਿ ਐਮ.ਪੀ. ਲੈਡ ਸਬੰਧੀ ਵਰਤੋਂ ਸਰਟੀਫਿਕੇਟ ਸਮੇਂ-ਸਿਰ ਜਮਾਂ ਕਰਵਾਏ ਜਾਣ।
ਇਸ ਮੌਕੇ ਵਿਧਾਇਕ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ ਕਮੇਟੀ ਮੈਂਬਰ ਮਾਸਟਰ ਪ੍ਰੇਮ ਕੁਮਾਰ , ਜਗਦੀਸ਼ ਸਿੰਘ ਤੇ ਲਾਭ ਸਿੰਘ,ਵਧੀਕ ਡਿਪਟੀ ਕਮਿਸ਼ਨਰ ਆਦਿਤਿਆ ਡੇਚਲਵਾਲ, ੳਪ ਮੰਡਲ ਮੈਜਿਸਟ੍ਰੇਟ ਵਰਜੀਤ ਵਾਲੀਆ, ਐਸ.ਪੀ ਹਰਵੰਤ ਕੌਰ ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਸੁਖਪਾਲ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਨੂੰਮਾਇੰਦੇ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS