16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲਗਾਇਆ ਵੈਕਸੀਨੇਸ਼ਨ ਕੈਂਪ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲਗਾਇਆ ਵੈਕਸੀਨੇਸ਼ਨ ਕੈਂਪ

ਮਾਨਸਾ, 21 ਅਕਤੂਬਰ/ ਗੁਰਜੰਟ ਸਿੰਘ ਬਾਜੇਵਾਲੀਆ/ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਮੈਡਮ ਨਵਜੋਤ ਕੌਰ ਦੀਆਂ ਹਦਾਇਤਾਂ ’ਤੇ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਏ.ਡੀ.ਆਰ ਸੈਂਟਰ ਮਾਨਸਾ ਵਿਖੇ ਮੁਫਤ ਵੈਕਸੀਨੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 35 ਦੇ ਕਰੀਬ ਵਕੀਲਾਂ, ਕਲਰਕਾਂ ਅਤੇ ਜੂਡੀਸ਼ੀਅਲ ਸਟਾਫ ਦੀ ਵੈਕਸੀਨੇਸ਼ਨ ਕੀਤੀ ਗਈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਸ਼ਿਲਪਾ ਨੇ ਦੱਸਿਆ ਕਿ ਇਸ ਕੈਂਪ ਦਾ ਮਨੋਰਥ ਸਾਰੇ ਲੋਕਾਂ ਨੂੰ ਵੈਕਸੀਨੇਸ਼ਨ ਮੁਹੱਈਆਂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਅੱਜ ਭਾਰਤ ਸਾਰੀ ਦੁਨੀਆ ਤੋਂ ਅੱਗੇ 100 ਕਰੋੜ ਵੈਕਸੀਨੇਸ਼ਨ ਦਾ ਟੀਚਾ ਪ੍ਰਾਪਤ ਕਰ ਰਿਹਾ ਹੈ ਇਹ ਇਕ ਬਹੁਤ ਵੱਡੀ ਉਪਲਬਧੀ ਹੈ। ਊਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਪਣਾ ਯੋਗਦਾਨ ਪਾਉਂਦਿਆਂ ਇਸ ਕੈਂਪ ਦਾ ਆਯੋਜਨ ਕੀਤਾ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਜੀ.ਐਨ.ਐਮ. ਮੈਡਮ ਮਲਕੀਤ ਕੌਰ ਅਤੇ ਆਸ਼ਾ ਵਰਕਰ ਗੀਤਾ ਰਾਣੀ ਅਤੇ ਹਸਪਤਾਲ ਦੇ ਮੈਡੀਕਲ ਸਟਾਫ ਨੇ ਲੋਕਾਂ ਨੂੰ ਮੁਫ਼ਤ ਵੈਕਸੀਨੇਸ਼ਨ ਕੀਤੀ। ਉਨ੍ਹਾਂ ਦੱਸਿਆ ਕਿ ਇਸ ਕੈਪ ਵਿਚ 30 ਲੋਕਾਂ ਨੂੰ ਕੋਵੀਸ਼ੀਲਡ ਅਤੇ 5 ਲੋਕਾਂ ਨੂੰ ਕੋ-ਵੈਕਸੀਨ ਲਗਾਈ ਗਈ।

Today Now News

RELATED ARTICLES
- Advertisment -

POPULAR POSTS